ਚੰਡੀਗੜ੍ਹ (ਹਾਂਡਾ) : ਲੁਧਿਆਣਾ ਦੀ ਸਾਈਕਲ ਮਾਰਕੀਟ ਦੇ ਕੋਲ ਰਹਿਣ ਵਾਲੇ ਮੁਹੰਮਦ ਸੁਜਾਕ ਨੂੰ ਹੱਤਿਆ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਰੀ ਕਰਦਿਆਂ ਬਾਕੀ ਦੀ ਸਜ਼ਾ ਸਸਪੈਂਡ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਦੱਸਣਯੋਗ ਹੈ ਕਿ ਘਟਨਾ ਲੁਧਿਆਣਾ ਦੀ ਹੈ, ਜਿੱਥੇ 9 ਮਾਰਚ, 2014 ਦੀ ਰਾਤ ਮੁਹੰਮਦ ਫੈਜ ਨਾਮਕ ਨੌਜਵਾਨ ਦੀ ਲਾਸ਼ ਮਿਲੀ ਸੀ, ਜਿਸ ਦੇ ਸਰੀਰ ’ਤੇ ਸੱਟ ਦੇ ਨਿਸ਼ਾਨ ਵੀ ਸਨ। ਮ੍ਰਿਤਕ ਦੇ ਭਰਾ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਮੁਹੰਮਦ ਫੈਜ ਤੇ ਮੁਹੰਮਦ ਸੁਜਾਕ ਇਕ ਹੀ ਫੈਕਟਰੀ ਵਿਚ ਕੰਮ ਕਰਦੇ ਸਨ ਅਤੇ 9 ਮਾਰਚ ਦੀ ਰਾਤ ਦੋਵਾਂ ਨੇ ਇਕੱਠੇ ਸ਼ਰਾਬ ਪੀਤੀ ਅਤੇ ਸੁਜਾਕ ਨੇ ਮੁਹੰਮਦ ਫੈਜ ਤੋਂ ਕੁਝ ਪੈਸਿਆਂ ਦੀ ਮੰਗ ਕੀਤੀ ਸੀ, ਜੋ ਕਿ ਉਸ ਨੇ ਪੂਰੀ ਨਹੀਂ ਕੀਤੀ। ਇਸ ਕਾਰਣ ਮੁਹੰਮਦ ਸੁਜਾਕ ਨੇ ਉਸ ਦੀ ਹੱਤਿਆ ਕੀਤੀ ਹੈ। ਪੁਲਸ ਨੇ ਮੁਹੰਮਦ ਸੁਜਾਕ ਨੂੰ ਗ੍ਰਿਫ਼ਤਾਰ ਕੀਤਾ ਸੀ। ਸੈਸ਼ਨ ਕੋਰਟ ਵਿਚ ਮੁਹੰਮਦ ਸੁਜਾਕ ਨੇ ਖੁਦ ਨੂੰ ਬੇਗੁਨਾਹ ਦੱਸਦਿਆਂ ਕਿਹਾ ਸੀ ਕਿ ਉਹ ਮ੍ਰਿਤਕ ਦਾ ਦੋਸਤ ਸੀ ਅਤੇ ਦੋਵੇਂ ਬਿਹਾਰ ਵਿਚ ਵੀ ਇਕ ਹੀ ਪਿੰਡ ਤੋਂ ਹਨ।
ਇਹ ਵੀ ਪੜ੍ਹੋ : ਕੈਪਟਨ ਨੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦਾ ਮੁਲਾਂਕਣ ਕਰਨਾ ਕੀਤਾ ਸ਼ੁਰੂ
ਕੋਰਟ ਨੂੰ ਦੱਸਿਆ ਗਿਆ ਸੀ ਕਿ ਮ੍ਰਿਤਕ ਫੈਜ ਸ਼ਰਾਬ ਅਤੇ ਨਸ਼ੇ ਦਾ ਆਦੀ ਸੀ ਅਤੇ 9 ਮਾਰਚ ਨੂੰ ਉਸ ਨੇ ਜ਼ਿਆਦਾ ਨਸ਼ਾ ਕਰ ਲਿਆ ਸੀ, ਜੋ ਕਿ ਉਸ ਦੀ ਮੌਤ ਦਾ ਕਾਰਨ ਹੋ ਸਕਦਾ ਹੈ। ਪੁਲਸ ਨੇ ਕਈ ਅਜਿਹੇ ਗਵਾਹ ਪੇਸ਼ ਕੀਤੇ ਜਿਨ੍ਹਾਂ ਦੀ ਗਵਾਹੀ ਤੋਂ ਬਾਅਦ ਲੁਧਿਆਣਾ ਦੀ ਸੈਸ਼ਨ ਜੱਜ ਲਖਵਿੰਦਰ ਕੌਰ ਦੁੱਗਲ ਨੇ ਮੁਹੰਮਦ ਸੁਜਾਕ ਨੂੰ ਦੋਸ਼ੀ ਮੰਨਦਿਆਂ 18 ਜਨਵਰੀ, 2020 ਨੂੰ ਉਮਰਕੈਦ ਦੀ ਸਜ਼ਾ ਸੁਣਾ ਦਿੱਤੀ ਸੀ। ਮੁਹੰਮਦ ਸੁਜਾਕ ਨੇ ਸਜ਼ਾ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਸੀ, ਜਿਸ ’ਤੇ ਸੁਣਵਾਈ ਕਰਦਿਆਂ ਕੋਰਟ ਨੇ ਮੁਹੰਮਦ ਸੁਜਾਕ ਦੇ ਵਕੀਲ ਵਲੋਂ ਪੇਸ਼ ਕੀਤੇ ਗਏ ਦਸਤਵੇਜਾਂ ਅਤੇ ਗਵਾਹਾਂ ਦੇ ਬਿਆਨਾਂ ਦੇ ਆਧਾਰ ’ਤੇ ਸੈਸ਼ਨ ਕੋਰਟ ਵਲੋਂ ਦਿੱਤੀ ਗਈ ਉਮਰਕੈਦ ਦੀ ਸਜ਼ਾ ਨੂੰ ਰੱਦ ਕਰਦਿਆਂ ਉਸ ਨੂੰ ਬਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖਬਰ, ਹੁਣ ਇੰਨੇ ਦਿਨ ਬਾਅਦ ਲਗਵਾ ਸਕਦੇ ਹੋ ਦੂਜੀ ਡੋਜ਼
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਕੈਪਟਨ ਨੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦਾ ਮੁਲਾਂਕਣ ਕਰਨਾ ਕੀਤਾ ਸ਼ੁਰੂ
NEXT STORY