ਚੰਡੀਗੜ੍ਹ : ਪੰਜਾਬ ਵਿਚ ਵੱਧ ਰਿਹਾ ਗੈਂਗਸਟਰਵਾਦ ਜਿੱਥੇ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ, ਉਥੇ ਹੀ ਨਜਾਇਜ਼ ਹਥਿਆਰਾਂ ਦੀ ਤਸਕਰੀ ਦਾ ਕਾਲਾ ਕਾਰੋਬਾਰ ਧੜੱਲੇ ਨਾਲ ਕੀਤਾ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਲਾਰੈਂਸ ਬਿਸ਼ਨੋਈ ਦੀ ਤਸਵੀਰ ਲਗਾ ਕੇ ਇਕ ਪੇਜ ਵੀ ਸੋਪੂ ਦਾ ਸੋਸ਼ਲ ਮੀਡੀਆ ’ਤੇ ਖੂਬ ਚਰਚਾ ਵਿਚ ਹੈ। ਇਸ ਪੇਜ ਰਾਹੀਂ ਸ਼ਰੇਆਮ ਨਜਾਇਜ਼ ਹਥਿਆਰਾਂ ਦੀ ਆਨਲਾਈਨ ਤਸਕਰੀ ਹੋ ਰਹੀ ਹੈ। ਦੂਜੇ ਪਾਸੇ ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲਾ ਸਾਈਬਰ ਆਈ. ਟੀ. ਸੈੱਲ ਵੀ ਇਸ ਨੂੰ ਨਜ਼ਰ-ਅੰਦਾਜ਼ ਕਰੀ ਬੈਠਾ ਹੈ। ਇਸ ਪੇਜ ’ਤੇ ਨਜਾਇਜ਼ ਹਥਿਆਰਾਂ ਦੇ ਤਸਕਰ ਸ਼ਰੇਆਮ ਲਿਖ ਰਹੇ ਹਨ ਕਿ ਜੇ ਕਿਸੇ ਵਿਕਤੀ ਨੂੰ ਹਥਿਆਰ ਚਾਹੀਦੇ ਹਨ ਤਾਂ ਉਹ ਇਨਬਾਕਸ ਵਿਚ ਸੰਦੇਸ਼ ਭੇਜੇ। ਉਥੇ ਇਹ ਵੀ ਲਿਖਿਆ ਜਾ ਰਿਹਾ ਹੈ ਕਿ ਜਿਹੜੇ ਨੌਜਵਾਨ ਉਨ੍ਹਾਂ ਨਾਲ ਹਥਿਆਰਾਂ ਦੀ ਤਸਕਰੀ ਦਾ ਕੰਮ ਕਰਨਾ ਚਾਹੁੰਦੇ ਹਨ, ਉਹ ਵੀ ਮੈਸੇਜ ਕਰ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਹਾਈ ਅਲਰਟ ਜਾਰੀ, ਇਹ 7 ਜ਼ਿਲ੍ਹੇ ਸੰਵੇਦਨਸ਼ੀਲ ਕਰਾਰ, ਤਾਇਨਾਤ ਹੋਣਗੇ ਕਮਾਂਡੋ
ਦੱਸਣਯੋਗ ਹੈ ਕਿ ਲਾਰੈਂਸ ਗੈਂਗ ਦੇ ਗੁਰਗੇ ਸੋਨੂੰ ਕਾਨਪੁਰ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਿਚ ਪੂਰਾ ਸਰਗਰਮ ਚੱਲ ਰਿਹਾ ਹੈ। ਬਦਮਾਸ਼ ਲਗਾਤਾਰ ਸੋਸ਼ਲ ਮੀਡੀਆ ਪੇਜ ’ਤੇ ਪੋਸਟ ਪਾ ਰਿਹਾ ਹੈ ਕਿ ਹਥਿਆਰਾਂ ਦੀ ਡਿਲੀਵਰੀ ਲੈਣ ਲਈ ਉਸ ਨਾਲ ਕੋਈ ਵੀ ਸੰਪਰਕ ਕਰ ਸਕਦਾ ਹੈ। ਇਥੇ ਹੀ ਬਸ ਨਹੀਂ ਗੈਂਗਸਟਰਾਂ ਨੇ ਸ਼ਰੇਆਮ ਵਟਸੈਅਪ ਨੰਬਰ ਵੀ ਜਾਰੀ ਕੀਤੇ ਹਨ। ਇਸ ਤਰ੍ਹਾਂ ਸ਼ਰੇਆਮ ਪੋਸਟਾਂ ਪਾ ਕੇ ਹਥਿਆਰਾਂ ਦੀ ਤਸਕਰੀ ਲਈ ਨੌਜਵਾਨਾਂ ਨੂੰ ਉਕਸਾ ਕੇ ਕੁਰਾਹੇ ਪਾਉਣ ਦੀ ਕੋਸ਼ਿਸ਼ ਕਰਨਾ ਚਿੰਤਾ ਦਾ ਵਿਸ਼ਾ ਤਾਂ ਹੈ ਹੀ, ਇਸ ਦੇ ਨਾਲ ਹੀ ਇਹ ਸੁਰੱਖਿਆ ਏਜੰਸੀਆਂ ਲਈ ਵੀ ਵੱਡੀ ਚੁਣੌਤੀ ਹੈ। ਇਥੇ ਇਹ ਵੀ ਖਾਸ ਤੌਰ ’ਤੇ ਦੱਸਣਯੋਗ ਹੈ ਕਿ ਤਸਕਰ ਸੋਨੂੰ ਕਾਨਪੁਰ ਨੇ ਸੋਸ਼ਲ ਮੀਡੀਆ ’ਤੇ ਲਿਖਿਆ ਹੈ ਕਿ ਜੋ ਮੈਨੂੰ ਜਾਣਦੇ ਹਨ, ਉਨ੍ਹਾਂ ਦੇ ਅਤੇ ਜੋ ਨਹੀਂ ਜਾਣਦੇ ਉਨ੍ਹਾਂ ਨੂੰ ਮੈਂ ਦੱਸਣਾ ਚਾਹੁੰਦਾ ਹਾਂ ਕਿ ਕਈ ਦਿਨ ਤੋਂ ਮੈਨੂੰ ਕਾਲ ਆ ਰਹੀਆਂ ਹਨ ਕਿ ਤੁਸੀਂ ਲੋਕਾਂ ਨਾਲ ਫਰਾਡ ਕਰ ਰਹੇ ਹੋ। ਮੇਰਾ ਇਕ ਨੰਬਰ ਹੈ ਜੋ ਸਿਰਫ ਵਟਸਐਪ ’ਤੇ ਹੀ ਚੱਲਦਾ ਹੈ। ਜਿਸ ’ਤੇ ਮੇਰੇ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਿੰਘ ਦੀ ਵੱਡੀ ਕਾਰਵਾਈ, ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭੇਜਿਆ ਨੋਟਿਸ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਦੀਵਾਲੀ ਵਾਲੀ ਰਾਤ ਜਗਰਾਓਂ ਦੇ ਘਰ ’ਚ ਪਟਾਕਿਆਂ ਕਰਕੇ ਮਚੇ ਅੱਗ ਦੇ ਭਾਂਬੜ, ਕੁੱਝ ਸਮੇਂ ’ਚ ਰਾਖ ਹੋ ਗਿਆ ਲੱਖਾਂ ਦਾ ਸਮਾਨ
NEXT STORY