ਔੜ/ਚੱਕਦਾਨਾ (ਛਿੰਜੀ ਲੜੋਆ)- ਪਿੰਡ ਗੜ੍ਹਪਧਾਣਾ 'ਚ ਦੋ ਦਿਨ ਪਹਿਲਾਂ ਵਾਪਰੀ ਦੁੱਖ਼ਦਾਈ ਘਟਨਾ ਨੇ ਪੂਰੇ ਪਿੰਡ ਨੂੰ ਡੂੰਘੇ ਸਦਮੇ 'ਚ ਪਾ ਦਿੱਤਾ ਹੈ। ਤਿੰਨ ਨੌਜਵਾਨਾਂ ਦੇ ਜ਼ਹਿਰੀਲਾ ਪਦਾਰਥ ਨਿਗਲਣ ਦੀ ਘਟਨਾ ਤੋਂ ਬਾਅਦ ਹੁਣ ਦੂਜੇ ਨੌਜਵਾਨ ਦੀ ਵੀ ਇਲਾਜ ਦੌਰਾਨ ਮੌਤ ਹੋ ਗਈ ਹੈ। ਇਸ ਦਰਦਨਾਕ ਘਟਨਾ 'ਚ ਪਹਿਲਾਂ 15 ਸਾਲਾ ਪਰਮਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਦੀ ਮੌਤ ਹੋਈ ਸੀ, ਜਦਕਿ ਬੀਤੀ ਰਾਤ ਦਿਲਪ੍ਰੀਤ ਸਿੰਘ (22) ਪੁੱਤਰ ਜਸਵੰਤ ਸਿੰਘ ਵਾਸੀ ਗੜ੍ਹਪਧਾਣਾ ਵੀ ਜ਼ਿੰਦਗੀ ਦੀ ਜੰਗ ਹਾਰ ਗਿਆ ਅਤੇ ਤੀਜਾ ਨੌਜਵਾਨ ਮਨਿੰਦਰ ਸਿੰਘ ਅਜੇ ਇਲਾਜ ਅਧੀਨ ਹੈ ਅਤੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ: ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ ਮੌਤ
ਲਗਾਤਾਰ ਦੋ ਨੌਜਵਾਨਾਂ ਦੀ ਮੌਤ ਨਾਲ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਘਟਨਾ ਸਬੰਧੀ ਗੱਲਬਾਤ ਰਾਹੀਂ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕਰਦਿਆਂ ਸਰਪੰਚ ਹਰਦੀਪ ਸਿੰਘ, ਬਲਵੀਰ ਸਿੰਘ ਥਾਂਦੀ, ਜੁਝਾਰ ਸਿੰਘ ਜਾਰਾ, ਸੋਹਣ ਸਿੰਘ ਇੰਸਪੈਕਟਰ,ਜਸਵੰਤ ਸਿੰਘ, ਅਮਰਦਾਸ ਪੰਚ, ਦਰਸ਼ਨ ਸਿੰਘ ਅਤੇ ਗਗਨਦੀਪ ਰਾਜੂ ਆਦਿ ਨੇ ਕਿਹਾ ਕਿ ਪਿੰਡ ਦੇ ਇਤਿਹਾਸ 'ਚ ਅਜਿਹੀ ਘਟਨਾ ਪਹਿਲੀ ਵਾਰ ਵਾਪਰੀ ਹੈ, ਜਿਸ ਨੇ ਹਰ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਪਰਮਜੀਤ ਸਿੰਘ ਧਾਰਮਿਕ ਵਿਚਾਰਾਂ ਵਾਲਾ ਨੌਜਵਾਨ ਸੀ ਅਤੇ ਇਕ ਕੀਰਤਨੀ ਜਥੇ ਨਾਲ ਕੀਰਤਨ ਦੀ ਸੇਵਾ ਵੀ ਨਿਭਾਉਂਦਾ ਸੀ। ਚੜ੍ਹਦੀ ਉਮਰ ਦੇ ਦੋ ਨੌਜਵਾਨਾਂ ਦਾ ਇਸ ਤਰ੍ਹਾਂ ਦੁਨੀਆ ਤੋਂ ਚਲੇ ਜਾਣਾ ਪਰਿਵਾਰਾਂ ਦੇ ਨਾਲ-ਨਾਲ ਪੂਰੇ ਪਿੰਡ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ ਦੀਆਂ ਛੁੱਟੀਆਂ
ਮੁੱਢਲੀ ਜਾਣਕਾਰੀ ਅਨੁਸਾਰ ਦਿਲਪ੍ਰੀਤ ਸਿੰਘ ਕਥਿਤ ਤੌਰ 'ਤੇ ਆਨਲਾਈਨ ਗੇਮਿੰਗ ਕਾਰੋਬਾਰ 'ਚ ਨੁਕਸਾਨ ਹੋਣ ਕਾਰਨ ਪ੍ਰੇਸ਼ਾਨੀ ਸੀ, ਇਸ ਤੋਂ ਬਾਅਦ ਉਸ ਵੱਲੋਂ ਆਪਣੇ ਦੋ ਦੋਸਤਾਂ ਨੂੰ ਬੁਲਾਇਆ ਗਿਆ ਅਤੇ ਤਿੰਨਾਂ ਨੇ ਇਕੱਠਿਆਂ ਇਕ ਜ਼ਹਿਰੀਲਾ ਪਦਾਰਥ ਨਿਗਲ ਲਿਆ। ਹਾਲਾਂਕਿ ਪੁਲਸ ਵੱਲੋਂ ਇਸ ਘਟਨਾ ਦੇ ਹੋਰ ਕਾਰਨਾਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਥਾਣਾ ਔੜ ਦੇ ਐੱਸ. ਐੱਚ. ਓ. ਸਤਨਾਮ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਪਿੱਛੇ ਕਿਸੇ ਹੋਰ ਕਾਰਨ ਦੀ ਸੰਭਾਵਨਾ ਨੂੰ ਵੀ ਸਪੱਸ਼ਟ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕੀਤਾ ਜਾ ਰਿਹਾ ਹੈ।
ਪਿੰਡ ਵਾਸੀਆਂ ਮੁਤਾਬਕ ਪਰਮਜੀਤ ਸਿੰਘ ਦਾ ਅੰਤਿਮ ਸੰਸਕਾਰ ਅੱਜ ਕੀਤਾ ਜਾਵੇਗਾ, ਜਦਕਿ ਦਿਲਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਵਿਦੇਸ਼ ਤੋਂ ਪਰਿਵਾਰਕ ਮੈਂਬਰਾਂ ਦੇ ਪਹੁੰਚਣ ਉਪਰੰਤ ਕੀਤਾ ਜਾਵੇਗਾ। ਦੋ ਨੌਜਵਾਨਾਂ ਦੀ ਮੌਤ ਨੇ ਗੜ੍ਹਪਧਾਣਾ ਵਾਸੀਆਂ ਦੇ ਦਿਮਾਗ 'ਚ ਕਈ ਸਵਾਲ ਚੱਲ ਰਹੇ ਹਨ ਕਿ ਆਖਿਰ ਚੜ੍ਹਦੀ ਉਮਰ ਦੇ ਇਨਾਂ ਨੌਜਵਾਨਾਂ ਨੂੰ ਅਜਿਹੇ ਕਦਮ ਵੱਲ ਧੱਕਣ ਵਾਲੇ ਹਾਲਾਤ ਕੀ ਹੋਣਗੇ, ਜਿਸ ਨੇ ਉਨਾਂ ਨੂੰ ਇੰਨਾ ਵੱਡਾ ਕਦਮ ਚੁੱਕਣ ਲਈ ਮਜਬੂਰ ਕਰ ਦਿੱਤਾ।
ਇਹ ਵੀ ਪੜ੍ਹੋ: Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ
NEXT STORY