ਜਲੰਧਰ (ਸੁਧੀਰ)– ਜਲੰਧਰ ਸ਼ਹਿਰ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਨਾਲ-ਨਾਲ ਲਾਅ ਐਂਡ ਆਰਡਰ ਨੂੰ ਕਾਇਮ ਰੱਖਣ ਅਤੇ ਨਸ਼ਾ ਸਮੱਗਲਰਾਂ ’ਤੇ ਸਖ਼ਤ ਕਾਰਵਾਈ ਕਰਨ ਲਈ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੇ ਹੁਕਮਾਂ ਮੁਤਾਬਕ ਕਮਿਸ਼ਨਰੇਟ ਪੁਲਸ ਨੇ ਆਪ੍ਰੇਸ਼ਨ ਕਾਸੋ ਚਲਾ ਕੇ ਸ਼ਹਿਰ ਵਿਚ ਕਈ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ 47 ਬੋਤਲਾਂ ਨਾਜਾਇਜ਼ ਸ਼ਰਾਬ, 25100 ਰੁਪਏ ਦੀ ਨਕਦੀ, ਐਕਟਿਵਾ ਸਕੂਟਰ ਸਮੇਤ ਵੱਖ-ਵੱਖ ਥਾਵਾਂ ਤੋਂ ਕੁੱਲ 18 ਲੋਕਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ।
ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੇ ਨਾਗਰਿਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਇਕ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਸਫ਼ਲ ਆਪ੍ਰੇਸ਼ਨ ਚਲਾਇਆ। ਪੁਲਸ ਬਲ ਨੇ ਅਸਮਾਜਿਕ ਤੱਤਾਂ ’ਤੇ ਨਕੇਲ ਕੱਸਣ ਦੇ ਨਾਲ-ਨਾਲ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸਰਗਰਮ ਭੂਮਿਕਾ ਦਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਕਾਸੋ ਨੂੰ ਸਫ਼ਲ ਬਣਾਉਣ ਲਈ ਕਮਿਸ਼ਨਰੇਟ ਪੁਲਸ ਦੇ ਸਭ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਆਪ੍ਰੇਸ਼ਨ ਤੋਂ ਪਹਿਲਾਂ ਸ਼ਹਿਰ ਨੂੰ ਕੁੱਲ 2 ਹਿੱਸਿਆਂ ਵਿਚ ਵੰਡਿਆ ਗਿਆ। ਉਨ੍ਹਾਂ ਦੱਸਿਆ ਕਿ ਜ਼ੋਨ-1 ਵਿਚ 21 ਪੁਆਇੰਟਸ ਅਤੇ ਜ਼ੋਨ-2 ਵਿਚ 15 ਪੁਆਇੰਟਸ ਨੂੰ ਚੁਣਿਆ ਗਿਆ। ਆਪ੍ਰੇਸ਼ਨ ਕਾਸੋ ਤਹਿਤ ਇਨ੍ਹਾਂ 2 ਜ਼ੋਨਾਂ ਵਿਚ ਛਾਪੇਮਾਰੀ ਕਰਨ ਅਤੇ ਚੈਕਿੰਗ ਕਰਨ ਲਈ 36 ਪੁਲਸ ਟੀਮਾਂ ਦਾ ਗਠਨ ਕੀਤਾ ਗਿਆ।
ਇਹ ਵੀ ਪੜ੍ਹੋ : ਜਲੰਧਰ ਵਿਖੇ ਗਣਤੰਤਰ ਦਿਵਸ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਹੋਈ ਫੁੱਲ ਡਰੈੱਸ ਰਿਹਰਸਲ
ਸੀ. ਪੀ. ਸਵਪਨ ਸ਼ਰਮਾ ਨੇ ਦੱਸਿਆ ਕਿ ਮੁਹਿੰਮ ਦੌਰਾਨ ਜ਼ੋਨ-1 ਤੋਂ 8 ਅਤੇ ਜ਼ੋਨ-2 ਤੋਂ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੇ ਵੱਖ-ਵੱਖ ਮਾਮਲਿਆਂ ਵਿਚ ਕੁੱਲ 4 ਮਾਮਲੇ ਦਰਜ ਕੀਤੇ ਹਨ, ਜਦਕਿ 8 ਲੋਕਾਂ ਖ਼ਿਲਾਫ਼ ਸੀ. ਆਰ. ਪੀ. ਸੀ. ਦੀ ਧਾਰਾ 110 ਤਹਿਤ ਰੋਕਥਾਮ ਦੀ ਕਾਰਵਾਈ ਕੀਤੀ ਗਈ ਹੈ। ਟੀਮਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਬਹੁਤ ਮਿਹਨਤ ਅਤੇ ਪ੍ਰਤੀਬੱਧਤਾ ਨਾਲ ਕੰਮ ਕੀਤਾ।
ਥਾਣੇ ਦੇ ਮੁਲਾਜ਼ਮਾਂ ਨੂੰ ਛਾਪੇਮਾਰੀ ਤੋਂ ਰੱਖਿਆ ਦੂਰ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਇਸ ਆਪ੍ਰੇਸ਼ਨ ਨੂੰ ਕਾਮਯਾਬ ਬਣਾਉਣ ਅਤੇ ਨਸ਼ਾ ਸਮੱਗਲਰਾਂ ’ਤੇ ਸਖ਼ਤ ਕਾਰਵਾਈ ਕਰਨ ਲਈ ਪੁਲਸ ਕਮਿਸ਼ਨਰ ਨੇ ਹਰ ਥਾਣੇ ਦੇ ਇੰਚਾਰਜ ਅਤੇ ਮੁਲਾਜ਼ਮਾਂ ਨੂੰ ਆਪਣੇ-ਆਪਣੇ ਇਲਾਕੇ ਤੋਂ ਦੂਰ ਰੱਖਿਆ ਤਾਂ ਜੋ ਪੁਲਸ ਦੀ ਛਾਪੇਮਾਰੀ ਅਤੇ ਸਮੱਗਲਰਾਂ ’ਤੇ ਸਖ਼ਤ ਕਾਰਵਾਈ ਕਰਨ ਦੀ ਸੂਚਨਾ ਕਿਤੇ ਲੀਕ ਨਾ ਹੋ ਜਾਵੇ। ਉਨ੍ਹਾਂ ਸਾਫ਼ ਕਿਹਾ ਕਿ ਨਸ਼ਾ ਸਮੱਗਲਰਾਂ ਜਾਂ ਸ਼ਹਿਰ ਵਿਚ ਕੋਈ ਵੀ ਨਾਜਾਇਜ਼ ਕੰਮ ਕਰਨ ਵਾਲਿਆਂ ਖ਼ਿਲਾਫ਼ ਕਮਿਸ਼ਨਰੇਟ ਪੁਲਸ ਸਖ਼ਤ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ : ਚਾਵਾਂ ਨਾਲ ਅਮਰੀਕਾ ਤੋਂ 5 ਸਾਲਾ ਪੁੱਤ ਸਣੇ ਸਹੁਰੇ ਘਰ ਆਈ ਸੀ ਔਰਤ, ਹੁਣ ਕਮਰੇ 'ਚੋਂ ਮਿਲੀ ਲਾਸ਼
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
26 ਜਨਵਰੀ ਵਾਲੇ ਦਿਨ ਸੋਚ-ਸਮਝ ਕੇ ਨਿਕਲੋ ਘਰੋਂ, ਮੁੱਖ ਸੜਕਾਂ ਰਹਿਣਗੀਆਂ ਬੰਦ, ਰੂਟ ਪਲਾਨ ਜਾਰੀ
NEXT STORY