ਅੰਮ੍ਰਿਤਸਰ (ਇੰਦਰਜੀਤ) : ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦੀ ਸੈਸ਼ਨ ਅਦਾਲਤ 'ਚ ਜ਼ਮਾਨਤ ਦੀ ਅਰਜ਼ੀ ਦੂਜੀ ਵਾਰ ਰੱਦ ਹੋ ਗਈ ਹੈ। ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਵਿਰੁੱਧ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਦਰਜ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਸੋਨੀ ਪਹਿਲੇ ਦਿਨ ਤੋਂ ਹੀ ਬੀਮਾਰ ਸਨ, ਜਿਸ ਕਾਰਨ ਉਨ੍ਹਾਂ ਨੂੰ ਮੈਡੀਕਲ ਸੈਂਟਰ 'ਚ ਰੱਖਿਆ ਗਿਆ ਸੀ। ਇਸ ਦੌਰਾਨ ਉਨ੍ਹਾਂ ਦੀ ਪੇਸ਼ੀ ਲਈ ਵੀਡੀਓ ਕਾਨਫਰੰਸਿੰਗ ਦਾ ਪ੍ਰਬੰਧ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪਟਿਆਲਾ 'ਚ ਹਿੰਦੂ ਨੇਤਾ ਅਮਿਤ ਸ਼ਰਮਾ ਦੀਆਂ ਗੱਡੀਆਂ ’ਤੇ ਹਮਲਾ, ਕਾਲੀ ਮਾਤਾ ਮੰਦਰ ਦੇ ਬਾਹਰ ਵਾਪਰੀ ਘਟਨਾ
ਇਸ ਸਬੰਧੀ ਉਨ੍ਹਾਂ ਨੇ ਪਹਿਲਾਂ ਮੈਡੀਕਲ ਆਧਾਰ ’ਤੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਸੈਸ਼ਨ ਅਦਾਲਤ ਨੇ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਕੱਲ ਓਮ ਪ੍ਰਕਾਸ਼ ਸੋਨੀ ਨੇ ਰੈਗੂਲਰ ਜ਼ਮਾਨਤ ਲਈ ਮੁੜ ਪਟੀਸ਼ਨ ਦਾਇਰ ਕੀਤੀ ਸੀ। ਪਤਾ ਲੱਗਾ ਹੈ ਕਿ ਜ਼ਮਾਨਤ ਦੀ ਅਰਜ਼ੀ ’ਤੇ ਤਿੰਨ ਦਿਨ ਬਹਿਸ ਹੋਈ ਪਰ ਸੈਸ਼ਨ ਅਦਾਲਤ ਨੇ ਸਾਰੇ ਪਹਿਲੂਆਂ ਨੂੰ ਵਿਚਾਰਨ ਮਗਰੋਂ ਇਸ ਨੂੰ ਰੱਦ ਕਰ ਦਿੱਤਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਟਿਆਲਾ 'ਚ ਹਿੰਦੂ ਨੇਤਾ ਅਮਿਤ ਸ਼ਰਮਾ ਦੀਆਂ ਗੱਡੀਆਂ ’ਤੇ ਹਮਲਾ, ਕਾਲੀ ਮਾਤਾ ਮੰਦਰ ਦੇ ਬਾਹਰ ਵਾਪਰੀ ਘਟਨਾ
NEXT STORY