ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ 'ਚ ਸੁਧਾਰਾਂ ਲਈ ਇੱਕ ਹੋਰ ਕਦਮ ਚੁੱਕਦੇ ਹੋਏ ਅਧਿਆਪਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਾਸਤੇ ਇੱਕ ਨਵਾਂ ਸਾਫਟਵੇਅਰ ਤਿਆਰ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਇੱਥੇ ਸਕੂਲ ਸਿੱਖਿਆ ਮਹਿਕਮੇ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਨੂੰ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਸਿੱਖਿਆ ਮਹਿਕਮੇ ਵੱਲੋਂ ਈ-ਪੰਜਾਬ ਸਕੂਲ ਪੋਰਟਲ 'ਤੇ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਆਨਲਾਈਨ ਦਰਜ ਕਰਾਉਣ ਵਾਸਤੇ ਇਹ ਨਵਾਂ ਸਾਫਟਵੇਅਰ ਤਿਅਰ ਕੀਤਾ ਗਿਆ ਹੈ।
ਇਸ ਦੀ ਮਦਦ ਨਾਲ ਹੁਣ ਅਧਿਆਪਕ ਆਪਣੀਆਂ ਮੁਸ਼ਕਲਾਂ ਨੂੰ ਆਨਲਈਨ ਪੰਜਾਬ ਸਕੂਲ ਪੋਰਟਲ 'ਤੇ ਆਪਣੇ ਨਿੱਜੀ ਅਕਾਊਂਟ 'ਚੋਂ ਅਪਲਾਈ ਕਰ ਸਕਣਗੇ। ਬੁਲਾਰੇ ਮੁਤਾਬਕ ਇਸ ਤੋਂ ਪਹਿਲਾਂ ਅਧਿਆਪਕਾਂ ਨੂੰ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਬਾਰੇ ਅਰਜ਼ੀਆਂ ਸਕੂਲ ਮੁਖੀਆਂ/ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਮੁੱਖ ਦਫ਼ਤਰ ਵਿਖੇ ਦੇਣੀਆਂ ਪੈਂਦੀਆਂ ਸਨ। ਇਸ ਦੇ ਨਾਲ ਅਧਿਆਪਕਾਂ ਦਾ ਕਾਫ਼ੀ ਸਮਾਂ ਬਰਬਾਦ ਹੁੰਦਾ ਸੀ ਅਤੇ ਕਾਗਜ਼ੀ ਕਾਰਵਾਈ 'ਚ ਬਹੁਤ ਸਮਾਂ ਲੱਗਦਾ ਸੀ। ਇਸ ਨਵੀਂ ਪ੍ਰਣਾਲੀ ਦੇ ਨਾਲ ਅਧਿਆਪਕਾਂ ਦੇ ਸਮੇਂ ਦੀ ਬੱਚਤ ਹੋਣ ਦੇ ਨਾਲ-ਨਾਲ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ 'ਚ ਵੀ ਕਮੀ ਆਵੇਗੀ।
ਜਲੰਧਰ 'ਚ 'ਕੋਰੋਨਾ' ਦਾ ਧਮਾਕਾ, ਇਕੋ ਪਰਿਵਾਰ ਦੇ 5 ਮੈਂਬਰਾਂ ਸਣੇ 12 ਦੀ ਰਿਪੋਰਟ ਆਈ ਪਾਜ਼ੇਟਿਵ
NEXT STORY