Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    12:47:26 PM

  • major operation by bsf and police

    ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ...

  • important announcement regarding parvinder jhota  s post mortem and cremation

    ਪਰਵਿੰਦਰ ਝੋਟਾ ਦੇ ਪੋਸਟਮਾਰਟਮ ਅਤੇ ਸਸਕਾਰ ਬਾਰੇ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ...

  • 160 000 australian dollars raised in the name of parvinder jhota

    ਪਰਵਿੰਦਰ ਝੋਟਾ ਦੇ ਨਾਂ 'ਤੇ ਇਕੱਠੇ ਹੋਏ 1 ਲੱਖ 60...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਾਡੀ ਸਰਕਾਰ ਅੰਨਦਾਤੇ ਦਾ ਖੁੱਸਿਆ ਰੁਤਬਾ ਦਿਵਾਉਣ ਲਈ ਕਰੇਗੀ ਹਰ ਸੰਭਵ ਕੋਸ਼ਿਸ਼ : CM ਮਾਨ

PUNJAB News Punjabi(ਪੰਜਾਬ)

ਸਾਡੀ ਸਰਕਾਰ ਅੰਨਦਾਤੇ ਦਾ ਖੁੱਸਿਆ ਰੁਤਬਾ ਦਿਵਾਉਣ ਲਈ ਕਰੇਗੀ ਹਰ ਸੰਭਵ ਕੋਸ਼ਿਸ਼ : CM ਮਾਨ

  • Updated: 22 May, 2022 11:03 PM
Chandigarh
our government will make every effort to restore farmers cm mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਸੂਬੇ ਦੇ ਕਿਸਾਨਾਂ ਦੀ ਤਕਦੀਰ ਬਦਲਣ ਦਾ ਤਹੱਈਆ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੇਤੀਬਾੜੀ ਨੂੰ ਆਰਥਿਕ ਤੌਰ ’ਤੇ ਟਿਕਾਊ ਅਤੇ ਮੁਨਾਫ਼ੇ ਵਾਲਾ ਕਿੱਤਾ ਬਣਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਸ ਨਾਲ ਸਾਡੀ ਨੌਜਵਾਨ ਪੀੜ੍ਹੀ ਨੂੰ ਇਸ ਪਿਤਾ-ਪੁਰਖੀ ਕਿੱਤੇ ਨੂੰ ਮਾਣ ਤੇ ਸਤਿਕਾਰ ਨਾਲ ਅਪਣਾਉਣ ਦੀ ਪ੍ਰੇਰਨਾ ਮਿਲੇਗੀ। ਅੱਜ ਇਥੇ ਟੈਗੋਰ ਥੀਏਟਰ ’ਚ ਕਰਵਾਏ ਇਕ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਹਾਜ਼ਰੀ ’ਚ ਭਗਵੰਤ ਮਾਨ ਨੇ ਕਿਸਾਨ ਅੰਦੋਲਨ ਵਿਚ ਜਾਨ ਗੁਆਉਣ ਵਾਲੇ ਕਿਸਾਨਾਂ ਅਤੇ ਗਲਵਾਨ ਘਾਟੀ ਦੇ ਸ਼ਹੀਦਾਂ ਨੂੰ ਦਿਲ ਦੀਆਂ ਗਹਿਰਾਈਆਂ ਤੋਂ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਅੱਜ ਦਾ ਇਹ ਸਮਾਗਮ ਬਹਾਦਰ ਸੈਨਿਕਾਂ ਦੇ ਪਰਿਵਾਰਾਂ ਤੇ ਕਿਸਾਨਾਂ ਪ੍ਰਤੀ ਸਾਡੀ ਅਥਾਹ ਸ਼ਰਧਾ ਤੇ ਸਤਿਕਾਰ ਅਤੇ ‘ਜੈ ਜਵਾਨ, ਜੈ ਕਿਸਾਨ’ ਦੇ ਨਾਅਰੇ ਦੀ ਭਾਵਨਾ ਨੂੰ ਸਜੀਵ ਕਰਦਾ ਹੈ। ਜ਼ਿਕਰਯੋਗ ਹੈ ਕਿ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਪੰਜਾਬ ਤੇ ਦਿੱਲੀ ਦੇ ਮੁੱਖ ਮੰਤਰੀਆਂ ਨਾਲ ਇਸ ਸਮਾਗਮ ਵਿੱਚ ਉਚੇਚੇ ਤੌਰ ਉੱਤੇ ਕਿਸਾਨ ਸੰਘਰਸ਼ ਦੌਰਾਨ ਜਾਨ ਗੁਆਉਣ ਵਾਲੇ ਪੀੜਤ ਪਰਿਵਾਰਾਂ ਅਤੇ ਗਲਵਾਨ ਘਾਟੀ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਤੇਲੰਗਾਨਾ ਦੇ ਲੋਕਾਂ ਪ੍ਰਤੀ ਵੱਲੋਂ ਤਹਿ ਦਿਲੋਂ ਸਤਿਕਾਰ ਭੇਟ ਕਰਦਿਆਂ ਪ੍ਰਤੀ ਪਰਿਵਾਰ ਕ੍ਰਮਵਾਰ 3 ਲੱਖ ਤੇ 10 ਲੱਖ ਦੀ ਵਿੱਤੀ ਸਹਾਇਤਾ ਭੇਟ ਕੀਤੀ।

ਇਹ ਵੀ ਪੜ੍ਹੋ : ‘ਫ਼ਤਿਹਵੀਰ’ ਵਾਂਗ ਜ਼ਿੰਦਗੀ ਦੀ ਜੰਗ ਹਾਰ ਗਿਆ 6 ਸਾਲਾ ‘ਰਿਤਿਕ’, ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਬਚ ਸਕੀ ਜਾਨ

ਪਿਛਲੀਆਂ ਸਰਕਾਰਾਂ ਦੀ ਲੀਡਰਸ਼ਿਪ ਦੀ ਤਿੱਖੀ ਆਲੋਚਨਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਸੌੜੀ ਸੋਚ ਅਤੇ ਮਾੜੇ ਰਵੱਈਏ ਸਦਕਾ ਕਿਸਾਨਾਂ ਦੇ ਹਿੱਤਾਂ ਨੂੰ ਮੁੱਢੋਂ ਅਣਗੌਲਿਆਂ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਤ੍ਰਾਸਦੀ ਹੈ ਕਿ ਪੰਜਾਬ ਦਾ ਕਿਸਾਨ ਜਿਸ ਦੀ ਜ਼ਮੀਨ ਸਾਰੀ ਦੁਨੀਆ ’ਚ ਸਭ ਤੋਂ ਵੱਧ ਜਰਖੇਜ਼ ਹੈ ਅਤੇ ਦੂਜੇ ਹਿੱਸਿਆਂ ਅਤੇ ਦੁਨੀਆ ਦੇ ਹੋਰ ਖਿੱਤਿਆਂ ਦੇ ਮੁਕਾਬਲੇ ਵੰਨ-ਸੁਵੰਨੀਆਂ ਫ਼ਸਲਾਂ ਦਾ ਵੱਧ ਝਾੜ ਦੇ ਬਾਵਜੂਦ ਉਹ ਅਤਿ ਦੀ ਗਰੀਬੀ ਹੰਢਾ ਰਹੇ ਹਨ। ਇਸ ਕਾਰਨ ਉਸ ਨੂੰ ਦੋ ਡੰਗ ਦੀ ਰੋਟੀ ਨਸੀਬ ਹੋਣਾ ਵੀ ਮੁਹਾਲ ਹੈ, ਜਦਕਿ ਬਾਹਰਲੇ ਮੁਲਕਾਂ ਦੇ ਕਿਸਾਨ, ਜਿਨ੍ਹਾਂ ਕੋਲ ਬਹੁਤ ਹੀ ਘੱਟ ਉਪਜਾਊ ਜ਼ਮੀਨ ਹੈ ਅਤੇ ਉਨ੍ਹਾਂ ਨੂੰ ਖੇਤੀ ਕਰਨ ਲਈ ਕਈ ਤਰ੍ਹਾਂ ਦੀਆਂ ਮੌਸਮੀ ਦੁਸ਼ਵਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਉਹ ਵਧੀਆ ਤੇ ਸੁਖਾਲੀ ਜ਼ਿੰਦਗੀ ਬਤੀਤ ਕਰ ਰਹੇ ਹਨ। ਉਨ੍ਹਾਂ ਪਿਛਲੀਆਂ ਸਰਕਾਰਾਂ ਦੀ ਲੀਡਰਸ਼ਿਪ ਨੂੰ  ਵੰਗਾਰਦਿਆਂ ਪੁੱਛਿਆ ਕਿ “ਉਨ੍ਹਾਂ ਨੇ ਕਿਸਾਨਾਂ ਦੀ ਭਲਾਈ ਅਤੇ ਸਰਵਪੱਖੀ ਵਿਕਾਸ ਲਈ ਕੀ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਾਰਨ ਖੇਤੀਬਾੜੀ ਧੰਦਾ ਘੱਟ ਮੁਨਾਫ਼ੇ ਅਤੇ ਵਧੇਰੇ ਖਰਚੇ ਵਾਲਾ ਹੋਣ ਕਾਰਨ ਉਹ ਕਰਜ਼ੇ ਦੇ ਜਾਲ ’ਚ ਬੁਰੀ ਤਰ੍ਹਾਂ ਫਸਦੇ ਗਏ।” ਭਗਵੰਤ ਮਾਨ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਹੁਦਾ ਸੰਭਾਲਣ ਤੋਂ ਹੁਣ ਤੱਕ ਮਸਾਂ ਦੋ ਮਹੀਨਿਆਂ ’ਚ ਕਿਸਾਨਾਂ ਦੀ ਭਲਾਈ ਲਈ ਕਈ ਮਿਸਾਲੀ ਕਦਮ ਚੁੱਕੇ ਹਨ, ਜਿਨ੍ਹਾਂ ’ਚ ਮੂੰਗੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਉਸ ਨੂੰ ਘੱਟੋ ਘੱਟ ਸਮਰਥਨ ਮੁੱਲ ਉੱਤੇ ਖਰੀਦਣ, ਝੋਨੇ ਦੀ ਸਿੱਧੀ ਬੀਜਾਈ ਲਈ 1500 ਰੁਪਏ ਪ੍ਰਤੀ ਏਕੜ ਦੇਣ ਤੋਂ ਇਲਾਵਾ ਫ਼ਸਲੀ ਵੰਨ-ਸੁਵੰਨਤਾ ਲਈ ਕਈ ਕਦਮ ਚੁੱਕੇ ਹਨ। ਉਨ੍ਹਾਂ ਝੋਰਾ ਪ੍ਰਗਟਾਉਂਦਿਆਂ ਆਖਿਆ ਕਿ ਪਿਛਲੀਆਂ ਸਰਕਾਰਾਂ ਨੇ ਸਾਡੇ ਕਿਸਾਨ ਨੂੰ ਅੰਨਦਾਤੇ ਤੋਂ ਭਿਖਾਰੀ ਬਣਾ ਦਿੱਤਾ ਹੈ ਅਤੇ ਸਾਡੀ ਸਰਕਾਰ ਇਸ ਨੂੰ ਮੁੜ ਇਸ ਦਾ ਅੰਨਦਾਤੇ ਦਾ ਖੁੱਸਿਆ ਹੋਇਆ ਰੁਤਬਾ ਦਿਵਾਉਣ ’ਚ ਹਰ ਸੰਭਵ ਕੋਸ਼ਿਸ਼ ਕਰੇਗੀ। ਉਨ੍ਹਾਂ ਕਿਹਾ, “ਮੇਰੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਕਿਸਾਨੀ ਦਾ ਨਾ ਸਿਰਫ ਕਰਜ਼ਾ ਮੁਆਫ਼ ਕਰਨਾ, ਸਗੋਂ ਉਨ੍ਹਾਂ ਨੂੰ ਕਰਜ਼ਾ ਮੁਕਤ ਕਰਨਾ ਹੈ ਤਾਂ ਜੋ ਉਹ ਆਪਣੇ ਪੈਰਾਂ ਉਤੇ ਖੜ੍ਹੇ ਹੋ ਸਕਣ।”

ੲਿਹ ਵੀ ਪੜ੍ਹੋ : ਟਾਂਡਾ ਨੇੜੇ ਵਾਪਰਿਆ ਦਰਦਨਾਕ ਸੜਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਪਤੀ-ਪਤਨੀ ਦੀ ਮੌਤ 

ਦਿੱਲੀ ਦੀ ਹੱਦ ਉੱਤੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਤੁਹਾਡੇ ਪਿਆਰਿਆਂ ਨੂੰ ਵਾਪਸ ਤਾਂ ਨਹੀਂ ਲਿਆ ਸਕਦੇ ਅਤੇ ਨਾ ਹੀ ਦੁਨੀਆ ਦੀ ਕਿਸੇ ਕਰੰਸੀ ਨਾਲ ਇਸ ਨਾ ਪੂਰੇ ਜਾਣ ਵਾਲੇ ਘਾਟੇ ਦਾ ਮੁੱਲ ਤਾਰਿਆ ਜਾ ਸਕਦਾ ਪਰ ਫਿਰ ਵੀ ਇਸ ਦੁੱਖ ਦੀ ਘੜੀ ’ਚ ਅਸੀਂ ਉਨ੍ਹਾਂ ਨਾਲ ਖੜ੍ਹੇ ਹਾਂ। ਗਲਵਾਨ ਘਾਟੀ ਦੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸ਼ਹਾਦਤ ਨੂੰ ਕਿਸੇ ਵੀ ਸੂਰਤ ’ਚ ਅਣਗੌਲਿਆ ਨਹੀਂ ਜਾ ਸਕਦਾ ਕਿਉਂਕਿ ਅਸੀਂ ਆਪੋ-ਆਪਣੇ ਘਰੇ ਚੈਨ ਦੀ ਨੀਂਦ ਸੌਂਦੇ ਹਾਂ ਅਤੇ ਉਹ ਅਨੇਕਾਂ ਦੁਸ਼ਵਾਰੀਆਂ ਝੱਲਦੇ ਹੋਏ ਜੈਸਲਮੇਰ ਵਰਗੇ ਇਲਾਕਿਆਂ ’ਚ 50 ਡਿਗਰੀ ਦੀ ਅਸਹਿਣਯੋਗ ਗਰਮੀ ਅਤੇ ਮਨਫ਼ੀ 20 ਤੋਂ 25 ਡਿਗਰੀ ਵਰਗੇ ਤਾਪਮਾਨ ’ਚ ਕਾਰਗਿਲ ਵਰਗੇ ਬਰਫ਼ੀਲੇ ਮੌਸਮ ’ਚ ਡਿਊਟੀ ਨਿਭਾ ਰਹੇ ਹੁੰਦੇ ਹਨ। ਕਿਸਾਨ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਅਤੇ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀ ਸਕੂਲੀ ਸਿੱਖਿਆ, ਸਿਹਤ ਖੇਤਰ ਦਾ ਬੁਨਿਆਦੀ ਢਾਂਚਾ, ਮੁਹੱਲਾ ਕਲੀਨਕ ਅਤੇ ਸਸਤੀਆਂ ਦਰਾਂ ’ਤੇ ਨਿਰਵਿਘਨ ਬਿਜਲੀ ਦੇਣ ਦਾ ਮਾਡਲ ਕਿਸੇ ਵੀ ਸੂਬੇ ਜਾਂ ਦੇਸ਼ ਲਈ ਹੁਣ ਵਿਕਾਸ ਦੇ ਵਿਸ਼ਵ ਪ੍ਰਸਿੱਧ ਮਾਡਲ ਵਜੋਂ ਉੱਭਰਿਆ ਹੈ। ਕੇਜਰੀਵਾਲ ਨੇ ਕਿਹਾ ਕਿ ਬਿਨਾਂ ਸ਼ੱਕ ਪੰਜਾਬ ਛੇਤੀ ਹੀ ਅਗਾਂਹਵਧੂ ਖੇਤੀ ਤਜਰਬਿਆਂ ਅਤੇ ਅਮਲਾਂ ’ਤੇ ਅਾਧਾਰਿਤ ਵਿਲੱਖਣ ਖੇਤੀ ਮਾਡਲ ਲਿਆਉਣ ਲਈ ਮੋਹਰੀ ਸੂਬਾ ਬਣ ਜਾਵੇਗਾ ਤਾਂ ਜੋ ਕਿਸਾਨੀ ਪਿਛੋਕੜ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਫਸਲੀ ਵਿਭਿੰਨਤਾ ’ਤੇ ਜ਼ੋਰ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਪਹਿਲਾਂ ਹੀ ਖੇਤੀਬਾੜੀ ਸੈਕਟਰ ਨੂੰ ਸਿਖਰਾਂ ਵੱਲ ਲਿਜਾਣ ਲਈ ਕੁਝ ਕਿਸਾਨ ਪੱਖੀ ਕਦਮ ਚੁੱਕ ਕੇ ਇਸ ਪਾਸੇ ਵੱਲ ਨਿਮਾਣੀ ਜਿਹੀ ਸ਼ੁਰੂਆਤ ਕਰ ਦਿੱਤੀ ਹੈ। ਕੇਜਰੀਵਾਲ ਨੇ ਭਰੋਸਾ ਜ਼ਾਹਿਰ ਕਰਦਿਆਂ ਕਿਹਾ ਕਿ ਪੰਜਾਬ ਦੀ ਤਰਜ਼ ’ਤੇ ਖੇਤੀ ਦੇ ਇਸ ਨਵੀਨਤਮ ਮਾਡਲ ਨੂੰ ਦੇਸ਼ ਦੇ ਹੋਰ ਸੂਬਿਆਂ ਵੱਲੋਂ ਵੀ ਆਪਣੀ ਖੇਤੀ ਆਰਥਿਕਤਾ ਨੂੰ ਸੁਧਾਰਨ ਲਈ ਲਾਗੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ : CM ਮਾਨ ਨੇ ਰਿਤਿਕ ਦੀ ਮੌਤ ’ਤੇ ਪ੍ਰਗਟਾਇਆ ਦੁੱਖ, ਪਰਿਵਾਰ ਨੂੰ 2 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ

ਕਿਸਾਨਾਂ ਨਾਲ ਇਕਜੁੱਟਤਾ ਦਿਖਾਉਂਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਕੇਂਦਰ ਵੱਲੋਂ ਉਨ੍ਹਾਂ ਦੀ ਸਰਕਾਰ 'ਤੇ ਕਿਸਾਨ ਅੰਦੋਲਨ ਨੂੰ ਰੋਕਣ ਲਈ ਦਿੱਲੀ ਦੇ ਸਾਰੇ ਸਟੇਡੀਅਮਾਂ ਨੂੰ ਖੁੱਲ੍ਹੀਆਂ ਜੇਲ੍ਹਾਂ ’ਚ ਤਬਦੀਲ ਕਰਨ ਲਈ ਬਹੁਤ ਦਬਾਅ ਪਾਇਆ ਜਾ ਰਿਹਾ ਸੀ ਤਾਂ ਜੋ ਕਾਲੇ ਖੇਤੀ ਕਾਨੂੰਨ ਵਿਰੁੱਧ ਸੰਘਰਸ਼ ਦੌਰਾਨ ਕਿਸਾਨਾਂ ਨੂੰ ਜੇਲ੍ਹਾਂ ’ਚ ਡੱਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਲੋਕ ਅੰਦੋਲਨ ਦੀ ਮਹੱਤਤਾ ਨੂੰ ਚੰਗੀ ਤਰ੍ਹਾਂ ਜਾਣਦੇ ਹਨ ਕਿਉਂਕਿ ਉਹ ‘ਅੰਨਾ ਅੰਦੋਲਨ’ ਵਿਚ ਵੀ ਮੋਹਰੀ ਸਨ ਅਤੇ ਇਸ ਲਈ ਕੇਂਦਰ ਸਰਕਾਰ ਦੇ ਦਬਾਅ ਹੇਠ ਝੁਕੇ ਨਹੀਂ। ਇਸ ਮੌਕੇ ਪੀੜਤ ਕਿਸਾਨਾਂ ਅਤੇ ਗਲਵਾਨ ਘਾਟੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਕਿਹਾ ਕਿ ਦੁੱਖ ਦੀ ਘੜੀ ਵਿਚ ਇਨ੍ਹਾਂ ਪਰਿਵਾਰਾਂ ਦੀ ਇਮਦਾਦ ਕਰਨਾ ਉਨ੍ਹਾਂ ਦੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਸੀ। ਇਸ ਮੌਕੇ ਰਾਓ ਨੇ ਅਫਸੋਸ ਜ਼ਾਹਿਰ ਕੀਤਾ ਕਿ ਉਨ੍ਹਾਂ ਨੂੰ ਇਸ ਨੇਕ ਕਾਰਜ ਲਈ ਬਹੁਤ ਪਹਿਲਾਂ ਆਉਣਾ ਚਾਹੀਦਾ ਸੀ ਪਰ ਵਿਧਾਨ ਸਭਾ ਦੀ ਚੋਣ ਪ੍ਰਕਿਰਿਆ ਦੌਰਾਨ ਪੰਜਾਬ ’ਚ ਚੋਣ ਜ਼ਾਬਤੇ ਕਾਰਨ ਅਜਿਹਾ ਸੰਭਵ ਨਹੀਂ ਹੋ ਸਕਿਆ। ਕਿਸਾਨਾਂ ਨੂੰ ਕੇਂਦਰ ਤੋਂ ਸੰਵਿਧਾਨਕ ਗਾਰੰਟੀ ਦੇ ਨਾਲ ਸਾਰੀਆਂ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਸਮੇਤ ਕੁੱਲ ਮੰਗਾਂ ਲਈ ਆਪਣਾ ਅੰਦੋਲਨ ਮੁੜ ਸ਼ੁਰੂ ਕਰਨ ਦਾ ਸੱਦਾ ਦਿੰਦਿਆਂ ਰਾਓ ਨੇ ਕਿਹਾ ਕਿ ਹੁਣ ਇਹ ਸੰਘਰਸ਼ ਸਿਰਫ਼ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਤੱਕ ਹੀ ਸੀਮਤ ਨਹੀਂ ਰਹਿਣਾ ਚਾਹੀਦਾ ਸਗੋਂ ਬਾਕੀ ਸੂਬਿਆਂ ਦੇ ਸਾਰੇ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਕੇਂਦਰ ਤੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਵਾਉਣ ਲਈ ਸਰਗਰਮੀ ਨਾਲ ਅੱਗੇ ਆਉਣ। ਉਨ੍ਹਾਂ ਕਿਹਾ ਕਿ ਅਜਿਹੇ ਸੰਘਰਸ਼ ਦੇਸ਼ ਭਰ ਦੇ ਕਿਸਾਨਾਂ ਦੀ ਭਲਾਈ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਦਾ ਮੂਲ ਆਧਾਰ ਹਨ। ਉਨ੍ਹਾਂ ਨੇ ਸਾਲ 2014 ਤੋਂ ਉਨ੍ਹਾਂ ਦੇ ਸੱਤਾਕਾਲ ’ਚ ਸੂਬੇ ਦੀ ਸਥਾਪਨਾ ਤੋਂ ਬਾਅਦ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ, ਖੇਤੀ ਸੈਕਟਰ ’ਚ ਮੁਫਤ ਬਿਜਲੀ ਅਤੇ ਕਿਸਾਨਾਂ ਦੇ ਸਰਬਪੱਖੀ ਵਿਕਾਸ ਤੋਂ ਇਲਾਵਾ ਸਾਰੇ ਵਰਗਾਂ ਦੇ ਖਪਤਕਾਰਾਂ ਲਈ 24 ਘੰਟੇ ਬਿਜਲੀ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੁਆਰਾ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਬਾਰੇ ਵੀ ਸੰਖੇਪ ’ਚ ਚਾਨਣਾ ਪਾਇਆ। ਰਾਓ ਨੇ ਖੇਤੀ ਸੈਕਟਰ ’ਚ ਬਿਜਲੀ ਮੀਟਰ ਲਾਉਣ ਦੇ ਕੇਂਦਰ ਦੇ ਕਦਮ ਦਾ ਸਪੱਸ਼ਟ ਤੌਰ ’ਤੇ ਵਿਰੋਧ ਕਰਦਿਆਂ ਕਿਹਾ, ‘‘ਅਸੀਂ ਪਹਿਲਾਂ ਹੀ ਆਪਣੇ ਸੂਬੇ ਦੀ ਵਿਧਾਨ ਸਭਾ ’ਚ ਇੱਕ ਮਤਾ ਪਾਸ ਕਰ ਚੁੱਕੇ ਹਾਂ ਕਿ ਤੇਲੰਗਾਨਾ ਸਰਕਾਰ ਕਿਸਾਨ ਭਾਈਚਾਰੇ ਦੇ ਵਡੇਰੇ ਹਿੱਤ ’ਚ ਅਜਿਹਾ ਨਹੀਂ ਕਰੇਗੀ"।

ਇਹ ਵੀ ਪੜ੍ਹੋ : ਮਾਮਲਾ ਮੌੜ ਬੰਬ ਬਲਾਸਟ ਦਾ, ਮੌੜ ਥਾਣੇ ਦੇ ਤੱਤਕਾਲੀ SHO ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

ਇਸ ਮੌਕੇ ਤੇਲੰਗਾਨਾ ਦੇ ਮੁੱਖ ਮੰਤਰੀ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨਾਲ ਮਿਲ ਕੇ ਪੰਜਾਬ ਦੇ 24 ਕਿਸਾਨ ਪਰਿਵਾਰਾਂ ਅਤੇ ਹਰਿਆਣਾ ਦੇ 5 ਕਿਸਾਨ ਪਰਿਵਾਰਾਂ ਨੂੰ 3-3 ਲੱਖ ਰੁਪਏ ਦੇ ਚੈੱਕ ਅਤੇ ਗਲਵਾਨ ਘਾਟੀ ਦੇ ਸ਼ਹੀਦਾਂ ਦੇ 4 ਪਰਿਵਾਰਾਂ ਨੂੰ 10-10 ਲੱਖ ਰੁਪਏ ਦੇ ਚੈੱਕ ਮੰਚ ਤੋਂ ਸੰਕੇਤਕ ਰੂਪ ’ਚ ਸੌਂਪੇ। ਉਨ੍ਹਾਂ ਨੇ ਕਿਸਾਨਾਂ ਅਤੇ ਸ਼ਹੀਦਾਂ ਦੇ ਦੁਖੀ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਇਸ ਔਖੀ ਘੜੀ ’ਚ ਪੂਰਾ ਦੇਸ਼ ਉਨ੍ਹਾਂ ਦੇ ਨਾਲ ਹੈ। ਇਸ ਦੌਰਾਨ ਪੰਜਾਬ ਦੇ 543 ਪੀੜਤ ਕਿਸਾਨਾਂ ਦੇ ਪਰਿਵਾਰਾਂ ਤੋਂ ਇਲਾਵਾ ਹਰਿਆਣਾ ਦੇ 150 ਕਿਸਾਨ ਪਰਿਵਾਰਾਂ ਅਤੇ ਗਲਵਾਨ ਘਾਟੀ ਦੇ 5 ਸ਼ਹੀਦ ਪਰਿਵਾਰਾਂ ਨੂੰ ਉਨ੍ਹਾਂ ਦੇ ਨੋਡਲ ਅਫਸਰਾਂ ਰਾਹੀਂ ਚੈੱਕ ਦਿੱਤੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਤਿਲੰਗਾਨਾ ਦੇ ਕੈਬਨਿਟ ਮੰਤਰੀ ਵੀ. ਪ੍ਰਸੰਥ ਰੈਡੀ ਅਤੇ ਸੰਸਦ ਮੈਂਬਰ ਨਾਮਾ ਨਾਗੇਸ਼ਵਰ ਰਾਓ, ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਆਗੂ ਰਾਕੇਸ਼ ਟਿਕੈਤ, ਤੇਲੰਗਾਨਾ ਦੇ ਮੁੱਖ ਸਕੱਤਰ ਸੋਮੇਸ਼ ਕੁਮਾਰ, ਪੰਜਾਬ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂੰ ਪ੍ਰਸਾਦ ਤੋਂ ਇਲਾਵਾ ਤਿਲੰਗਾਨਾ ਦੇ ਮੁੱਖ ਮੰਤਰੀ ਨਾਲ ਆਏ ਕਈ ਵਿਧਾਇਕ ਵੀ ਹਾਜ਼ਰ ਸਨ।
 

  • Chief Minister Bhagwant Mann
  • Arvind Kejriwal
  • farmers
  • previous governments
  • K Chandrasekhar Rao
  • ਮੁੱਖ ਮੰਤਰੀ ਭਗਵੰਤ ਮਾਨ
  • ਅਰਵਿੰਦ ਕੇਜਰੀਵਾਲ
  • ਕਿਸਾਨ
  • ਪਿਛਲੀਆਂ ਸਰਕਾਰਾਂ
  • ਕੇ. ਚੰਦਰਸ਼ੇਖਰ ਰਾਓ

ਮਾਮਲਾ ਮੌੜ ਬੰਬ ਬਲਾਸਟ ਦਾ, ਮੌੜ ਥਾਣੇ ਦੇ ਤੱਤਕਾਲੀ SHO ਦੇ ਗ੍ਰਿਫ਼ਤਾਰੀ ਵਾਰੰਟ ਜਾਰੀ

NEXT STORY

Stories You May Like

  • pm modi punjab cm bhagwant mann birthday
    PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
  • cm mann welcomed president droupadi murmu at chandigarh airport
    ਚੰਡੀਗੜ੍ਹ ਹਵਾਈ ਅੱਡੇ 'ਤੇ CM ਮਾਨ ਨੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦਾ ਕੀਤਾ ਸਵਾਗਤ
  • cm mann latter
    CM ਮਾਨ ਨੇ ਅਨਾਜ ਦੀ ਲਿਫਟਿੰਗ ਬਾਰੇ ਕੇਂਦਰ ਨੂੰ ਲਿਖੀ ਚਿੱਠੀ
  • cbi raid cm mann
    BIG BREAKING: ਪੰਜਾਬ 'ਚ CM ਮਾਨ ਦੇ ਕੈਂਪ ਆਫ਼ਿਸ 'ਤੇ CBI ਦੀ ਰੇਡ
  • cbi raids cm mann camp office
    ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਟਕਰਾਅ ਤੇਜ਼: CM ਮਾਨ ਦੇ ਕੈਂਪ ਆਫਿਸ ਸਣੇ ਕਈ ਥਾਵਾਂ ’ਤੇ CBI ਦੀ ਛਾਪੇਮਾਰੀ
  • cm mann france
    ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
  • to apply for houses equipped with modern facilities under cm jan awas yojana
    CM ਜਨ ਆਵਾਸ ਯੋਜਨਾ-3A ਅਧੀਨ ਆਧੁਨਿਕ ਸਹੂਲਤਾਂ ਨਾਲ ਲੈਸ ਘਰਾਂ ਲਈ ਅਪਲਾਈ ਕਰਨ ਦਾ ਮੌਕਾ
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major reshuffle in the gst department
      GST ਵਿਭਾਗ ’ਚ ਵੱਡਾ ਫੇਰਬਦਲ, ਪੰਜਾਬ ਭਰ ਦੇ ਕਈ ਅਧਿਕਾਰੀਆਂ ਦੇ ਤਬਾਦਲੇ
    • dengue outbreak in gurdaspur  5 members of the same family affected
      ਗੁਰਦਾਸਪੁਰ ’ਚ ਡੇਂਗੂ ਦਾ ਕਹਿਰ: ਇਕੋ ਪਰਿਵਾਰ ਦੇ 5 ਜੀਅ ਲਪੇਟ ’ਚ, ਕਾਦਰੀ ਮੁਹੱਲੇ...
    • death case
      ਰੈਣ ਬਸੇਰੇ ਦੇ ਸਾਹਮਣੇ ਅਣਪਛਾਤੇ ਸਾਧੂ ਦੀ ਮੌਤ
    • ban on pregabalin capsules and tablets above 75 mg
      ਪ੍ਰੈਗਾਬਾਲਿਨ 75 ਐੱਮ. ਜੀ. ਤੋਂ ਉੱਪਰ ਵਾਲੇ ਕੈਪਸੂਲ ਅਤੇ ਗੋਲੀਆਂ ’ਤੇ ਪਾਬੰਦੀ
    • big news from across punjab regarding aadhaar cards
      ਪੰਜਾਬ ਭਰ 'ਚ ਆਧਾਰ ਕਾਰਡਾਂ ਨੂੰ ਲੈ ਕੇ ਵੱਡੀ ਖ਼ਬਰ! ਸੂਬਾ ਵਾਸੀਆਂ ਨੂੰ ਪਈ ਨਵੀਂ...
    • stalls will be set up at 17 places for firecrackers on diwali
      ਦੀਵਾਲੀ 'ਤੇ ਪਟਾਕਿਆਂ ਲਈ 17 ਥਾਵਾਂ 'ਤੇ ਲੱਗਣਗੀਆਂ ਸਟਾਲਾਂ, ਮੋਹਾਲੀ ਪ੍ਰਸ਼ਾਸਨ...
    • new revelation regarding phone calls in parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਫੋਨ ਕਰਨ ਨੂੰ ਲੈ ਕੇ ਨਵਾਂ ਖ਼ੁਲਾਸਾ, DSP ਦੇ ਬਿਆਨ...
    • pm modi punjab cm bhagwant mann birthday
      PM ਮੋਦੀ ਨੇ ਪੰਜਾਬ ਦੇ CM ਭਗਵੰਤ ਮਾਨ ਨੂੰ ਜਨਮਦਿਨ ਦੀ ਦਿੱਤੀ ਵਧਾਈ
    • easy registration    becomes a headache for the public
      ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
    • beware of online fraud during the festive season
      ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +