ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਨੂੰ ਹੁਕਮ ਦਿੱਤੇ ਹਨ ਕਿ ਸੂਬੇ ਦੇ ਤਿੰਨ ਸਾਲ ਤੋਂ ਉਪਰ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ’ਚ ਦਾਖ਼ਲ ਕਰਵਾਉਣ ਲਈ ਬੱਚਿਆਂ ਦੇ ਮਾਪਿਆਂ ਨੂੰ ਘਰ ਘਰ ਜਾ ਕੇ ਜਾਗਰੂਕ ਕੀਤਾ ਜਾਵੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦੇ ਸਮੁੱਚੇ ਵਿਕਾਸ ਲਈ ਵਚਨਬੱਧ ਹੈ। ਇਸੇ ਨੀਤੀ ਅਧੀਨ ਆਂਗਣਵਾੜੀ ਸੈਂਟਰਾਂ ’ਚ ਬੱਚਿਆ ਦੀਆਂ ਬੁਨਿਆਂਦੀ ਜ਼ਰੂਰਤਾਂ ਪੂਰੀਆਂ ਕਰਕੇ ਹਰ ਬੱਚੇ ਦੇ ਵਿਕਾਸ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿਖੇ ਬੱਚਿਆਂ ਨੂੰ ਪੂਰਕ ਪੋਸ਼ਕ ਆਹਾਰ, ਮੁੱਢਲੀ ਸਿੱਖਿਆ ਦੇਣ ਤੋਂ ਇਲਾਵਾ ਟੀਕਾਕਰਨ, ਸਿਹਤ ਦੀ ਜਾਂਚ ਪੜਤਾਲ ਅਤੇ ਨਿਊਟਰੀਸ਼ੀਅਨ ਸਬੰਧੀ ਬੱਚਿਆ ਦੇ ਮਾਪਿਆਂ ਨੂੰ ਜਾਗਰੂਕ ਕੀਤਾ ਜਾਂਦਾ ਹੈ।
ਇਹ ਵੀ ਪੜ੍ਹੋ : ਸਕੂਲ ਤੋਂ ਕਿਤਾਬਾਂ ਅਤੇ ਵਰਦੀਆਂ ਲੈਣ ਲਈ ਮਜ਼ਬੂਰ ਕਰਨ ਵਾਲੇ ਪ੍ਰਾਈਵੇਟ ਸਕੂਲਾਂ ਦੀ ਹੁਣ ਖੈਰ ਨਹੀਂ
ਉਨ੍ਹਾਂ ਦੱਸਿਆਂ ਕਿ ਆਂਗਣਵਾੜੀ ਸੈਂਟਰਾਂ ’ਚ ਬੱਚਿਆਂ ਦੇ ਮਾਨਸਿਕ ਵਿਕਾਸ ਲਈ ਖਿਡੌਣਿਆਂ ਨਾਲ ਵੱਖ-ਵੱਖ ਪ੍ਰਕਿਰਿਆਵਾਂ ਕਰਵਾਈਆਂ ਜਾਂਦੀਆਂ ਹਨ। ਕੈਬਨਿਟ ਮੰਤਰੀ ਨੇ ਆਂਗਣਵਾੜੀ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਹੋਰ ਕੁਸ਼ਲਤਾ ਅਤੇ ਤਨਦੇਹੀ ਨਾਲ ਕੰਮ ਕਰਨ ਜਿਸ ਤੋਂ ਪ੍ਰੇਰਿਤ ਹੋ ਕੇ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਦੀ ਗਿਣਤੀ 'ਚ ਵਾਧਾ ਹੋ ਸਕੇ।
ਇਹ ਵੀ ਪੜ੍ਹੋ : ਕੀ ਫਿਰ ਬਦਲੇਗਾ ਪ੍ਰਾਪਰਟੀ ਟੈਕਸ ਤੇ ਪਾਣੀ-ਸੀਵਰੇਜ ਦੇ ਬਿੱਲਾਂ ਦੀ ਵਸੂਲੀ ਦਾ ਬਜਟ ਟਾਰਗੈੱਟ?
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਸ਼ਹਿਰ ’ਚ ਪੁੱਜੀ ਹਥਿਆਰਾਂ ਦੀ ਵੱਡੀ ਖੇਪ, ਫੜੇ ਜਾਣ ਤੋਂ ਬਾਅਦ ਹੀ ਹੋਵੇਗਾ ਖੁਲਾਸਾ
NEXT STORY