ਤਰਨਤਾਰਨ (ਰਾਜੂ)- ਭਾਰਤੀ ਚੋਣ ਕਮਿਸ਼ਨ ਨਵੀਂ ਦਿੱਲੀ ਵੱਲੋਂ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਧਾਨ ਸਭਾ ਹਲਕਾ-21 ਤਰਨਤਾਰਨ ਦੀ ਜ਼ਿਮਨੀ ਚੋਣ 11 ਨਵੰਬਰ ਨੂੰ ਹੋਵੇਗੀ ਜਦਕਿ ਚੋਣ ਨਤੀਜੇ ਦਾ ਐਲਾਨ 14 ਨਵੰਬਰ 2025 ਨੂੰ ਹੋਵੇਗਾ। ਭਾਰਤੀ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਮਨੀ ਚੋਣਾਂ ਮੌਕੇ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ/ਲੋਕਹਿੱਤ ’ਚ ਸ਼ਾਂਤੀ ਬਰਕਰਾਰ ਰੱਖਣ ਅਤੇ ਹੋਣ ਵਾਲੀਆਂ ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਣ ਲਈ ਜ਼ਿਲ੍ਹਾ ਤਰਨਤਾਰਨ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਲਾਇਸੰਸੀ ਹਥਿਆਰ, ਗੋਲੀ-ਸਿੱਕਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਨੂੰ ਨਾਲ ਲੈ ਕੇ ਜਾਣ ’ਤੇ ਪਾਬੰਦੀ ਲਗਾਉਣੀ ਅਤਿ ਜ਼ਰੂਰੀ ਹੈ ਤਾਂ ਜੋ ਕਿਸ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਭਗਵਾਨ ਵਾਲਮੀਕਿ ਸੇਵਾ ਸੋਸਾਇਟੀ ਦੇ ਮੁਖੀ 'ਤੇ ਚੱਲੀਆਂ ਗੋਲੀਆਂ
ਇਸ ਸਭ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਤਰਨਤਾਰਨ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨਤਾਰਨ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਲਾਇਸੈਂਸੀ ਹਥਿਆਰ, ਗੋਲੀ-ਸਿੱਕਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਨਾਲ ਲੈ ਕੇ ਜਾਣ ’ਤੇ ਪਾਬੰਦੀ ਲਗਾ ਦਿੱਤੀ ਹੈ। ਜ਼ਿਲ੍ਹਾ ਮਜਿਸਟਰੇਟ ਨੇ ਜ਼ਿਲ੍ਹਾ ਤਰਨਤਾਰਨ ਦੇ ਉਨ੍ਹਾਂ ਸਾਰੇ ਅਸਲਾ ਲਾਇਸੈਂਸ ਧਾਰਕਾਂ ਨੂੰ ਹੁਕਮ ਕੀਤਾ ਹੈ ਕਿ ਜਿਨ੍ਹਾਂ ਨੂੰ ਸਕ੍ਰੀਨਿੰਗ ਕਮੇਟੀ ਦੀ ਸਿਫਾਰਸ਼ ’ਤੇ ਜ਼ਿਲਾ ਮੈਜਿਸਟ੍ਰੇਟ ਦੇ ਦਫ਼ਤਰ ਦੁਆਰਾ ਜਾਰੀ ਕੀਤਾ ਗਿਆ ਅਜਿਹਾ ਨੋਟਿਸ/ਆਰਡਰ ਪ੍ਰਾਪਤ ਹੁੰਦਾ ਹੈ, ਉਹ ਆਪਣੇ ਹਥਿਆਰ ਅਤੇ ਗੋਲੀ ਸਿੱਕਾ ਅਜਿਹੇ ਨੋਟਿਸ/ਆਰਡਰ ਪ੍ਰਾਪਤ ਹੋਣ ਦੇ 7 ਦਿਨਾਂ ਦੇ ਅੰਦਰ-ਅੰਦਰ ਆਪਣਾ ਅਸਲਾ ਲੋਕਲ ਥਾਣੇ ਜਾਂ ਮੰਨਜੂਰਸੁਦਾ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣ।
ਇਹ ਵੀ ਪੜ੍ਹੋ-ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਇਨ੍ਹਾਂ ਪਿੰਡਾਂ ਲਈ ਜਾਰੀ ਕਰ'ਤੇ ਫੰਡ
ਉਨ੍ਹਾਂ ਕਿਹਾ ਕਿ ਉਪਰੋਕਤ ਹੁਕਮ ਤੋਂ ਪੁਲਸ, ਮਿਲਟਰੀ ਅਤੇ ਪੈਰਾ ਮਿਲਟਰੀ ਫੋਰਸ ਅਤੇ ਸਰਕਾਰ ਦੇ ਉਨ੍ਹਾਂ ਅਧਿਕਾਰੀਆਂ, ਕਰਮਚਾਰੀਆਂ, ਜਿੰਨਾਂ ਨੂੰ ਡਿਊਟੀ ਦੌਰਾਨ ਅਸਲਾ ਰੱਖਣ ਦੀ ਇਜਾਜ਼ਤ ਹੈ, ਨੂੰ ਛੋਟ ਹੋਵੇਗੀ। ਇਸ ਤੋਂ ਇਲਾਵਾ ਉਹ ਖਿਡਾਰੀ ਜੋ ਨੈਸ਼ਨਲ ਰਾਈਫਲ ਐਸੋਸੀਏਸ਼ਨ ਵੱਲੋਂ ਵੱਖ-ਵੱਖ ਪੱਧਰਾਂ ’ਤੇ ਹੋਣ ਵਾਲੇ ਮੁਕਾਬਲਿਆਂ ’ਚ ਹਿੱਸਾ ਲੈਂਦੇ ਹਨ ਨੂੰ ਵੀ ਅਸਲਾ ਜਮਾਂ ਕਰਾਉਣ ਤੋਂ ਛੋਟ ਹੋਵੇਗੀ। ਇਹ ਹੁਕਮ ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ ਇੱਕ ਤਰਫਾ ਜਾਰੀ ਕੀਤਾ ਜਾਂਦਾ ਹੈ ਅਤੇ ਆਮ ਜਨਤਾ ਦੇ ਨਾਮ ਸੰਬੋਧਿਤ ਕੀਤਾ ਜਾਂਦਾ ਹੈ, ਜੋ ਮਿਤੀ 07-10-2025 ਤੋਂ ਮਿਤੀ 16-11-2025 (ਚੋਣਾਂ ਮੁਕੰਮਲ ਹੋਣ ਤੱਕ) ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਵਿਭਾਗ ਦੀ ਨਵੀਂ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਗਠਜੋੜ ਨੂੰ ਲੈ ਕੇ ਅਕਾਲੀ ਦਲ ਪੁਨਰ ਸੁਰਜੀਤੀ ਦਾ ਪਹਿਲਾ ਬਿਆਨ
NEXT STORY