ਜਲੰਧਰ (ਬਿਊਰੋ) : ਪੁਲਸ ਕਮਿਸ਼ਨਰੇਟ ਜਲੰਧਰ ਦੇ ਅਧਿਕਾਰ ਖ਼ੇਤਰ ’ਚ ਅਮਨ-ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਪੁਲਸ (ਲਾਅ ਐਂਡ ਆਰਡਰ) ਅੰਕੁਰ ਗੁਪਤਾ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਮੁੱਚੇ ਰੈਸਟੋਰੈਂਟ, ਕਲੱਬ ਅਤੇ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਅੱਧੀ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ’ਚ ਕਿਹਾ ਗਿਆ ਹੈ ਕਿ ਪੁਲਸ ਕਮਿਸ਼ਨਰੇਟ ਦੀ ਹਦੂਦ ਅੰਦਰ ਸਾਰੇ ਰੈਸਟੋਰੈਂਟਾਂ, ਕਲੱਬਾਂ ਜਾਂ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀ ਥਾਵਾਂ ’ਚ ਰਾਤ 11:30 ਵਜੇ ਤੋਂ ਬਾਅਦ ਭੋਜਨ, ਪੀਣ ਵਾਲੇ ਪਦਾਰਥ ਆਦਿ ਦਾ ਕੋਈ ਆਰਡਰ ਨਹੀਂ ਲਿਆ ਜਾਵੇਗਾ ਅਤੇ ਕਿਸੇ ਵੀ ਨਵੇਂ ਗਾਹਕ ਨੂੰ ਰਾਤ 11:30 ਤੋਂ ਬਾਅਦ ਰੈਸਟੋਰੈਂਟਾਂ, ਕਲੱਬਾਂ ਜਾਂ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀ ਥਾਵਾਂ ’ਚ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜੇਕਰ ਸ਼ਰਾਬ ਦੀਆਂ ਦੁਕਾਨਾਂ ਨਾਲ ਕੋਈ ਅਹਾਤਾ ਲੱਗਦਾ ਹੈ ਤਾਂ ਇਹ ਵੀ ਰਾਤ 12 ਵਜੇ ਮੁਕੰਮਲ ਬੰਦ ਹੋ ਜਾਣੇ ਚਾਹੀਦੇ ਹਨ। ਹੁਕਮਾਂ ’ਚ ਸਾਰੀਆਂ ਸੰਸਥਾਵਾਂ ਨੂੰ ਆਵਾਜ਼ ਦਾ ਪੱਧਰ 10 ਡੀ.ਬੀ. ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਖੋਲ੍ਹੇ ਜਾਣ ਨਵੇਂ ਰਾਹ, ਮੰਤਰੀ ਅਮਨ ਅਰੋੜਾ ਨੇ ਅਫ਼ਸਰਾਂ ਨੂੰ ਦਿੱਤੇ ਇਹ ਨਿਰਦੇਸ਼
ਹੁਕਮਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਡੀ. ਜੇ., ਲਾਈਵ ਸਿੰਗਿੰਗ ਜਾਂ ਆਰਕੈਸਟਰਾ ਸਮੇਤ ਸਾਰੇ ਸਾਊਂਡ ਸਿਸਟਮ ਰਾਤ 10 ਵਜੇ ਬੰਦ ਹੋਣੇ ਚਾਹੀਦੇ ਹਨ ਜਾਂ ਉਨ੍ਹਾਂ ਦੀ ਆਵਾਜ਼ ਘੱਟ ਹੋਣੀ ਚਾਹੀਦੀ ਹੈ। ਰਾਤ 10 ਵਜੇ ਤੋਂ ਬਾਅਦ ਕਿਸੇ ਵੀ ਇਮਾਰਤ ਜਾਂ ਕੈਂਪਸ ਦੇ ਅੰਦਰ ਪੈਦਾ ਹੋਣ ਵਾਲੀ ਕੋਈ ਵੀ ਆਵਾਜ਼ ਚਾਰਦਿਵਾਰੀ ਤੋਂ ਬਾਹਰ ਨਹੀਂ ਸੁਣਾਈ ਦੇਣੀ ਚਾਹੀਦੀ। ਮਿਊਜ਼ਿਕ ਸਿਸਟਮ ਵਾਲੇ ਵਾਹਨਾਂ ਦੇ ਮਾਮਲੇ ’ਚ, ਦਿਨ ਦੇ ਕਿਸੇ ਵੀ ਸਮੇਂ ਮਿਊਜ਼ਿਕ ਸਿਸਟਮ ਦੀ ਆਵਾਜ਼ ਵਾਹਨ ਦੇ ਬਾਹਰ ਨਹੀਂ ਸੁਣਾਈ ਨਹੀਂ ਦੇਣੀ ਚਾਹੀਦੀ। ਇਹ ਹੁਕਮ 5 ਮਈ 2024 ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ : ਗ਼ੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲਿਆਂ ਦੀ ਆਵੇਗੀ ਸ਼ਾਮਤ ਹੁਣ, ਮੁੱਖ ਮੰਤਰੀ ਵਲੋਂ ਕਾਰਵਾਈ ਦੇ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਕੋਟਕਪੂਰਾ ਬਹਿਬਲ ਕਲਾਂ ਗੋਲੀਕਾਂਡ : IG ਉਮਰਾਨੰਗਲ ਨੇ ਅਦਾਲਤ ਤੋਂ ਪੇਸ਼ ਕੀਤੇ ਚਲਾਨ ਰੱਦ ਕਰਨ ਦੀ ਕੀਤੀ ਮੰਗ
NEXT STORY