ਜਲੰਧਰ (ਚੋਪੜਾ)-ਅਗਲੇ 1-2 ਮਹੀਨਿਆਂ ’ਚ ਹੋਣ ਵਾਲੀਆਂ ਸੰਭਾਵਿਤ ਨਗਰ ਨਿਗਮ ਚੋਣਾਂ ਨੂੰ ਲੈ ਕੇ ਇਸ ਵਾਰ ਕਾਂਗਰਸ ਪਾਰਟੀ ’ਚ ਟਿਕਟ ਦੇ ਦਾਅਵੇਦਾਰਾਂ ’ਚ ਹਲਚਲ ਦਾ ਮਾਹੌਲ ਬਣਦਾ ਨਜ਼ਰ ਨਹੀਂ ਆ ਰਿਹਾ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੱਲੋਂ ਨਿਗਮ ਚੋਣਾਂ ਲਈ ਟਿਕਟਾਂ ਲਈ 25 ਅਕਤੂਬਰ ਤੱਕ ਅਰਜ਼ੀਆਂ ਮੰਗੀਆਂ ਗਈਆਂ ਸਨ ਪਰ ਬੀਤੇ ਦਿਨ ਅਰਜ਼ੀਆਂ ਦੇਣ ਦੇ ਆਖਰੀ ਦਿਨ ਜਲੰਧਰ ਨਗਰ ਨਿਗਮ ਦੇ 85 ਵਾਰਡਾਂ ਲਈ ਸਿਰਫ਼ 25 ਕਾਂਗਰਸੀ ਆਗੂਆਂ ਨੇ ਹੀ ਆਪਣੇ ਬਿਨੈ-ਪੱਤਰ ਜ਼ਿਲ੍ਹਾ ਕਾਂਗਰਸ ਦਫ਼ਤਰ ’ਚ ਜਮ੍ਹਾ ਕਰਵਾਏ ਹਨ।
ਅਜਿਹੇ ਹਾਲਾਤਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਂਡ ਨੇ ਟਿਕਟ ਦੇ ਦਾਅਵੇਦਾਰਾਂ ਲਈ ਅਰਜ਼ੀ ਫਾਰਮ ਜਮ੍ਹਾ ਕਰਵਾਉਣ ਦੀ ਆਖਰੀ ਮਿਤੀ 31 ਅਕਤੂਬਰ ਤੱਕ ਵਧਾ ਦਿੱਤੀ ਹੈ। ਇਸ ਬਾਰੇ ਜ਼ਿਲ੍ਹਾ ਕਾਂਗਰਸ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਦਾ ਕਹਿਣਾ ਹੈ ਕਿ ਨਗਰ ਨਿਗਮ ਚੋਣਾਂ ਲਈ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਕਾਂਗਰਸ ਦਾ ਵਿਸਥਾਰ ਕਰਨ ਦਾ ਫ਼ੈਸਲਾ ਕੱਲ੍ਹ ਸਵੇਰੇ ਹੀ ਲੈ ਲਿਆ ਗਿਆ ਸੀ, ਜਿਸ ਕਾਰਨ ਕਈ ਕਾਂਗਰਸੀ ਆਗੂਆਂ ਨੇ ਫਿਲਹਾਲ ਅਪਲਾਈ ਕਰਨ ਤੋਂ ਗੁਰੇਜ਼ ਕੀਤਾ ਹੈ।
ਇਹ ਵੀ ਪੜ੍ਹੋ: ਕੰਗਾਲ ਪਾਕਿ 'ਚ ਮੁਲਾਜ਼ਮਾਂ 'ਤੇ ਡਿੱਗ ਸਕਦੀ ਹੈ ਮਹਿੰਗਾਈ ਦੀ ਗਾਜ, ਵੱਡਾ ਫ਼ੈਸਲਾ ਲੈਣ ਦੀ ਰੌਂਅ 'ਚ ਸਰਕਾਰ
ਬੇਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਕਾਂਗਰਸ ਦੀਆਂ ਟਿਕਟਾਂ ਮਿਲਣ ’ਤੇ ਲੋਕਾਂ ਦੀ ਭਰਮਾਰ ਵੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਨਗਰ ਨਿਗਮ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੀ ਗਈ ਗਲਤ ਹੱਦਬੰਦੀ ਅਤੇ ਬੇਨਿਯਮੀਆਂ ਕਾਰਨ ਭੰਬਲਭੂਸੇ ਵਾਲੀ ਸਥਿਤੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਚੋਣਾਂ ਕਦੋਂ ਹੋਣਗੀਆਂ ਇਸ ਬਾਰੇ ਸ਼ੱਕ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਪ੍ਰਕਾਸ਼ਿਤ ਹੋਈਆਂ ਵੋਟਰ ਸੂਚੀਆਂ ’ਚ ਕਈ ਤਰੁੱਟੀਆਂ ਹਨ। ਉਨ੍ਹਾਂ ਦੱਸਿਆ ਕਿ ਇਕ ਵਾਰਡ ’ਚ 13 ਬੂਥ ਬਣਾਏ ਗਏ ਹਨ, ਜਦਕਿ ਦੂਜੇ ਵਾਰਡ ’ਚ ਸਿਰਫ਼ 3 ਬੂਥ ਹੀ ਬਣਾਏ ਗਏ ਹਨ। ਵਾਰਡ ਨੰਬਰ 11 ਅਧੀਨ ਆਉਂਦੇ ਬੂਥ ਨੰਬਰ 11 ’ਚ ਸਿਰਫ਼ 3 ਵੋਟਾਂ ਹਨ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਨੂੰ ਵਾਰਡਬੰਦੀ ਅਨੁਸਾਰ ਸਹੀ ਢੰਗ ਨਾਲ ਤਿਆਰ ਕੀਤਾ ਜਾਵੇ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ: ਭਾਰਤ-ਕੈਨੇਡਾ ਵਿਵਾਦ ਵਿਚਾਲੇ ਜਲੰਧਰ 'ਚ ਵੀਜ਼ਾ ਅਰਜ਼ੀਆਂ ਸਬੰਧੀ ਅਹਿਮ ਖ਼ਬਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਗਾਹਕ ਨੂੰ ਜ਼ਿੰਦਾ ਸੁੰਡੀਆਂ ਵਾਲਾ ਪਿੱਜ਼ਾ ਪਰੋਸਣ ਵਾਲੇ ਰੈਸਟੋਰੈਂਟ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ
NEXT STORY