ਲੁਧਿਆਣਾ (ਰਾਜ) : ਪੀ. ਓ. ਸਟਾਫ ਪੁਲਸ ਵੱਲੋਂ ਭਗੌੜੇ ਮੁਲਜ਼ਮਾਂ ਨੂੰ ਫੜਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਰੰਗ ਲਿਆ ਹੈ। ਇਸੇ ਤਹਿਤ ਅੱਜ ਟੀਮ ਨੇ 2 ਭਗੌੜਿਆਂ ਨੂੰ ਕਾਬੂ ਕੀਤਾ ਹੈ, ਜਿਸ ’ਚ ਇਕ ਸ਼ਰਾਬ ਸਮੱਗਲਿੰਗ ਅਤੇ ਦੂਜਾ ਚੋਰੀ ਦੇ ਇਕ ਮਾਮਲੇ ’ਚ ਨਾਮਜ਼ਦ ਹੈ।
ਇਹ ਵੀ ਪੜ੍ਹੋ : ਲੁਧਿਆਣਾ ਪਹੁੰਚੇ ਕੇਜਰੀਵਾਲ ਦਾ ਵੱਡਾ ਬਿਆਨ, ਕਿਹਾ- ਇਹ ਸਿਰਫ਼ ਟ੍ਰੇਲਰ ਸੀ, ਪਿਕਚਰ ਅਜੇ ਬਾਕੀ ਹੈ
ਜਾਣਕਾਰੀ ਦਿੰਦਿਆਂ ਇੰਸਪੈਕਟਰ ਬਲਵਿੰਦਰ ਸਿੰਘ ਅਤੇ ਏ. ਐੱਸ. ਆਈ. ਅਜੇ ਜਸਰਾ ਨੇ ਦੱਸਿਆ ਕਿ ਪਹਿਲੇ ਮਾਮਲੇ ’ਚ ਹਨੀ ਸਿੰਘ ਉਰਫ਼ ਅਮਿਤ ਸ਼ਾਮਲ ਹੈ। ਉਸ ਵਿਰੁੱਧ 2019 ’ਚ ਆਬਕਾਰੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਦੋਸ਼ੀ 2023 ਤੋਂ ਜ਼ਮਾਨਤ ਤੋਂ ਬਾਅਦ ਫਰਾਰ ਸੀ। ਪੁਲਸ ਨੇ ਉਸ ਨੂੰ ਕਾਬੂ ਕਰ ਲਿਆ। ਇਸੇ ਤਰ੍ਹਾਂ ਦੇ ਇਕ ਹੋਰ ਮਾਮਲੇ ’ਚ ਕੁਦਨ ਕੁਮਾਰ ਹੈ। ਉਸ ਵਿਰੁੱਧ 2023 ’ਚ ਚੋਰੀ ਦਾ ਕੇਸ ਦਰਜ ਹੋਇਆ ਸੀ, ਜੋ ਜਨਵਰੀ 2025 ਤੋਂ ਭਗੌੜਾ ਹੈ। ਪੁਲਸ ਨੇ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਮੀਨ ਦੀਆਂ ਜਾਅਲੀ ਰਜਿਸਟਰੀਆਂ ਕਰਵਾਉਣ ਦੇ ਮਾਮਲੇ 'ਚ 15 ਲੋਕਾਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ
NEXT STORY