ਲੁਧਿਆਣਾ/ਚੰਡੀਗੜ੍ਹ (ਸਲੂਜਾ, ਸ਼ਰਮਾ) : ਮੌਸਮ ਵਿਭਾਗ ਚੰਡੀਗੜ੍ਹ ਨੇ ਮੌਸਮ ਦੇ ਮਿਜਾਜ਼ ਸਬੰਧੀ ਵਿਸ਼ੇਸ਼ ਬੁਲੇਟਿਨ ਜਾਰੀ ਕੀਤਾ ਹੈ। ਇਸ ਦੇ ਤਹਿਤ ਮੌਸਮ ਮਾਹਿਰਾਂ ਨੇ ਇਹ ਜਾਣਕਾਰੀ ਦਿੱਤੀ ਹੈ ਕਿ 23 ਅਤੇ 24 ਦਸੰਬਰ ਨੂੰ ਪੰਜਾਬ ਦੇ ਲੁਧਿਆਣਾ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ’ਚ ਜਨਤਾ ਨੂੰ ਸੰਘਣੇ ਕੋਹਰੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਇਹ ਵੀ ਪੜ੍ਹੋ : ਮਜੀਠੀਆ ਮਾਮਲੇ 'ਚ ਅਕਾਲੀ ਦਲ ਦਾ ਵੱਡਾ ਐਲਾਨ, '24 ਤਾਰੀਖ਼ ਨੂੰ ਸਾਰੇ SSP ਦਫ਼ਤਰਾਂ ਦਾ ਕਰਾਂਗੇ ਘਿਰਾਓ'
ਇਸ ਦੇ ਨਾਲ ਹੀ ਸੂਬੇ ’ਚ ਲਗਾਤਾਰ ਚੱਲ ਰਹੀ ਸੀਤ ਲਹਿਰ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਇਕ ਐਡਵਾਈਜ਼ਰੀ ਜਾਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ’ਚ ਤਾਪਮਾਨ ’ਚ ਗਿਰਾਵਟ ਦੇਖੀ ਜਾ ਰਹੀ ਹੈ ਅਤੇ ਠੰਡ ਦੇ ਲੰਬੇ ਸਮੇਂ ਤੱਕ ਸੰਪਰਕ ’ਚ ਰਹਿਣ ਨਾਲ ਕਈ ਬੀਮਾਰੀਆਂ ਜਿਵੇਂ ਫਲੂ, ਨੱਕ ਵਗਣਾ, ਹਾਈਪੋਥਰਮੀਆ, ਫਰੌਸਟਬਾਈਟ ਆਦਿ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ।
ਇਹ ਵੀ ਪੜ੍ਹੋ : ਇਕ ਪਰਿਵਾਰ 'ਚ 2 ਟਿਕਟਾਂ ਦੇਣ ਨੂੰ ਲੈ ਕੇ 'ਕਾਂਗਰਸ' ਨੇ ਫਾਈਨਲ ਨਹੀਂ ਕੀਤਾ ਫਾਰਮੂਲਾ
ਵਿਭਾਗ ਦੇ ਡਾਇਰੈਕਟਰ ਡਾ. ਅੰਦੇਸ ਨੇ ਕਿਹਾ ਕਿ ਲੋਕਾਂ ਨੂੰ ਸੀਤ ਲਹਿਰ ਬਾਰੇ ਮੌਸਮ ਵਿਭਾਗ ਦੀ ਭਵਿੱਖਬਾਣੀ ’ਤੇ ਨਜ਼ਰ ਰੱਖਣੀ ਚਾਹੀਦੀ ਹੈ। ਸੀਤ ਲਹਿਰ ਦੇ ਹਾਲਾਤ ਦੇ ਮੱਦੇਨਜ਼ਰ ਪੰਜਾਬ ਲਈ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਸੀਤ ਲਹਿਰ ਦੀਆਂ ਸਥਿਤੀਆਂ ਤੋਂ ਆਪਣੇ ਆਪ ਨੂੰ ਸੁਰੱਖਿਅਤ ਰੱਖਣ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕਰਨੀ ਚਾਹੀਦੀ ਹੈ।
ਇਹ ਵੀ ਪੜ੍ਹੋ : ਮਜੀਠੀਆ 'ਤੇ FIR ਦਰਜ ਹੋਣ ਨੂੰ 'ਕੈਪਟਨ' ਨੇ ਦੱਸਿਆ ਗਲਤ, ਪੰਜਾਬ ਸਰਕਾਰ 'ਤੇ ਚੁੱਕੇ ਸਵਾਲ
ਉਨ੍ਹਾਂ ਓਮੀਕਰੋਨ ਵੇਰੀਐਂਟ ਦੇ ਖ਼ਤਰੇ ਦੀ ਵੀ ਚਿਤਾਵਨੀ ਦਿੱਤੀ ਕਿਉਂਕਿ ਇਹ ਡੈਲਟਾ ਵੇਰੀਐਂਟ ਨਾਲੋਂ ਤਿੰਨ ਗੁਣਾ ਜ਼ਿਆਦਾ ਤੇਜ਼ੀ ਨਾਲ ਫੈਲਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਆਪਣਾ ਟੀਕਾਕਰਨ ਪੂਰਾ ਕਰਨ ਅਤੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਭਰ ਦੇ ਨੌਜਵਾਨ ਲੜਕੇ ਤੇ ਲੜਕੀਆਂ ਸੰਗਰੂਰ 'ਚ 24 ਨੂੰ ਕਰਨਗੇ ਚੱਕਾ ਜਾਮ
NEXT STORY