ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਸੀਤ ਲਹਿਰ ਦਾ ਪ੍ਰਭਾਵ ਵੀ ਲਗਾਤਾਰ ਵਧ ਰਿਹਾ ਹੈ। ਆਉਣ ਵਾਲੇ ਦਿਨਾਂ ਵਿਚ ਹੋਰ ਵਧੇਰੇ ਸੰਘਣੀ ਧੁੰਦ ਦਾ ਕਹਿਰ ਵੇਖਣ ਨੂੰ ਮਿਲੇਗਾ। ਮੌਸਮ ਵਿਭਾਗ ਆਉਣ ਵਾਲੇ ਦਿਨਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 28 ਤਾਰੀਖ਼ ਤੱਕ ਮੌਸਮ ਸਬੰਧੀ ਤਾਜ਼ਾ ਅਪਡੇਟ ਸਾਂਝੀ ਕੀਤੀ ਗਈ ਹੈ। ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਪੰਜਾਬ 'ਚ ਵੇਰੀ ਡੈਂਸ ਫੋਗ ਦੇ ਹਾਲਾਤ ਵੇਖਣ ਨੂੰ ਮਿਲਣਗੇ। ਇਸ ਦੇ ਨਾਲ ਹੀ ਪੂਰੇ ਸੂਬੇ ਵਿਚ ਮੌਸਮ ਵਿਭਾਗ ਵੱਲੋਂ ਸੀਤ ਲਹਿਰ ਅਤੇ ਸੰਘਣੀ ਧੁੰਦ ਲਈ ਸੰਤਰੀ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਉਥੇ ਹੀ ਬਾਰਿਸ਼ ਸਬੰਧੀ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਜਲੰਧਰ ਵਿਖੇ ਸੜਕ 'ਤੇ ਖੜ੍ਹੀ ਕਾਰ ਦਾ ਅੰਦਰਲਾ ਹਾਲ ਵੇਖ ਲੋਕਾਂ ਦੇ ਉੱਡੇ ਹੋਸ਼! ਗੋਲ਼ੀਆਂ ਨਾਲ ਵਿੰਨ੍ਹੀ ਮਿਲੀ...
ਇਨ੍ਹਾਂ ਜ਼ਿਲ੍ਹਿਆਂ 'ਚ ਓਰੇਂਜ ਤੇ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ 24 ਅਤੇ 25 ਤਾਰੀਖ਼ ਨੂੰ ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਮਾਨਸਾ, ਸੰਗਰੂਰ, ਬਰਨਾਲਾ, ਅੰਮ੍ਰਿਤਸਰ ਮੋਗਾ, ਤਰਨਤਾਰਨ, ਫਰੀਦਕੋਟ, ਫਿਰੋਜ਼ਪੁਰ, ਬਠਿੰਡਾ, ਮੁਕਤਸਰ ਸਾਹਿਬ, ਫਾਜ਼ਿਲਕਾ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਬਰਨਾਲਾ ਜ਼ਿਲ੍ਹਿਆਂ ਵਿਚ ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਉਥੇ ਹੀ 26 ਤਾਰੀਖ਼ ਨੂੰ ਮੌਸਮ ਵਿਭਾਗ ਵੱਲੋਂ ਪੂਰੇ ਸੂਬੇ ਵਿਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। 27 ਅਤੇ 28 ਦਸੰਬਰ ਨੂੰ ਗੁਰਦਾਸਪੁਰ, ਤਰਨਤਾਰਨ, ਮੋਗਾ, ਬਰਨਾਲਾ, ਸੰਗਰੂਰ, ਨਵਾਂਸ਼ਹਿਰ, ਮੋਹਾਲੀ ਵਿਚ ਯੈਲੋ ਅਲਰਟ ਰਹੇਗਾ ਅਤੇ ਨਵਾਂਸ਼ਹਿਰ, ਰੂਪਨਗਰ, ਜਲੰਧਰ, ਕਪੂਰਥਲਾ, ਅੰਮ੍ਰਿਤਸਰ, ਪਟਿਆਲਾ, ਫਤਿਹਗੜ੍ਹ ਸਾਹਿਬ ਵਿਚ ਸੀਤ ਲਹਿਰ ਦਾ ਯੈਲੋ ਅਲਰਟ ਰਹੇਗਾ। ਇਸ ਸਮੇਂ ਦੌਰਾਨ ਪੈਦਲ ਚੱਲਣ ਵਾਲਿਆਂ ਅਤੇ ਡਰਾਈਵਰਾਂ ਨੂੰ ਸਾਵਧਾਨ ਕੀਤਾ ਗਿਆ ਹੈ। ਵਾਹਨਾਂ ਚਾਲਕਾਂ ਨੂੰ ਹੌਲੀ ਰਫ਼ਤਾਰ ਨਾਲ ਵਾਹਨ ਚਲਾਉਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਨ੍ਹਾਂ ਡਾਕਟਰਾਂ 'ਤੇ ਡਿੱਗੇਗੀ ਗਾਜ! ਵੱਡੀ ਕਾਰਵਾਈ ਕਰਨ ਦੇ ਹੁਕਮ ਜਾਰੀ
ਇਥੇ ਇਹ ਦੱਸਣਯੋਗ ਹੈਰ ਕਿ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਕਾਰਨ ਵੱਧ ਤੋਂ ਵੱਧ ਤਾਪਮਾਨ 1.5 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਵਧਿਆ, ਜੋਕਿ ਆਮ ਨਾਲੋਂ 4.6 ਡਿਗਰੀ ਵੱਧ ਹੈ। ਅਗਲੇ ਸੱਤ ਦਿਨਾਂ ਲਈ ਮੌਸਮ ਖ਼ੁਸ਼ਕ ਰਹਿਣ ਦੀ ਉਮੀਦ ਹੈ, ਭਾਵ ਮੀਂਹ ਨਹੀਂ ਪਵੇਗਾ। ਅਗਲੇ ਦੋ ਦਿਨਾਂ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਇਸ ਤੋਂ ਬਾਅਦ ਸੂਬੇ ਵਿੱਚ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਆਉਣ ਦੀ ਉਮੀਦ ਨਹੀਂ ਹੈ। ਪੰਜਾਬ ਵਿਚ ਕੜਾਕੇ ਦੀ ਠੰਡ ਪੈਣੀ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ ਸੰਘਣੀ ਧੁੰਦ ਦਾ ਅਸਰ ਵੀ ਵੇਖਣ ਨੂੰ ਮਿਲ ਰਿਹਾ ਹੈ। ਪੈ ਸੰਘਣੀ ਧੁੰਦ ਕਾਰਨ ਪੰਜਾਬ ਦੇ ਜ਼ਿਲ੍ਹਿਆਂ ਵਿਚ ਵਿਜ਼ੀਬਿਲਟੀ ਘਟਦੀ ਨਜ਼ਰ ਆ ਹੀ ਹੈ, ਜਿਸ ਕਰਕੇ ਕੰਮਾਂ 'ਤੇ ਜਾਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ: Year Ender 2025: ਪੰਜਾਬ 'ਚ 50 ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ! DGP ਗੌਰਵ ਯਾਦਵ ਦੇ ਹੈਰਾਨ ਕਰਦੇ ਖ਼ੁਲਾਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦੇ ਦਰਜੇ ਮਗਰੋਂ ਪੰਜਾਬ ਸਰਕਾਰ ਦੀ ਦਿਖਾਈ ਦਿੱਤੀ ਸੇਵਾ ਭਾਵਨਾ
NEXT STORY