ਚੰਡੀਗੜ੍ਹ (ਰੋਹਾਲ) : ਮੁੱਖ ਸਕੱਤਰ ਰਾਜੀਵ ਵਰਮਾ ਨੇ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਡਰੱਗ ਤਸਕਰਾਂ ਵੱਲੋਂ ਡਰੱਗ ਤਸਕਰੀ ਤੋਂ ਕਮਾਈ ਜਾਇਦਾਦ ਨੂੰ ਜ਼ਬਤ ਕਰਨ ਅਤੇ ਫਰੀਜ਼ ਕਰਨ ਦੇ ਨਿਰਦੇਸ਼ ਦਿੱਤੇ। ਰਾਜੀਵ ਵਰਮਾ ਨੇ ਇਹ ਨਿਰਦੇਸ਼ ਨਸ਼ੇ ਦੇ ਖ਼ਿਲਾਫ਼ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਯੂ. ਟੀ. ਸਕੱਤਰੇਤ ’ਚ ਹੋਈ 8ਵੀਂ ਰਾਜ ਪੱਧਰੀ ਐੱਨ. ਸੀ. ਓ. ਆਰ. ਡੀ. ਮੀਟਿੰਗ ’ਚ ਦਿੱਤੇ।
ਰਾਜੀਵ ਵਰਮਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਸਭ ਤੋਂ ਪਹਿਲਾਂ ਪਿਛਲੀ ਰਾਜ ਪੱਧਰੀ ਮੀਟਿੰਗ ਦੀ ਕਾਰਵਾਈ ਰਿਪੋਰਟ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਇਹ ਨਿਰਦੇਸ਼ ਦਿੱਤੇ ਕਿ ਨਸ਼ਾ ਤਸਕਰਾਂ ਦੇ ਪੂਰੇ ਨੈੱਟਵਰਕ ਨੂੰ ਖ਼ਤਮ ਕੀਤਾ ਜਾਵੇ ਅਤੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਵੀ ਜਾਂਚ ਜਾਰੀ ਰੱਖੀ ਜਾਵੇ।
ਪਿਛਲੇ ਤਿੰਨ ਸਾਲਾਂ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ, ਜ਼ਬਤ ਕੀਤੇ ਗਏ ਨਸ਼ੇ ਅਤੇ ਨਸ਼ੀਲੀ ਦਵਾਈਆਂ ਦੇ ਨਿਪਟਾਰੇ ਦਾ ਬਿਓਰਾ ਵੀ ਰੱਖਿਆ ਗਿਆ। ਮੁੱਖ ਸਕੱਤਰ ਨੇ ਕੋਰੀਅਰ ਕੰਪਨੀਆਂ, ਓਲਾ, ਉਬੇਰ, ਰੈਪੀਡੋ ਵਰਗੀਆਂ ਐਗਰੀਗੇਟਰ ਐਪਸ ਦੇ ਕਰਮਚਾਰੀਆਂ ਨੂੰ ਸੰਵੇਦਨਸ਼ੀਲ ਬਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਨਿਰਦੇਸ਼ ਦਿੱਤਾ ਕਿ ਇਨ੍ਹਾਂ ਸੇਵਾ ਪ੍ਰਦਾਤਾਵਾਂ ਲਈ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਰੋਕਥਾਮ ਲਈ ਹੋਰ ਵਿਸ਼ੇਸ਼ ਅਤੇ ਜਾਗਰੂਕਤਾ ਸੈਸ਼ਨ ਆਯੋਜਿਤ ਕੀਤੇ ਜਾਣ।
ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਵੱਡਾ ਖੁਲਾਸਾ, ਦੋ ਅੰਮ੍ਰਿਤਧਾਰੀ ਬੀਬੀਆਂ ਗ੍ਰਿਫ਼ਤਾਰ
NEXT STORY