ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ) - ਲਾਰਡ ਬੁੱਧਾ ਚੈਰੀਟੇਬਲ ਟਰੱਸਟ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਜਗਦੀਸ਼ ਰਾਏ ਢੋਸੀਵਾਲ ਦੀ ਯੋਗ ਅਗਵਾਈ ਹੇਠ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਹ ਸਮਾਰੋਹ ਪਵਨ ਪੈਲਿਸ ਵਿਖੇ ਕਰਵਾਇਆ ਗਿਆ। ਇਸ ਮੌਕੇ ਇਸ ਸਮਾਗਮ ਦੇ ਮੁੱਖ ਮਹਿਮਾਨ ਜ਼ਿਲਾ ਗੁਰਦਾਸਪੁਰ ਦੇ ਜ਼ਿਲਾ ਟਰਾਂਸਪੋਰਟ ਅਫਸਰ ਸ: ਗੁਰਚਰਨ ਸਿੰਘ ਸੰਧੂ ਸਨ। ਇਸ ਦੇ ਨਾਲ ਹੀ ਇਸ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫੱਤਣਵਾਲਾ ਵੱਲੋਂ ਵੀ ਸ਼ਿਰਕਤ ਕੀਤੀ। ਇਸ ਮੌਕੇ ਆਂਲ ਇੰਡੀਆ ਕਸੱਤਰੀਆ ਟਾਂਕ ਪ੍ਰਤੀਨਿਧ ਸਭਾ ਰਜਿ ਦੇ ਕੌਮੀ ਪ੍ਰਧਾਨ ਨਿਰੰਜਣ ਸਿੰਘ ਰੱਖਰਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਨਮਾਨਿਤ ਕੀਤਾ ਗਿਆ। ਇਨ੍ਹਾਂ ਦੇ ਨਾਲ ਗੁਰਚਰਨ ਸਿੰਘ ਸੰਧੂ, ਡੀ. ਟੀ. ਓ. ਜਗਦੀਸ਼ ਰਾਏ ਢੋਸੀਵਾਲ ਚੈਅਰਮੈਨ ਅਤੇ ਜਗਜੀਤ ਸਿੰਘ ਹਨੀ ਫੱਤਣਵਾਲਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਆਦਿ ਮੌਜੂਦ ਸਨ।
ਰੋਟਾਵੇਟਰ ਵੱਜਣ ਨਾਲ ਇਕ ਦੀ ਲੱਤ ਕੱਟੀ, ਦੂਜਾ ਜ਼ਖਮੀ
NEXT STORY