ਅੰਮ੍ਰਿਤਸਰ (ਜਸ਼ਨ)- ਕਾਂਗਰਸ ਸਰਕਾਰ ਦੌਰਾਨ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਵੀਲ੍ਹ ਚੇਅਰ ’ਤੇ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਧਿਕਾਰੀ ਓ. ਪੀ. ਸੋਨੀ ਦੀ ਸਿਹਤ ਵਿਚ ਸੁਧਾਰ ਨੂੰ ਦੇਖਦੇ ਹੋਏ ਹਸਪਤਾਲ ਤੋਂ ਸਿੱਧਾ ਅਦਾਲਤ ਵਿਚ ਪੇਸ਼ੀ ਲਈ ਲਿਆਏ।
ਇਹ ਖ਼ਬਰ ਵੀ ਪੜ੍ਹੋ - ਸਰਕਾਰੀ ਸਕੂਲ ਦੀ ਪ੍ਰਿੰਸੀਪਲ ਦੀ ਡਿਗਰੀ ਨਿਕਲੀ ਜਾਅਲੀ, ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
ਦੱਸਣਯੋਗ ਹੈ ਕਿ ਓ. ਪੀ. ਸੋਨੀ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ 9 ਜੁਲਾਈ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਸੋਨੀ ਨੂੰ ਦੋ ਦਿਨਾਂ ਦੇ ਰਿਮਾਂਡ ’ਤੇ ਵਿਜੀਲੈਂਸ ਬਿਊਰੋ ਦੇ ਹਵਾਲੇ ਕਰਨ ਦੇ ਹੁਕਮ ਜਾਰੀ ਕੀਤੇ ਹਨ।
ਇਹ ਖ਼ਬਰ ਵੀ ਪੜ੍ਹੋ - ਹੜ੍ਹਾਂ ਦੀ ਮਾਰ ਵਿਚਾਲੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਸਕੂਲਾਂ ਲਈ ਵੱਡਾ ਐਲਾਨ
ਦੱਸਣਯੋਗ ਹੈ ਕਿ ਗ੍ਰਿਫਤਾਰੀ ਤੋਂ ਬਾਅਦ ਪਹਿਲੀ ਪੇਸ਼ੀ ’ਤੇ ਵੀ ਅਦਾਲਤ ਨੇ ਸੋਨੀ ਨੂੰ ਦੋ ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਸੀ ਅਤੇ ਇਸ ਦੌਰਾਨ ਓ. ਪੀ. ਸੋਨੀ ਦੀ ਸਿਹਤ ਵਿਗੜ ਗਈ ਸੀ, ਜਿਸ ਕਾਰਨ ਸੋਨੀ ਨੂੰ ਬਾਅਦ ਵਿਚ ਅਧਿਕਾਰੀਆਂ ਨੇ ਫੋਰਟਿਸ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾਇਆ ਸੀ। ਸੋਨੀ ਦਿਲ ਦਾ ਰੋਗੀ ਹੈ ਅਤੇ ਉਨ੍ਹਾਂ ਨੂੰ ਪੇਸ ਮੇਕਰ ਲੱਗਾ ਹੋਇਆ ਹੈ। ਇਸ ਤੋਂ ਬਾਅਦ ਸੋਨੀ ਨੂੰ ਹਸਪਤਾਲ ਤੋਂ ਹੀ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਤਾਂ ਅਦਾਲਤ ਨੇ ਸੋਨੀ ਨੂੰ 20 ਜੁਲਾਈ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਰਾਜਪਾਲ ਨੇ CM ਮਾਨ ਦੀ ਚਿੱਠੀ ਦਾ ਦਿੱਤਾ ਜਵਾਬ; ਗੁਰਦੁਆਰਾ ਸੋਧ ਬਿੱਲ ਨੂੰ ਲੈ ਕੇ ਕਹੀ ਇਹ ਗੱਲ
ਐਮਰਜੈਂਸੀ 'ਚ ਦਾਖ਼ਲ ਹੋਏ ਓ.ਪੀ. ਸੋਨੀ
ਦੇਰ ਸ਼ਾਮ ਓ.ਪੀ. ਸੋਨੀ ਦੀ ਸਿਹਤ ਦੇ ਮੱਦੇਨਜ਼ਰ ਇਕ ਮੈਡੀਕਲ ਸਪੈਸ਼ਲਿਸਟ, ਇਕ ਕਾਰਡੀਓਲੋਜਿਸਟ ਤੇ ਇਕ ਨਿਊਰੋ ਸਰਜਨ ਦੀ ਟੀਮ ਨੇ ਉਨ੍ਹਾਂ ਦਾ ਮੈਡੀਕਲ ਕੀਤਾ। ਮੈਡੀਕਲ ਉਪਰੰਤ ਓ.ਪੀ. ਸੋਨੀ ਦੀ ਸਿਹਤ ਨੂੰ ਵੇਖਦਿਆਂ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੀ ਐਮਰਜੈਂਸੀ ਵਿਚ ਦਾਖ਼ਲ ਕਰਵਾ ਦਿੱਤਾ ਗਿਆ ਹੈ। ਹਸਪਤਾਲ ਵਿਚ ਮਾਹਰ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਨਿਰੀਖਣ ਕਰ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਜਾਣੋ ਪੂਰਾ ਮਾਮਲਾ
NEXT STORY