ਜਲੰਧਰ (ਸੋਨੂੰ)- ਜਲੰਧਰ ਦੇ ਸੋਢਲ ਇੰਡਸਟਰੀ ਇਲਾਕੇ 'ਚ ਤੇਜ਼ ਰਫ਼ਤਾਰ ਸਕੂਲ ਬੱਸ ਇਕ ਪਿਕਅੱਪ ਗੱਡੀ ਨੂੰ ਬਚਾਉਂਦੇ ਹੋਏ ਬੇਕਾਬੂ ਹੋ ਕੇ ਇਕ ਘਰ ਦੇ ਗੇਟ ਨਾਲ ਜਾ ਟਕਰਾਈ। ਹਾਦਸੇ ਸਮੇਂ ਬੱਸ 'ਚ ਕਰੀਬ 10 ਬੱਚੇ ਸਵਾਰ ਸਨ, ਜਿਨ੍ਹਾਂ 'ਚੋਂ ਇਕ ਬੱਚੇ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ 'ਚ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ, ਜਦਕਿ ਘਰ ਦਾ ਗੇਟ ਟੁੱਟ ਗਿਆ ਅਤੇ ਕੰਧਾਂ 'ਚ ਤਰੇੜਾਂ ਆ ਗਈਆਂ। ਪਰਿਵਾਰ ਨੇ ਹਾਦਸੇ ਦੀ ਸੂਚਨਾ ਸਬੰਧਤ ਥਾਣਾ 1 ਦੀ ਪੁਲਸ ਨੂੰ ਦਿੱਤੀ।

ਘਰ ਦੀ ਮਾਲਕਣ ਰਾਜਵੰਤ ਕੌਰ ਨੇ ਦੱਸਿਆ ਕਿ ਉਹ ਹਾਦਸੇ ਸਮੇਂ ਘਰ 'ਚ ਮੌਜੂਦ ਸਨ। ਅਚਾਨਕ ਤੇਜ਼ ਰਫ਼ਤਾਰ ਬੱਸ ਬੇਕਾਬੂ ਹੋ ਕੇ ਉਨ੍ਹਾਂ ਦੇ ਘਰ ਦੇ ਗੇਟ ਨਾਲ ਟਕਰਾ ਗਈ। ਟੱਕਰ ਇੰਨੀ ਜ਼ੋਰਦਾਰ ਸੀ ਕਿ ਬਹੁਤ ਜ਼ੋਰਦਾਰ ਆਵਾਜ਼ ਆਈ, ਘਰ ਦਾ ਗੇਟ ਬੁਰੀ ਤਰ੍ਹਾਂ ਟੁੱਟ ਗਿਆ ਅਤੇ ਕੰਧਾਂ 'ਚ ਤਰੇੜਾਂ ਆ ਗਈਆਂ। ਹਾਦਸੇ ਦੌਰਾਨ ਘਰ ਦੇ ਅੰਦਰ ਖੜ੍ਹੀ ਗੱਡੀ ਬੱਸ ਦੀ ਲਪੇਟ 'ਚ ਆਉਣ ਤੋਂ ਵਾਲ-ਵਾਲ ਬਚ ਗਈ।
ਇਹ ਵੀ ਪੜ੍ਹੋ: ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ ਅਟਕਲਾਂ 'ਤੇ ਵੱਡਾ ਬਿਆਨ

ਰਾਜਵੰਤ ਕੌਰ ਨੇ ਕਿਹਾ ਕਿ ਇਸ ਚੌਰਾਹੇ 'ਤੇ ਪਹਿਲਾਂ ਵੀ ਕਈ ਹਾਦਸੇ ਹੋ ਚੁੱਕੇ ਹਨ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਥੇ ਸਪੀਡ ਬ੍ਰੇਕਰ ਬਣਾਏ ਜਾਣ ਤਾਂ ਜੋ ਭਵਿੱਖ 'ਚ ਅਜਿਹੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਬੱਸ ਚਾਲਕ ਖ਼ਿਲਾਫ਼ ਸਕੂਲ ਪ੍ਰਸ਼ਾਸਨ ਨੂੰ ਸ਼ਿਕਾਇਤ ਦਿੱਤੀ ਗਈ ਹੈ ਅਤੇ ਮਾਮਲੇ ਦੀ ਸੂਚਨਾ ਥਾਣਾ ਨੰਬਰ-1 ਦੀ ਪੁਲਸ ਨੂੰ ਵੀ ਦੇ ਦਿੱਤੀ ਗਈ ਹੈ। ਦੂਜੇ ਪਾਸੇ ਟਿਪਸ ਸਕੂਲ ਦੀ ਬੱਸ ਦੇ ਚਾਲਕ ਸ਼ੈਲੀ ਵਾਸੀ ਮਲਿਕਾ ਚੌਕ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਸਕੂਲ ਬੱਸ ਚਲਾ ਰਿਹਾ ਹੈ। ਉਸ ਨੇ ਕਿਹਾ ਕਿ ਜਦੋਂ ਉਹ ਅੰਡਰਬ੍ਰਿਜ ਤੋਂ ਇੰਡਸਟਰੀ ਏਰੀਆ ਵੱਲ ਆ ਰਿਹਾ ਸੀ ਤਾਂ ਚੌਰਾਹੇ 'ਤੇ ਅਚਾਨਕ ਤੇਜ਼ ਰਫ਼ਤਾਰ ਪਿਕਅੱਪ ਗੱਡੀ ਸਾਹਮਣੇ ਆ ਗਈ। ਪਿਕਅੱਪ ਨੂੰ ਬਚਾਉਣ ਦੀ ਕੋਸ਼ਿਸ਼ 'ਚ ਬੱਸ ਬੇਕਾਬੂ ਹੋ ਕੇ ਘਰ ਨਾਲ ਟਕਰਾ ਗਈ।

ਇਹ ਵੀ ਪੜ੍ਹੋ: ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
ਚਾਲਕ ਨੇ ਦਾਅਵਾ ਕੀਤਾ ਕਿ ਬੱਸ ਦੀ ਰਫ਼ਤਾਰ ਜ਼ਿਆਦਾ ਨਹੀਂ ਸੀ ਸਗੋਂ ਬਰੇਕ 'ਚ ਪ੍ਰੈਸ਼ਰ ਹੋਣ ਕਾਰਨ ਬਰੇਕ ਲਗਾਉਣ 'ਤੇ ਬੱਸ ਬੇਕਾਬੂ ਹੋ ਗਈ ਅਤੇ ਘਰ ਦੇ ਗੇਟ 'ਚ ਟਕਰਾ ਗਈ। ਹਾਦਸੇ ਤੋਂ ਬਾਅਦ ਪਿਕਅੱਪ ਗੱਡੀ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਸ ਨੇ ਹਾਦਸੇ ਦੀ ਸੂਚਨਾ ਸਕੂਲ ਪ੍ਰਬੰਧਕਾਂ ਨੂੰ ਦਿੱਤੀ, ਜਿਸ ਤੋਂ ਬਾਅਦ ਸਕੂਲ ਪ੍ਰਬੰਧਕਾਂ ਨੇ ਦੂਜੀ ਬੱਸ ਮੌਕੇ 'ਤੇ ਭੇਜੀ, ਜਿਸ ਰਾਹੀਂ ਬੱਚਿਆਂ ਨੂੰ ਸ਼ਿਫ਼ਟ ਕਰਕੇ ਸਕੂਲ ਪਹੁੰਚਾਇਆ ਗਿਆ। ਸਕੂਲ ਪ੍ਰਬੰਧਨ ਦੇ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ ਅਤੇ ਘਰ ਦੇ ਪਰਿਵਾਰ ਨਾਲ ਗੱਲਬਾਤ ਕੀਤੀ। ਫਿਲਹਾਲ ਥਾਣਾ ਨੰਬਰ-1 ਦੀ ਪੁਲਿਸ ਨੂੰ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਗ੍ਰਿਫ਼ਤਾਰ ਮੁਲਜ਼ਮ ਵਿਖਾਏ ਜ਼ਖ਼ਮੀ, DGP ਤੋਂ ਜਵਾਬ ਤਲਬ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ, ਮਾਮਲਾ ਜਾਣ ਹੋਵੇਗੀ ਹੈਰਾਨੀ
NEXT STORY