ਲੁਧਿਆਣਾ (ਮੋਹਿਨੀ) : ਪੰਜਾਬ ਰੋਡਵੇਜ਼ ਅਤੇ ਪਨਬੱਸ ਦੀਆਂ ਬੱਸਾਂ 'ਚ ਹੁਣ ਕਮਰਸ਼ੀਅਲ ਸਮਾਨ ਲੱਦਣ ’ਤੇ ਰੋਕ ਲਾ ਦਿੱਤੀ ਗਈ ਹੈ ਕਿਉਂਕਿ ਇਨ੍ਹਾਂ ਬੱਸਾਂ ਨੂੰ ਸਵਾਰੀਆਂ ਢੋਹਣ ਲਈ ਚਲਾਇਆ ਜਾਂਦਾ ਹੈ। ਦੇਖਿਆ ਗਿਆ ਹੈ ਕਿ ਇਨ੍ਹਾਂ ਬੱਸਾਂ ਜ਼ਰੀਏ ਮਾਲ ਦੀ ਸਪਲਾਈ ਵੀ ਹੋਣ ਲੱਗੀ ਸੀ।
ਇਹ ਵੀ ਪੜ੍ਹੋ : ਖੰਨਾ 'ਚ ਗੁੰਡਾਗਰਦੀ ਦਾ ਨੰਗਾ ਨਾਚ, ਮਾਂ-ਪੁੱਤ 'ਤੇ ਰਾਡਾਂ-ਤਲਵਾਰਾਂ ਨਾਲ ਹਮਲਾ (ਵੀਡੀਓ)
ਵਿਭਾਗ ਦੇ ਡਿਪਟੀ ਡਾਇਰੈਕਟਰ ਟ੍ਰਾਂਸਪੋਰਟ ਪਰਨੀਤ ਸਿੰਘ ਮਿਨਹਾਸ ਨੇ ਇਕ ਲਿਖ਼ਤੀ ਹੁਕਮ ਜਾਰੀ ਕਰਕੇ ਪੂਰੇ ਪੰਜਾਬ ਦੇ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਦੇ ਲਈ ਡਰਾਈਵਰ ਅਤੇ ਕੰਡਕਟਰ ਜ਼ਿੰਮੇਵਾਰ ਹੋਣਗੇ।
ਇਹ ਵੀ ਪੜ੍ਹੋ : ਕੋਵਿਡ ਦੇ ਨਵੇਂ ਵੈਰੀਐਂਟ ਮਗਰੋਂ ਚੰਡੀਗੜ੍ਹ 'ਚ ਅਲਰਟ, ਜਾਰੀ ਹੋਏ ਇਹ ਹੁਕਮ
ਮਿਨਹਾਸ ਨੇ ਆਪਣੇ ਹੁਕਮਾਂ 'ਚ ਕਿਹਾ ਕਿ ਅਜਿਹੀ ਕੋਈ ਸ਼ਿਕਾਇਤ ਜੇਕਰ ਸਾਹਮਣੇ ਆਈ ਤਾਂ ਮੁਲਾਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਹ ਹੁਕਮ ਉਦੋਂ ਆਏ, ਜਦੋਂ ਰੋਡਵੇਜ਼/ਪਨਬੱਸ ਦੀਆਂ ਬੱਸਾਂ 'ਚ ਵਪਾਰਕ ਸਮਾਨ ਦੀ ਢੋਆ-ਢੁਆਈ ਹੋਣੀ ਸ਼ੁਰੂ ਹੋ ਗਈ ਸੀ। ਇਸ ਦਾ ਨੋਟਿਸ ਲੈਂਦੇ ਹੋਏ ਟ੍ਰਾਂਸਪੋਰਟ ਵਿਭਾਗ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਚਿੱਟੇ ਨੇ ਉਜਾੜਿਆ ਇਕ ਹੋਰ ਪਰਿਵਾਰ, ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
NEXT STORY