ਤਰਨਤਾਰਨ (ਰਮਨ)- ਤਰਨ ਤਾਰਨ ਅਧੀਨ ਆਉਂਦੇ ਪਿੰਡ ਪਲਾਸੌਰ ਵਿਖੇ ਅੱਜ ਦੁਪਹਿਰ ਇਕ ਪਰਿਵਾਰ ਨੂੰ ਨਸ਼ਾ ਵੇਚਣ ਤੋਂ ਰੋਕਣਾ ਉਸ ਵੇਲੇ ਮਹਿੰਗਾ ਪੈ ਗਿਆ, ਜਦੋਂ ਪਿੰਡ ਦੇ ਕੁਝ ਵਿਅਕਤੀਆਂ ਨੇ ਬਾਹਰੋਂ ਬੁਲਾਏ ਕਰੀਬ ਤਿੰਨ ਦਰਜਨ ਸਾਥੀਆਂ ਸਮੇਤ ਘਰ ਅੰਦਰ ਦਾਖਲ ਹੋ ਕੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਘਰ ਵਿੱਚ ਭਾਰੀ ਭੰਨਤੋੜ ਕੀਤੀ ਅਤੇ ਫਾਇਰਿੰਗ ਵੀ ਕਰ ਦਿੱਤੀ, ਜਿਸ ਦੌਰਾਨ ਘਰ ਦਾ ਇੱਕ ਨੌਜਵਾਨ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਪਹਿਲਾਂ ਸਰਕਾਰੀ ਹਸਪਤਾਲ ਤਰਨ ਤਾਰਨ ਲਿਜਾਇਆ ਗਿਆ, ਜਿੱਥੋਂ ਡਾਕਟਰਾਂ ਨੇ ਉਸਦੀ ਗੰਭੀਰ ਹਾਲਤ ਦੇ ਚਲਦਿਆਂ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਰੈਫਰ ਕਰ ਦਿੱਤਾ। ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਤਰਨ ਤਾਰਨ ਦੇ ਮੁਖੀ ਇੰਸਪੈਕਟਰ ਨਵਦੀਪ ਭੱਟੀ ਸਮੇਤ ਪੁਲਸ ਟੀਮ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਨੂੰ ਕਾਬੂ ਵਿੱਚ ਕੀਤਾ।
ਇਹ ਵੀ ਪੜ੍ਹੋ- ਪੰਜਾਬ 'ਚ ਇਸ ਦਿਨ ਤੋਂ ਬਦਲ ਸਕਦੈ ਮੌਸਮ, ਫਿਰ ਤੋਂ ਡਿੱਗੇਗਾ ਤਾਪਮਾਨ, ਪੜ੍ਹੋ ਤਾਜ਼ਾ ਜਾਣਕਾਰੀ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਪਲਾਸੌਰ ਦੇ ਨਿਵਾਸੀ ਪ੍ਰਗਟ ਸਿੰਘ ਉਰਫ਼ ਪੱਗਾ ਪੁੱਤਰ ਬਲਦੇਵ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਖੁੱਲ੍ਹੇਆਮ ਚਿੱਟੇ ਦੀ ਵਿਕਰੀ ਹੋ ਰਹੀ ਹੈ, ਜੋ ਕਾਫੀ ਸਮੇਂ ਤੋਂ ਚੱਲ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਨੂੰ ਰੋਕਣ ਵਿੱਚ ਪੁਲਸ ਕਾਮਯਾਬ ਨਹੀਂ ਹੋ ਰਹੀ। ਪ੍ਰਗਟ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਸਰਵਨ ਸਿੰਘ ਅਤੇ ਹੋਰ ਪਰਿਵਾਰਕ ਮੈਂਬਰ ਮੁਹੱਲੇ ਵਿੱਚ ਸ਼ਰੇਆਮ ਵਿਕ ਰਹੇ ਨਸ਼ੇ ਦਾ ਲਗਾਤਾਰ ਵਿਰੋਧ ਕਰਦੇ ਆ ਰਹੇ ਹਨ। ਇਸ ਕਾਰਨ ਪਿੰਡ ਦੇ ਕੁਝ ਨੌਜਵਾਨ, ਜੋ ਖੁਦ ਇਸ ਧੰਦੇ ਵਿੱਚ ਸ਼ਾਮਲ ਹਨ, ਉਨ੍ਹਾਂ ਨਾਲ ਰੰਜਿਸ਼ ਰੱਖਦੇ ਹਨ।
ਇਹ ਵੀ ਪੜ੍ਹੋ- ਪੰਜਾਬ: ਭੈਣ-ਭਰਾ ਨੇ ਰਾਤ ਨੂੰ ਖਾਧੀ ਸੀ ਚਾਪ! ਸਵੇਰੇ ਹੋ ਗਈ ਦੋਵਾਂ ਦੀ ਮੌਤ
ਉਨ੍ਹਾਂ ਦੱਸਿਆ ਕਿ ਬੀਤੇ ਦਿਨ ਦੁਪਹਿਰ ਕਰੀਬ 2 ਵਜੇ ਜਦੋਂ ਉਹ, ਉਸਦਾ ਭਰਾ ਸਰਵਨ ਸਿੰਘ ਅਤੇ ਹੋਰ ਪਰਿਵਾਰਕ ਮੈਂਬਰ ਘਰ ਵਿੱਚ ਮੌਜੂਦ ਸਨ ਤਾਂ ਪਿੰਡ ਦੇ ਕੁਝ ਵਿਅਕਤੀਆਂ ਨੇ ਬਾਹਰੋਂ ਬੁਲਾਏ ਕਰੀਬ ਤਿੰਨ ਦਰਜਨ ਹਥਿਆਰਬੰਦ ਸਾਥੀਆਂ ਨਾਲ ਘਰ ਵਿੱਚ ਦਾਖਲ ਹੋ ਕੇ ਤੋੜਫੋੜ ਸ਼ੁਰੂ ਕਰ ਦਿੱਤੀ। ਉਨ੍ਹਾਂ ਦੋਸ਼ ਲਗਾਇਆ ਕਿ ਹਮਲਾਵਰਾਂ ਨੇ ਘਰ ਦੇ ਸਮਾਨ ਦੀ ਭਾਰੀ ਤਬਾਹੀ ਕੀਤੀ ਅਤੇ ਵਿਰੋਧ ਕਰਨ ‘ਤੇ ਫਾਇਰਿੰਗ ਕਰ ਦਿੱਤੀ। ਇਸ ਦੌਰਾਨ ਸਰਵਨ ਸਿੰਘ ਨੂੰ ਗੋਲੀ ਲੱਗ ਗਈ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਪਰਿਵਾਰਕ ਮੈਂਬਰਾਂ ਨੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ।
ਇਹ ਵੀ ਪੜ੍ਹੋ- ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ‘ਆਪ’ ਕੌਂਸਲਰ ਦੇ ਘਰ ’ਤੇ ਹੋਏ ਫਾਇਰ
ਪ੍ਰਗਟ ਸਿੰਘ ਨੇ ਦੋਸ਼ ਲਗਾਇਆ ਕਿ ਪੁਲਸ ਮੁਲਜ਼ਮਾਂ ਨੂੰ ਫੜਨ ਤੋਂ ਬਾਅਦ ਵੀ ਛੱਡ ਦਿੰਦੀ ਹੈ ਅਤੇ ਪਿੰਡ ਵਿੱਚ ਸ਼ਰੇਆਮ ਚਿੱਟੇ ਦੀ ਵਿਕਰੀ ਹੋ ਰਹੀ ਹੈ, ਜੋ ਪੁਲਸ ਦੀ ਮਿਲੀਭੁਗਤ ਨਾਲ ਚੱਲ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ। ਇਸ ਖੂਨੀ ਝਗੜੇ ਤੋਂ ਬਾਅਦ ਪਿੰਡ ਵਿੱਚ ਕਾਫ਼ੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਧਰ ਇਸ ਸੰਬੰਧੀ ਥਾਣਾ ਸਿਟੀ ਤਰਨ ਤਾਰਨ ਦੇ ਮੁਖੀ ਇੰਸਪੈਕਟਰ ਨਵਦੀਪ ਭੱਟੀ ਨੇ ਦੱਸਿਆ ਕਿ ਮਾਮਲੇ ਦੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੇ ਜਾਣ ਵਾਲੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ ਭਰ ਦੇ ਆੜ੍ਹਤੀਆਂ ਨੇ ਕਰ'ਤਾ ਵੱਡਾ ਐਲਾਨ, ਇਸ ਦਿਨ ਸੰਘਰਸ਼ ਲਈ ਵਜਾ'ਤਾ ਬਿਗੁਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਮਨੋਰੰਜਨ ਦੇ ਨਾਲ-ਨਾਲ ਤੁਹਾਡੇ ਬੱਚਿਆਂ ਨੂੰ ਸਿੱਖਿਅਕ ਕਰੇਗੀ Pinkoo TV ਦੀ ਇਹ ਵੀਡੀਓ
NEXT STORY