ਜ਼ੀਰਾ (ਰਾਜੇਸ਼ ਢੰਡ) : ਮੁੱਖ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਅਨੁਸਾਰ ਨਗਰ ਕੌਂਸਲ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਲਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਬੰਧੀ ਥਾਣਾ ਸਿਟੀ ਜ਼ੀਰਾ ਦੇ ਐੱਸ. ਐੱਚ. ਓ. ਗੁਰਜੰਟ ਸਿੰਘ ਨੇ ਇਲਾਕੇ ਦੇ ਲੋਕਾਂ ਨੂੰ ਆਪਣੇ ਲਾਇਸੈਂਸੀ ਹਥਿਆਰ ਤੁਰੰਤ ਜਮ੍ਹਾਂ ਕਰਵਾਉਣ ਦੀ ਅਪੀਲ ਕੀਤੀ ਹੈ। ਐੱਸ. ਐੱਚ. ਓ. ਗੁਰਜੰਟ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ. ਐੱਸ. ਪੀ. ਜ਼ੀਰਾ ਜਸਪਾਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਚੋਣ ਪ੍ਰਕਿਰਿਆ ਨੂੰ ਅਮਨ-ਅਮਾਨ ਨਾਲ ਮੁਕੰਮਲ ਕਰਨ ਲਈ ਪੁਲਸ ਮੁਸਤੈਦੀ ਨਾਲ ਕੰਮ ਕਰ ਰਹੀ ਹੈ।
ਉਨ੍ਹਾਂ ਅਸਲਾ ਧਾਰਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੈਂਸੀ ਹਥਿਆਰ 20 ਮਈ ਤੋਂ ਪਹਿਲਾਂ-ਪਹਿਲਾਂ ਥਾਣਾ ਸਿਟੀ ਜ਼ੀਰਾ ਜਾਂ ਕਿਸੇ ਵੀ ਮਾਨਤਾ ਪ੍ਰਾਪਤ ਗੰਨ ਹਾਊਸ ’ਚ ਜਮ੍ਹਾਂ ਕਰਵਾ ਕੇ ਰਸੀਦ ਪ੍ਰਾਪਤ ਕਰਨ ਅਤੇ ਸਬੰਧਿਤ ਥਾਣੇ ਨੂੰ ਸੂਚਿਤ ਕਰਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੋ ਅਸਲਾ ਧਾਰਕ ਮਿੱਥੇ ਸਮੇਂ ਅੰਦਰ ਆਪਣੇ ਹਥਿਆਰ ਜਮ੍ਹਾਂ ਨਹੀਂ ਕਰਵਾਉਣਗੇ, ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਤੋਂ ਇਲਾਵਾ ਲਾਇਸੈਂਸ ਰੱਦ ਕਰਨ ਦੀ ਪ੍ਰਕਿਰਿਆ ਵੀ ਅਮਲ ’ਚ ਲਿਆਂਦੀ ਜਾਵੇਗੀ। ਐੱਸ. ਐੱਚ. ਓ. ਨੇ ਦੱਸਿਆ ਕਿ ਚੋਣਾਂ ਦੇ ਮੱਦੇਨਜ਼ਰ ਪੁਲਸ ਟੀਮਾਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ ਅਤੇ ਸ਼ਹਿਰ ਅੰਦਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਹੁਣ ਸੋਸ਼ਲ ਮੀਡੀਆ ’ਤੇ ਅਜਿਹੀ ‘ਰੀਲ’ ਬਣਾਉਣਾ ਪੈ ਸਕਦਾ ਹੈ ਭਾਰੀ, ਪੰਜਾਬ ਪੁਲਸ ਦਾ ਸਖ਼ਤ ਐਕਸ਼ਨ ਪਲਾਨ ਸ਼ੁਰੂ
NEXT STORY