ਅਬੋਹਰ (ਰਹੇਜਾ) : ਬੀਤੀ ਰਾਤ ਅਬੋਹਰ ਵਿਖੇ ਵਾਪਰੇ ਭਿਆਨਕ ਹਾਦਸੇ 'ਚ 4 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਠਾਕਰ ਆਬਾਦੀ ਫਾਟਕ ਕੋਲ ਵਾਪਰਿਆ। ਮ੍ਰਿਤਕ ਦੀ ਪਛਾਣ ਵਿਸ਼ਾਲ (23) ਪੁੱਤਰ ਅਮਰ ਲਾਲ ਵਾਸੀ ਨਵੀਂ ਆਬਾਦੀ ਵਜੋਂ ਹੋਈ ਹੈ, ਜੋ ਕਿ ਅਕਾਊਂਟ ਦਾ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਮੋਟਰਸਾਈਕਲ ਦਾ ਸੰਤੁਲਣ ਵਿਗੜਨ ਕਾਰਨ ਵਾਪਰਿਆ, ਜਿਸ ਕਾਰਨ ਵਿਸ਼ਾਲ ਸੜਕ 'ਤੇ ਡਿੱਗ ਪਿਆ। ਇਸ ਦੌਰਾਨ ਉਸਦੇ ਸਿਰ 'ਚ ਗੰਭੀਰ ਸੱਟ ਲੱਗ ਗਈ ਅਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਬੱਸਾਂ 'ਚ ਸਫ਼ਰ ਕਰਨ ਵਾਲੇ ਜ਼ਰਾ ਪੜ੍ਹ ਲੈਣ ਇਹ ਖ਼ਬਰ, ਪੀ. ਆਰ. ਟੀ. ਸੀ. ਯੂਨੀਅਨ ਨੇ ਕੀਤਾ ਇਹ ਐਲਾਨ
ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਬੀਤੀ ਰਾਤ 11 ਵਜੇ ਦੇ ਕਰੀਬ ਵਾਪਰਿਆ , ਜਦੋਂ ਵਿਸ਼ਾਲ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਕੰਮ ਤੋਂ ਘਰ ਆ ਰਿਹਾ ਸੀ। ਇਸ ਦੌਰਾਨ ਜਦੋਂ ਉਹ ਠਾਕਰ ਆਬਾਦੀ ਫਾਟਕ ਕੋਲ ਪਹੁੰਚਿਆ ਤਾਂ ਉਸਦੀ ਬਾਈਕ ਦਾ ਸੰਤੁਲਣ ਵਿਗੜ ਹਿਆ ਅਤੇ ਉਹ ਸੜਕ 'ਤੇ ਇੰਨੀ ਜ਼ੋਰ ਨਾਲ ਡਿੱਗਿਆ ਕਿ ਉਸਦੇ ਸਿਰ 'ਚ ਗੰਭੀਰ ਸੱਟਾਂ ਲੱਗ ਗਈਆਂ ਅਤੇ ਉਸ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਉੱਥੇ ਹੀ ਘਟਨਾ ਦੀ ਸੂਚਨਾ ਮਿਲਣ 'ਤੇ ਜੀ. ਆਰ. ਪੀ. ਦੇ ਏ. ਐੱਸ. ਆਈ. ਜਸਵੰਤ ਸਿੰਘ ਨੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰਖਵਾ ਦਿੱਤਾ ਹੈ।
ਇਹ ਵੀ ਪੜ੍ਹੋ- ਬੰਬੀਹਾ ਗੈਂਗ ਖ਼ਿਲਾਫ਼ ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਇਕੋ ਸਮੇਂ 60 ਤੋਂ ਵੱਧ ਟਿਕਾਣਿਆਂ ’ਤੇ ਛਾਪੇਮਾਰੀ
ਇਕਲੌਤੇ ਪੁੱਤ ਦੀ ਮੌਤ ਦੀ ਖ਼ਬਰ ਸੁਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ ਅਤੇ ਇਲਾਕੇ 'ਚ ਵੀ ਸੋਗ ਦੀ ਲਹਿਰ ਦੌੜ ਗਈ ਹੈ। ਇਸ ਮੌਕੇ ਮ੍ਰਿਤਕ ਨੌਜਵਾਨ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਨੂੰ ਵਿਸ਼ਾਲ ਤੋਂ ਹੀ ਸਾਰੀਆਂ ਉਮੀਦਾਂ ਸਨ ਕਿ ਉਹ ਬੁਢਾਪੇ 'ਚ ਉਨ੍ਹਾਂ ਦਾ ਸਹਾਰਾ ਬਣੇਗਾ ਪਰ ਉਸ ਦੀ ਮੌਤ ਨੇ ਪਰਿਵਾਰ ਨੂੰ ਕੱਖੋਂ ਹੌਲੇ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦਾ ਵਿਆਹ ਅੱਠ ਮਹੀਨੇ ਪਹਿਲਾਂ ਹੀ ਹੋਇਆ ਸੀ ਅਤੇ ਉਸ ਦੀ ਪਤਨੀ ਗਰਭਵਤੀ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਕਾਰ ਤੇ ਟਰਾਲੇ ਦੀ ਟੱਕਰ ’ਚ ਕਾਰ ਚਾਲਕ ਦੀ ਮੌਤ
NEXT STORY