ਅੰਮ੍ਰਿਤਸਰ (ਦਲਜੀਤ)- ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੰਮ੍ਰਿਤਸਰ ਜ਼ਿਲੇ ਵਿਚ ਨਿਰੀਖਣ ਦੌਰੇ ਦੌਰਾਨ ਬਲਾਕ ਵੇਰਕਾ ਅਤੇ ਬਲਾਕ ਅੰਮ੍ਰਿਤਸਰ-3 ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਾਨਕ ਨਿਰੀਖਣ ਕੀਤਾ। ਨਿਰੀਖਣ ਦੌਰਾਨ ਉਨ੍ਹਾਂ ਨੇ ਰਸੋਈ ਸਹੂਲਤਾਂ, ਭੋਜਨ ਸਟੋਰੇਜ, ਸਫਾਈ ਦੇ ਮਿਆਰਾਂ ਅਤੇ ਪਰੋਸੇ ਜਾ ਰਹੇ ਮਿਡ-ਡੇ ਮੀਲ ਦੀ ਸਮੁੱਚੀ ਗੁਣਵੱਤਾ ਦੀ ਸਮੀਖਿਆ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਿਡ-ਡੇ ਮੀਲ ਵਰਕਰਾਂ ਦੀ ਨਿਯਮਤ ਸਿਹਤ ਜਾਂਚ ਯਕੀਨੀ ਬਣਾਈ ਜਾਣੀ ਚਾਹੀਦੀ ਹੈ ਅਤੇ ਖਾਣਾ ਪਕਾਉਣ ਦੀ ਪ੍ਰਕਿਰਿਆ ਸਫਾਈ ਅਤੇ ਸੁਰੱਖਿਆ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ। ਵਿਜੇ ਦੱਤ ਨੇ ਮਿਡ-ਡੇ ਮੀਲ ਦੀ ਗੁਣਵੱਤਾ ਬਾਰੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਦੁਪਹਿਰ ਦੇ ਖਾਣੇ ’ਚ ਉਨ੍ਹਾਂ ਨਾਲ ਸ਼ਾਮਲ ਹੋਏ। ਉਨ੍ਹਾਂ ਇਹ ਵੀ ਨੋਟ ਕੀਤਾ ਕਿ ਕਈ ਸਕੂਲਾਂ ਵਿਚ ਪੀਣ ਵਾਲੇ ਪਾਣੀ ਦਾ ਟੀ. ਡੀ. ਐੱਸ ਪੱਧਰ ਤਸੱਲੀਬਖਸ਼ ਨਹੀਂ ਸੀ। ਉਨ੍ਹਾਂ ਨੇ ਸਬੰਧਤ ਵਿਭਾਗ ਨੂੰ ਤੁਰੰਤ ਪਾਣੀ ਦੀ ਜਾਂਚ ਕਰਵਾਉਣ ਅਤੇ ਸਾਰੇ ਵਿਦਿਆਰਥੀਆਂ ਨੂੰ ਸਾਫ਼ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ- ਪੰਜਾਬ 'ਚ 28 ਨਵੰਬਰ ਤੋਂ ਬਦਲੇਗਾ ਮੌਸਮ, ਵਿਭਾਗ ਨੇ ਮੀਂਹ ਬਾਰੇ ਦਿੱਤੀ ਅਹਿਮ ਜਾਣਕਾਰੀ
ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਨੂੰ ਪੰਜਾਬ ਰਾਜ ਖੁਰਾਕ ਕਮਿਸ਼ਨ ਸ਼ਿਕਾਇਤ ਅਤੇ ਹੈਲਪਲਾਈਨ ਨੰਬਰ: 9876764545 ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨਾ ਚਾਹੀਦਾ ਹੈ, ਤਾਂ ਜੋ ਲਾਭਪਾਤਰੀ ਬਿਨਾਂ ਕਿਸੇ ਝਿਜਕ ਦੇ ਕਿਸੇ ਵੀ ਸ਼ਿਕਾਇਤ ਦੀ ਸਿੱਧੀ ਰਿਪੋਰਟ ਕਰ ਸਕਣ। ਦੌਰੇ ਦੀ ਸਮਾਪਤੀ ਕਰਦੇ ਹੋਏ ਵਿਜੇ ਦੱਤ ਨੇ ਕਿਹਾ ਕਿ ਬੱਚਿਆਂ ਦੀ ਸਿਹਤ, ਪੋਸ਼ਣ ਅਤੇ ਭੋਜਨ ਸੁਰੱਖਿਆ ਨਾਲ ਸਬੰਧਤ ਯੋਜਨਾਵਾਂ ਵਿਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਬੇਨਿਯਮੀਆਂ ਲਈ ਜ਼ਿੰਮੇਵਾਰ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ: 10 ਤੇ 20 ਰੁਪਏ ਦੇ ਨਵੇਂ ਨੋਟਾਂ ਦੀ ਹੋ ਰਹੀ ਬਲੈਕ, ਬੈਂਕ ਅਧਿਕਾਰੀ ਕਰ ਰਹੇ...
ਇਸ ਤੋਂ ਪਹਿਲਾਂ ਸਰਕਾਰੀ ਹਾਈ ਸਕੂਲ, ਪਿੰਡ ਖੈਰਾਬਾਦ ਗਏ, ਜਿੱਥੇ ਉਨ੍ਹਾਂ ਨੇ ਰਸੋਈ ਗਾਰਡਨ ਨੂੰ ਅਪਣਾ ਕੇ ਸਕੂਲੀ ਬੱਚਿਆਂ ਵਿਚ ਪੋਸ਼ਣ ਜਾਗਰੂਕਤਾ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਰਸੋਈ ਗਾਰਡਨ ਬੱਚਿਆਂ ਨੂੰ ਸਿਹਤਮੰਦ ਭੋਜਨ, ਤਾਜ਼ੀਆਂ ਸਬਜ਼ੀਆਂ ਅਤੇ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਸਿਖਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਸਕੂਲ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਬੱਚਿਆਂ ਨੂੰ ਨਿਯਮਿਤ ਤੌਰ ’ਤੇ ਸਹੀ ਪੋਸ਼ਣ ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਬਾਰੇ ਸਿੱਖਿਆ ਦਿੱਤੀ ਜਾਵੇ, ਤਾਂ ਜੋ ਉਹ ਛੋਟੀ ਉਮਰ ਤੋਂ ਹੀ ਇਕ ਸਿਹਤਮੰਦ ਜੀਵਨ ਸ਼ੈਲੀ ਅਪਣਾ ਸਕਣ।
ਇਹ ਵੀ ਪੜ੍ਹੋ- ਮੈਰਿਜ ਪੈਲੇਸਾਂ ਵਿਚ ਵਰਤਾਈ ਜਾਣ ਵਾਲੀ ਸ਼ਰਾਬ ਦੇ ਰੇਟ ਨੂੰ ਲੈ ਕੇ ਪੈ ਗਿਆ ਰੌਲਾ, ਪੜ੍ਹੋ ਕੀ ਹੈ ਮਾਮਲਾ
ਦੱਤ ਨੇ ਜਿਨ੍ਹਾਂ ਸਕੂਲਾਂ ਕੋਲ ਇਸ ਸਮੇਂ ਰਸੋਈ ਗਾਰਡਨ ਨਹੀਂ ਹਨ, ਨੂੰ ਤੁਰੰਤ ਢੁਕਵੀਂ ਜਗ੍ਹਾ ਦੀ ਪਛਾਣ ਕਰਨ ਅਤੇ ਮੌਸਮੀ ਸਬਜ਼ੀਆਂ, ਜੜ੍ਹੀਆਂ ਬੂਟੀਆਂ ਅਤੇ ਹੋਰ ਪੌਸ਼ਟਿਕ ਫਸਲਾਂ ਉਗਾਉਣ ਵਾਲੇ ਰਸੋਈ ਗਾਰਡਨ ਵਿਕਸਤ ਕਰਨ ਲਈ ਕਿਹਾ।
ਪੰਜਾਬ ਯੂਨੀਵਰਸਿਟੀ ਮਾਮਲਾ : ਹੁਣ ਵਿਦਿਆਰਥੀ ਜੱਥੇਬੰਦੀਆਂ 3 ਦਸੰਬਰ ਨੂੰ ਘੇਰਨਗੀਆਂ ਭਾਜਪਾ ਦਫ਼ਤਰ
NEXT STORY