ਤਰਨਤਾਰਨ (ਰਮਨ) : ਐੱਸ.ਐੱਸ.ਪੀ ਅਭਿਮੰਨਿਊ ਰਾਣਾ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ਼ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਥਾਨਕ ਰੇਲਵੇ ਸਟੇਸ਼ਨ ਵਿਖੇ ਐੱਸ.ਪੀ ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਦੀ ਅਗਵਾਈ ਹੇਠ ਆਪ੍ਰੇਸ਼ਨ ਕੈਸੋ ਤਹਿਤ ਪੁਲਸ ਵੱਲੋਂ ਤਲਾਸ਼ੀ ਅਭਿਆਨ ਚਲਾਉਂਦੇ ਹੋਏ ਚੱਪਾ-ਚੱਪਾ ਖੰਗਾਲਿਆ ਗਿਆ। ਜ਼ਿਕਰਯੋਗ ਹੈ ਕਿ ਪੁਲਸ ਮੁਲਾਜ਼ਮਾਂ ਦੀ ਇਸ ਕਾਰਵਾਈ ਨੂੰ ਵੇਖਦੇ ਹੋਏ ਆਸ-ਪਾਸ ਬਸਤੀ ਵਿਚ ਮੌਜੂਦ ਮਾੜੇ ਅਨਸਰਾਂ ਨੂੰ ਭਾਜੜਾਂ ਪੈ ਗਈਆਂ।
ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਪੀ ਅਜੇ ਰਾਜ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਅਭੀਮੰਨਿਊ ਰਾਣਾ ਵੱਲੋਂ ਮਿਲੇ ਹੁਕਮਾਂ ਤੋਂ ਬਾਅਦ ਆਪ੍ਰੇਸ਼ਨ ਕੈਸੋ ਤਹਿਤ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ ਹੈ। ਜਿਸ ਦੇ ਚੱਲਦਿਆਂ ਸਥਾਨਕ ਰੇਲਵੇ ਸਟੇਸ਼ਨ ਅਤੇ ਇਸ ਦੇ ਆਸ-ਪਾਸ ਵਾਲੇ ਇਲਾਕੇ ਨੂੰ ਚੰਗੀ ਤਰ੍ਹਾ ਚੈੱਕ ਕਰਦੇ ਹੋਏ ਚੱਪਾ-ਚੱਪਾ ਖੰਗਾਲਿਆ ਗਿਆ ਹੈ। ਆਸ-ਪਾਸ ਦੇ ਘਰਾਂ ਵਿਚ ਛਾਪੇਮਾਰੀ ਕਰਦੇ ਹੋਏ ਸਖ਼ਤੀ ਨਾਲ ਤਲਾਸ਼ੀ ਅਭਿਆਨ ਚਲਾਇਆ ਗਿਆ। ਉਨ੍ਹਾਂ ਨੇ ਦੱਸਿਆ ਕਿ ਮਾੜੇ ਅਨਸਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ। ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਸ਼ੱਕੀ ਵਿਅਕਤੀਆਂ ਉਪਰ ਪੂਰੀ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਕੈਸੋ ਆਪ੍ਰੇਸ਼ਨ ਸੋਮਵਾਰ ਦੇਰ ਸ਼ਾਮ ਤੱਕ ਜਾਰੀ ਰਿਹਾ। ਇਸ ਮੌਕੇ ਉਨ੍ਹਾਂ ਨਾਲ ਥਾਣਾ ਸਿਟੀ ਮੁਖੀ ਸਬ ਇੰਸਪੈਕਟਰ ਰਣਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪੁਲਸ ਮੁਲਾਜ਼ਮ ਮੌਜੂਦ ਸਨ।
ਸੁਖਬੀਰ ਸਿੰਘ ਬਾਦਲ ਦਾ ਮੋਢਾ ਫਿਰ ਹਿੱਲਿਆ!
NEXT STORY