ਹੁਸ਼ਿਆਰਪੁਰ (ਘੁੰਮਣ)- ਹੁਸ਼ਿਆਰਪੁਰ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ 7 ਮਾਰਚ ਨੂੰ ਮਹਾਸ਼ਿਵਰਾਤਰੀ ਉਤਸਵ ਦੇ ਸਬੰਧ ਵਿਚ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਰੂਟਾਂ ’ਤੇ ਆਉਣ ਵਾਲੀਆਂ ਮੀਟ ਦੀਆਂ ਦੁਕਾਨਾਂ, ਸਲਾਟਰ ਹਾਊਸ ਸ਼ੋਭਾ ਯਾਤਰਾ ਦੌਰਾਨ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਮਹਾਸ਼ਿਵਰਾਤਰੀ ਉਤਸਵ ਕਮੇਟੀ ਵੱਲੋਂ ਸ੍ਰੀ ਸ਼ਿਵਰਾਤਰੀ ਉਤਸਵ ਦੇ ਸਬੰਧ ਵਿਚ 7 ਮਾਰਚ ਨੂੰ ਨੇੜੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਸਾਰੇ ਮੰਦਰਾਂ ਵੱਲੋਂ ਵਿਸ਼ਾਲ ਸ਼ੋਭਾ ਯਾਤਰਾ ਦੁਪਹਿਰ 2 ਵਜੇ ਸ਼ਿਵ ਮੰਦਰ, ਜੇਜੋਂ ਦੀ ਬਾਵਲੀ, ਭਵਾਨੀ ਨਗਰ, ਭਰਵਾਈਂ ਰੋਡ ਹੁਸ਼ਿਆਰਪੁਰ ਤੋਂ ਕੱਢੀ ਜਾ ਰਹੀ ਹੈ। ਜਿਸ ਸਬੰਧ ਵਿਚ ਕਮੇਟੀ ਵੱਲੋਂ ਉਕਤ ਰੂਟ ’ਤੇ ਮੀਟ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਸਬੰਧੀ ਬੇਨਤੀ ਕੀਤੀ ਗਈ।
ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਰੂਹ ਕੰਬਾਊ ਘਟਨਾ, ਗੁੜ ਵਾਲੇ ਕੜਾਹੇ 'ਚ ਡਿੱਗਣ ਕਾਰਨ ਬਜ਼ੁਰਗ ਦੀ ਦਰਦਨਾਕ ਮੌਤ
ਅੱਧੇ ਦਿਨ ਦੀ ਛੁੱਟੀ ਦਾ ਵੀ ਕੀਤਾ ਗਿਐ ਐਲਾਨ
ਉਥੇ ਹੀ ਸ਼ਿਵਰਾਤਰੀ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 7 ਮਾਰਚ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤਹਿਤ ਸਰਕਾਰੀ, ਨਿੱਜੀ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸ਼ਿਵਰਾਤਰੀ ਉਤਸਵ ਮੌਕੇ ਆਮ ਜਨਤਾ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸਰਕਾਰੀ ਅਤੇ ਨਿੱਜੀ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਵਿਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਆਪਣੇ ਹੁਕਮਾਂ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ ਇਹ ਹੁਕਮ ਉਨ੍ਹਾਂ ਸਕੂਲਾਂ ਕਾਲਜਾਂ ਵਿਚ ਲਾਗੂ ਨਹੀਂ ਹੋਣਗੇ ਜਿਨ੍ਹਾਂ ਵਿਚ ਅੱਜ ਬੋਰਡ, ਯੂਨੀਵਰਸਿਟੀ ਜਾਂ ਕਾਲਜ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ।
ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਵਾਪਰੀ ਦਿਲ ਨੂੰ ਵਲੂੰਧਰਣ ਵਾਲੀ ਘਟਨਾ, 2 ਮਾਸੂਮਾਂ ਨੂੰ ਆਵਾਰਾ ਕੁੱਤਿਆਂ ਨੇ ਬਣਾਇਆ ਨਿਸ਼ਾਨਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸਿਹਤ ਮੰਤਰੀ ਨੂੰ ਲਿਖੀ ਚਿੱਠੀ, ਰੱਖੀ ਇਹ ਮੰਗ
NEXT STORY