ਅਜਨਾਲਾ (ਗੁਰਿੰਦਰ ਬਾਠ)- ਅਜਨਾਲਾ ਦੇ ਪਿੰਡ ਕਿਆਮਪੁਰ ਤੋਂ ਦਿਲ ਦਹਿਲਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਪਿਓ ਨੇ ਆਪਣੇ ਹੀ ਇਕਲੌਤੇ ਜਵਾਨ ਪੁੱਤ ਦਾ ਇੱਟਾਂ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਤਨੀ ਨਵਪ੍ਰੀਤ ਕੌਰ ਨੇ ਦੱਸਿਆ ਕਿ ਉਸਦਾ ਸੱਸ-ਸਹੁਰਾ ਉਸਨੂੰ ਲਗਾਤਾਰ ਤੰਗ ਕਰਦੇ ਸਨ। ਉਸਨੇ ਕਿਹਾ ਕਿ ਉਹ ਉਸਦੇ ਪਤੀ ਦਾ ਕਿਸੇ ਹੋਰ ਜਗ੍ਹਾ ਵਿਆਹ ਕਰਾਉਣਾ ਚਾਹੁੰਦੇ ਸਨ ਅਤੇ ਦਾਜ਼ ਦੀ ਵੀ ਮੰਗ ਕੀਤੀ ਜਾਂਦੀ ਸੀ। ਨਵਪ੍ਰੀਤ ਕੌਰ ਨੇ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ ਤੋਂ ਉਹ ਆਪਣੇ ਪੇਕੇ ਰਹਿ ਰਹੀ ਸੀ, ਪਰ ਉਸਦੀ ਆਪਣੇ ਪਤੀ ਨਾਲ ਰੋਜ਼ਾਨਾ ਗੱਲਬਾਤ ਹੁੰਦੀ ਸੀ ਅਤੇ ਉਸ ਦਾ ਪਤੀ ਉਸ ਨੂੰ ਘਰ ਵਾਪਸ ਲਿਜਾਣਾ ਚਾਹੁੰਦਾ ਸੀ ਪਰ ਸੱਸ-ਸਹੁਰਾ ਇਸ ਗੱਲ ਤੋਂ ਰੋਕਦੇ ਰਹਿੰਦੇ ਸਨ।
ਇਹ ਵੀ ਪੜ੍ਹੋ- ਪੰਜਾਬ 'ਚ 2 ਦਿਨ ਮੌਸਮ ਨੂੰ ਲੈ ਕੇ ਅਲਰਟ ! ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਨਵਪ੍ਰੀਤ ਕੌਰ ਨੇ ਦੁਖੀ ਭਰੇ ਮਨ ਨਾਲ ਦੱਸਿਆ ਕਿ ਅੱਜ ਉਸਨੂੰ ਪਤਾ ਲੱਗਾ ਹੈ ਕਿ ਉਸਦੇ ਸੱਸ ਤੇ ਸਹੁਰੇ ਨੇ ਮਿਲ ਕੇ ਉਸਦੇ ਪਤੀ ਦਾ ਇੱਟਾਂ ਨਾਲ ਵਾਰ ਕਰਕੇ ਕਤਲ ਕਰ ਦਿੱਤਾ ਹੈ। ਉਸਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਕਾਨੂੰਨੀ ਸਜ਼ਾ ਦਿੱਤੀ ਜਾਵੇ। ਥਾਣਾ ਅਜਨਾਲਾ ਦੇ ਐਸ.ਐਚ.ਓ. ਹਿਮਾਂਸ਼ੂ ਭਗਤ ਨੇ ਪੁਸ਼ਟੀ ਕੀਤੀ ਹੈ ਕਿ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਵਧੀਕ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਕਈ ਉਡਾਣਾਂ ਲੇਟ, ਸਾਹਮਣੇ ਆਇਆ ਹੈਰਾਨੀਜਨਕ ਕਾਰਣ
2 ਦਿਨਾਂ ਲਈ ਭਾਰੀ ਮੀਂਹ ਤੇ ਬਰਫ਼ਬਾਰੀ ਦਾ ਅਲਰਟ, ਪੰਜਾਬ ਸਣੇ ਉੱਤਰੀ ਭਾਰਤ 'ਤੇ ਪਵੇਗਾ ਅਸਰ
NEXT STORY