ਫਾਜ਼ਿਲਕਾ (ਕ੍ਰਿਸ਼ਨ, ਨਾਗਪਾਲ) : ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਆਈ. ਏ. ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਾਜ਼ਿਲਕ ’ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਦਸੰਬਰ 2026 ਤੱਕ ਲਾਗੂ ਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਪੈਂਦੀਆਂ ਸਾਰੀਆਂ ਸਰਕਾਰੀ ਇਮਾਰਤਾਂ ਅਤੇ ਪਾਣੀ ਦੀਆਂ ਟੈਂਕੀਆਂ ਉੱਪਰ ਆਮ ਜਨਤਾ/ਵਿਅਕਤੀਆਂ/ਪ੍ਰਦਰਸ਼ਨਕਾਰੀਆਂ ਨੂੰ ਚੜ੍ਹਨ 'ਤੇ ਪੂਰਨ ਤੌਰ ’ਤੇ ਪਾਬੰਦੀ ਲਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਫਾਜ਼ਿਲਕਾ ਦੀ ਹਦੂਦ ਅੰਦਰ ਪਤੰਗਾਂ ਆਦਿ ਦੀ ਵਰਤੋਂ ਲਈ ਚਾਈਨਾ ਡੋਰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਫਾਜ਼ਿਲਕਾ ਦੀ ਸਬ ਜੇਲ੍ਹ ਫਾਜ਼ਿਲਕਾ ਦੀ ਹਦੂਦ ਅੰਦਰ 500 ਮੀਟਰ ਏਰੀਏ ਨੂੰ ਨੋ ਡਰੋਨ ਫਲਾਇੰਗ ਜ਼ੋਨ ਐਲਾਨਿਆ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਦੇ ਬਾਰਡਰ ਨੇੜਲੇ ਪਿੰਡਾਂ ਅਤੇ ਬੀ. ਓ. ਪੀਜ. ਦੇ ਨੇੜੇ ਸ਼ਾਮ 6 ਵਜੇ ਤੋਂ ਸਵੇਰੇ 8 ਵਜੇ ਤੱਕ ਆਮ ਜਨਤਾ ਦੇ ਆਉਣ-ਜਾਣ ’ਤੇ ਪਾਬੰਦੀ ਲਾਈ ਹੈ। ਉਨ੍ਹਾਂ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ਉੱਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਭ ਤੋਂ ਵੱਡੇ ਪਸ਼ੂ ਹਸਪਤਾਲ, ਗਊਸ਼ਾਲਾ ਦੌਲਤਪੁਰਾ ਅਤੇ ਸੈਂਚੁਰੀ ਏਰੀਆ ਵਿਖੇ 90 ਫ਼ੀਸਦੀ ਪਸ਼ੂ ਅਤੇ ਗਊਆਂ ਇਸ ਕੋਬਰਾ/ਕੰਡਿਆਲੀ ਤਾਰ ਤੋਂ ਜ਼ਖਮੀ ਹਨ। ਇਸ ਲਈ ਕੋਬਰਾ/ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤਣ ਉੱਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਦਿੱਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਾਜ਼ਿਲਕਾ ’ਚ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਲਾਈ ਹੈ। ਹੁਕਮਾਂ ’ਚ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ, ਉਹ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਵਾਉਣ।
ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ 'ਤੇ ਫਾਈਨਲ ਅਪਡੇਟ! ਜਾਣੋ ਕਦੋਂ ਹੋ ਸਕਦੈ ਰਸਮੀ ਐਲਾਨ
NEXT STORY