ਚੰਡੀਗੜ੍ਹ/ਜਲੰਧਰ (ਅੰਕੁਰ/ਧਵਨ): ‘ਯੁੱਧ ਨਸ਼ਿਆਂ ਵਿਰੁੱਧ’ ਦਰਮਿਆਨ ਪੰਜਾਬ ਪੁਲਸ ਵੱਲੋਂ ਸ਼ੁੱਕਰਵਾਰ ਨੂੰ ਵਿਸ਼ੇਸ਼ ਆਪ੍ਰੇਸ਼ਨ ‘ਓ.ਪੀ.ਐੱਸ. ਸੀਲ-15’ ਚਲਾਇਆ ਗਿਆ, ਜਿਸ ਦੌਰਾਨ ਨਸ਼ਿਆਂ ਅਤੇ ਸ਼ਰਾਬ ਦੀ ਸਮੱਗਲਿੰਗ ’ਤੇ ਨਜ਼ਰ ਰੱਖਣ ਦੇ ਮੰਤਵ ਨਾਲ ਸਰਹੱਦੀ ਸੂਬੇ ਪੰਜਾਬ ’ਚ ਦਾਖਲ ਹੋਣ ਜਾਂ ਇਥੋਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਜਾਂਚ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਜ਼ਿਮਨੀ ਚੋਣ ਦੀ ਤਿਆਰੀ! ਜਾਰੀ ਹੋ ਗਏ ਨਿਰਦੇਸ਼
ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ ਜ਼ਿਲਿਆਂ ’ਚ ਸਵੇਰੇ 6 ਤੋਂ ਦੁਪਹਿਰ 2 ਵਜੇ ਤੱਕ ਇਕੋ ਸਮੇਂ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ ਸਰਹੱਦੀ ਜ਼ਿਲਿਆਂ ਦੇ ਸਾਰੇ ਐੱਸ. ਐੱਸ. ਪੀਜ਼. ਨੂੰ ਜ਼ਿਲਿਆਂ ਦੀਆਂ ਰਣਨੀਤਕ ਥਾਵਾਂ ’ਤੇ ਸਾਂਝੇ ਨਾਕੇ ਲਾਉਣ ਦੇ ਨਾਲ-ਨਾਲ ਗਜ਼ਟਿਡ ਅਧਿਕਾਰੀਆਂ/ਐੱਸ.ਐੱਚ.ਓਜ਼. ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ‘ਨਾਕੇ’ ਲਾਉਣ ਲਈ ਵੱਧ ਤੋਂ ਵੱਧ ਪੁਲਸ ਟੀਮਾਂ ਲਾਉਣ ਦੇ ਨਿਰਦੇਸ਼ ਦਿੱਤੇ ਗਏ।
ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇੰਸਪੈਕਟਰਾਂ/ਡੀ.ਐੱਸ.ਪੀਜ਼ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਸ ਕਰਮਚਾਰੀਆਂ ਵੱਲੋਂ ਆਪਸੀ ਤਾਲਮੇਲ ਨਾਲ 10 ਜ਼ਿਲਿਆਂ, ਜਿਨ੍ਹਾਂ ਦੀ ਹੱਦ ਚਾਰ ਸਰਹੱਦੀ ਸੂਬਿਆਂ ਅਤੇ ਯੂ. ਟੀ. ਚੰਡੀਗੜ੍ਹ ਨਾਲ ਲੱਗਦੀ ਹੈ, ਦੇ ਘੱਟੋ-ਘੱਟ 93 ਐਂਟਰੀ/ਐਗਜ਼ਿਟ ਪੁਆਇੰਟਾਂ ’ਤੇ ਮਜ਼ਬੂਤ ਨਾਕੇ ਲਾਏ ਗਏ। ਇਨ੍ਹਾਂ 10 ਅੰਤਰਰਾਜੀ ਸਰਹੱਦੀ ਜ਼ਿਲਿਆਂ ’ਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੂਪਨਗਰ, ਐੱਸ. ਏ. ਐੱਸ. ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ। ਇਸ ਦੌਰਾਨ ਸੂਬੇ ’ਚ ਦਾਖਲ ਹੋਣ/ਬਾਹਰ ਜਾਣ ਵਾਲੇ 3180 ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ’ਚੋਂ 367 ਵਾਹਨਾਂ ਦੇ ਚਲਾਨ ਕੱਟਣ ਦੇ ਨਾਲ-ਨਾਲ ਸੱਤ ਵਾਹਨਾਂ ਨੂੰ ਜ਼ਬਤ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ - ਛੁੱਟੀਆਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਅਹਿਮ ਫ਼ੈਸਲਾ
ਇਸ ਤੋਂ ਇਲਾਵਾ ਪੁਲਸ ਟੀਮਾਂ ਨੇ 111ਵੇਂ ਦਿਨ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਨੂੰ ਜਾਰੀ ਰੱਖਦਿਆਂ ਅੱਜ 505 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ’ਚ 98 ਐੱਫ.ਆਈ.ਆਰ. ਦਰਜ ਕਰ ਕੇ 127 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 111 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਸਮੱਗਲਰਾਂ ਦੀ ਗਿਣਤੀ 18,372 ਹੋ ਗਈ ਹੈ। ਵਿਸ਼ੇਸ਼ ਡੀ.ਜੀ.ਪੀ. ਨੇ ਕਿਹਾ ਕਿ ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 4.2 ਕਿੱਲੋ ਹੈਰੋਇਨ, 3 ਕਿੱਲੋ ਅਫੀਮ, 118 ਕਿੱਲੋ ਭੁੱਕੀ ਅਤੇ 11,170 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 101 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਸ ਟੀਮਾਂ ਨੇ ਸੂਬੇ ਭਰ ’ਚ ਛਾਪੇਮਾਰੀ ਕੀਤੀ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 543 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ। ਸ਼ੁੱਕਰਵਾਰ ਨੂੰ 78 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਕਿਸਾਨਾਂ ਲਈ ਖ਼ੁਸ਼ੀ ਭਰੀ ਖ਼ਬਰ, ਫ਼ਸਲਾਂ ਨੂੰ ਲੈ ਕੇ ਮਾਨ ਸਰਕਾਰ ਨੇ ਜਾਰੀ ਕਰ 'ਤੇ ਵੱਡੇ ਹੁਕਮ
NEXT STORY