ਅੰਮ੍ਰਿਤਸਰ (ਨੀਰਜ)- ਜ਼ਿਲਾ ਮੈਜਿਸਟ੍ਰੇਟ ਦਲਵਿੰਦਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਤੇ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 54 (1) ਤਹਿਤ 26 ਅਤੇ 27 ਅਕਤੂਬਰ ਨੂੰ ਧਾਰਮਿਕ ਸਮਾਗਮਾਂ ਦੇ ਮੱਦੇਨਜ਼ਰ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ-ਗੁਰਦਾਸਪੁਰ: ਪਟਾਕੇ ਵੇਚਣ ਲਈ ਕੱਢੇ ਜਾਣਗੇ ਲੱਕੀ ਡਰਾਅ, ਚਾਹਵਾਨਾਂ ਲਈ ਇਸ ਦਿਨ ਆਖਰੀ ਮੌਕਾ
ਹੁਕਮਾਂ ਅਨੁਸਾਰ 26 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਨਗਰ ਕੀਰਤਨ ਦੇ ਰੂਟ ’ਤੇ ਪੈਂਦੇ ਸ਼ਰਾਬ ਦੇ ਠੇਕੇ ਅਤੇ ਦੁਕਾਨਾਂ ਬੰਦ ਰਹਿਣਗੀਆਂ। ਇਸ ਤੋਂ ਇਲਾਵਾ 26 ਅਤੇ 27 ਅਕਤੂਬਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣ ਵਾਲੇ ਧਾਰਮਿਕ ਸਮਾਗਮਾਂ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ’ਚ ਵੀ ਸ਼ਰਾਬ ਦੀ ਵਿਕਰੀ ’ਤੇ ਰੋਕ ਰਹੇਗੀ। ਇਹ ਹੁਕਮ ਸਿਗਰਟ, ਤੰਬਾਕੂ ਅਤੇ ਹੋਰ ਨਸ਼ੀਲੇ ਪਦਾਰਥਾਂ ਤੋਂ ਇਲਾਵਾ ਆਂਡਾ ਅਤੇ ਮੀਟ ਦੀਆਂ ਦੁਕਾਨਾਂ ’ਤੇ ਵੀ ਲਾਗੂ ਹੋਣਗੇ। ਜ਼ਿਲਾ ਮੈਜਿਸਟ੍ਰੇਟ ਨੇ ਇਹ ਫੈਸਲਾ ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਦਿੱਤੇ ਮੰਗ-ਪੱਤਰਾਂ ਦੇ ਮੱਦੇਨਜ਼ਰ ਲਿਆ ਹੈ।
ਇਹ ਵੀ ਪੜ੍ਹੋ- ਪਰਵਿੰਦਰ ਝੋਟਾ ਕੇਸ: ਪ੍ਰਸ਼ਾਸਨ ਨੇ ਮੰਨੀਆਂ ਮੰਗਾਂ ਦਾ ਲਿਖਤੀ ਵੇਰਵਾ ਪਰਿਵਾਰ ਤੇ ਐਕਸ਼ਨ ਕਮੇਟੀ ਨੂੰ ਸੌਂਪਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਅੰਮ੍ਰਿਤਸਰ ਤੋਂ ਆ ਰਹੀ ਬੱਸ ’ਚੋਂ 5.6 ਕਿਲੋ ਹੈਰੋਇਨ ਬਰਾਮਦ, 4 ਸਮੱਗਲਰ ਗ੍ਰਿਫ਼ਤਾਰ
NEXT STORY