ਚੰਡੀਗੜ੍ਹ - 'ਸੀਨੀਅਰ ਸਿਟੀਜ਼ਨ ਸਾਡੇ ਸਮਾਜ ਦੀ ਅਮੁੱਲ ਜਾਇਦਾਦ ਹਨ ਅਤੇ ਇਹ ਹਰ ਨਾਗਰਿਕ ਅਤੇ ਚੁਣੀ ਹੋਈ ਸਰਕਾਰ ਦਾ ਮੁੱਢਲਾ ਫਰਜ਼ ਹੈ ਕਿ ਉਹ ਆਪਣੇ ਬਜ਼ੁਰਗਾਂ ਦੀ ਵਡੇਰੀ ਉਮਰ 'ਚ ਸਹੀ ਦੇਖਭਾਲ ਕਰੇ। ਇਸੇ ਫਰਜ਼ ਨੂੰ ਪਛਾਣਦਿਆਂ ਪੰਜਾਬ ਸਰਕਾਰ ਨੇ ਬਜ਼ੁਰਗਾਂ ਦੀ ਬੁਢਾਪਾ ਪੈਨਸ਼ਨ ਵਧਾ ਕੇ 750 ਰੁਪਏ ਕਰ ਦਿੱਤੀ ਹੈ।'' ਪੰਜਾਬ ਦੀ ਸਮਾਜਿਕ ਸੁਰੱਖਿਆ ਮੰਤਰੀ ਰਜ਼ੀਆ ਸੁਲਤਾਨਾ ਨੇ ਇਹ ਸ਼ਬਦ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਇਕ ਵਫ਼ਦ ਨਾਲ ਮਿਲਣੀ ਮੌਕੇ ਕੀਤਾ ਜੋ ਕਿ ਵਿਸ਼ੇਸ਼ ਤੌਰ 'ਤੇ ਬੁਢਾਪਾ ਪੈਨਸ਼ਨ 'ਚ ਕੀਤੇ ਵਾਧੇ ਲਈ ਉਨ੍ਹਾਂ ਦਾ ਧੰਨਵਾਦ ਕਰਨ ਆਇਆ ਸੀ।
ਮੰਤਰੀ ਨੇ ਕਿਹਾ ਕਿ ਸੂਬੇ ਦੇ ਸਮੂਹ ਜ਼ਿਲਾ ਪ੍ਰਸ਼ਾਸਨਾਂ ਨੂੰ ਸੀਨੀਅਰ ਸਿਟੀਜ਼ਨਜ਼ ਦੀ ਭਲਾਈ ਲਈ ਪਾਸ ਕੀਤੇ ਐਕਟਾਂ ਅਤੇ ਨੋਟੀਫਿਕੇਸ਼ਨਾਂ ਨੂੰ ਸਹੀ ਅਰਥਾਂ 'ਚ ਲਾਗੂ ਕਰਨਾ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਸੁਰੱਖਿਆ ਵਿਭਾਗ, ਪੰਜਾਬ ਸਰਕਾਰ ਵਲੋਂ ਸੀਨੀਅਰ ਸਿਟੀਜ਼ਨਜ਼ ਸਬੰਧੀ ਪਾਸ ਕੀਤੇ ਗਏ ਐਕਟਾਂ ਅਤੇ ਨੋਟੀਫਿਕੇਸ਼ਨਾਂ ਨੂੰ ਸਹੀ ਅਰਥਾਂ 'ਚ ਲਾਗੂ ਕਰਨਾ ਯਕੀਨੀ ਬਣਾਏਗਾ। ਇਸ ਮੌਕੇ ਪੀ. ਏ. ਯੂ. ਦੇ ਸਾਬਕਾ ਉੱਪ ਕੁਲਪਤੀ ਅਤੇ ਫੈਡਰੇਸ਼ਨ ਆਫ਼ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਚੇਅਰਮੈਨ ਡਾ. ਏ. ਐੱਸ. ਖਹਿਰਾ, ਆਈ. ਏ. ਐੱਸ. ਰਿਟਾ. ਅਤੇ ਐਸੋਸੀਏਸ਼ਨ ਦੇ ਪ੍ਰਧਾਨ ਐੱਸ. ਪੀ. ਕਰਕਰਾ ਨੇ ਸਮਾਜਿਕ ਸੁਰੱਖਿਆ ਮੰਤਰੀ ਦਾ ਧਿਆਨ ਉਨ੍ਹਾਂ ਮਸਲਿਆਂ ਵੱਲ ਵੀ ਦਿਵਾਇਆ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਕੋਲ ਬਕਾਇਆ ਪਏ ਹਨ।
ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, 2 ਔਰਤਾਂ ਸਮੇਤ 5 ਕਾਬੂ
NEXT STORY