ਹੁਸ਼ਿਆਰਪੁਰ (ਅਮਰੀਕ ਕੁਮਾਰ) : 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪੰਜਾਬ ਸਰਕਾਰ ਪਾਰਕਾਂ 'ਚ ਓਪਨ ਜਿਮ ਲਾ ਰਹੀ ਹੈ। ਇਸ ਦੇ ਤਹਿਤ ਹੀ ਹੁਸ਼ਿਆਰਪੁਰ ਦੇ ਵਾਰਡ ਨੰਬਰ-11 'ਚ ਵੀ ਓਪਨ ਜਿਮ ਲਾਇਆ ਗਿਆ ਹੈ, ਜਿਸ ਦਾ ਉਦਘਾਟਨ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਦੀਆਂ 100 ਪਾਰਕਾਂ 'ਚ ਓਪਨ ਜਿਮ ਲਾਏ ਜਾਣਗੇ, ਜਿਨ੍ਹਾਂ 'ਚੋਂ ਕਈਆਂ ਦਾ ਕੰਮ ਪੂਰਾ ਹੋ ਚੁੱਕਾ ਹੈ ਅਤੇ ਕਈਆਂ ਦਾ ਚੱਲ ਰਿਹਾ ਹੈ।
ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਸਰਕਾਰ ਵਲੋਂ ਓਪਨ ਜਿਮ ਲਾਉਣਾ ਬਹੁਤ ਹੀ ਵਧੀਆ ਉਪਰਾਲਾ ਹੈ। ਇਸ ਦੇ ਨਾਲ ਹੀ ਉਹ ਲੋਕ ਜੋ ਜਿਮ 'ਚ ਜਾ ਕੇ ਪੈਸਾ ਖਰਚ ਕਰਕੇ ਕਸਰਤ ਨਹੀਂ ਕਰਨਾ ਚਾਹੁੰਦੇ, ਉਹ ਵੀ ਆਪਣੀ ਸਿਹਤ ਦਾ ਖਿਆਲ ਰੱਖ ਸਕਦੇ ਹਨ ਅਤੇ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਅੱਗੇ ਵਧਾ ਸਕਣਗੇ।
ਵਿਆਹ ਤੋਂ ਪਰਤ ਰਹੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, 2 ਜ਼ਖ਼ਮੀ
NEXT STORY