ਹੁਸ਼ਿਆਰਪੁਰ, (ਘੁੰਮਣ)- ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ ਪਾਜ਼ੇਟਿਵ ਮਰੀਜਾਂ ਦੇ 2 ਦਿਨਾਂ ਦੌਰਾਨ 66 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ੇਟਿਵ ਮਰੀਜਾਂ ਦੀ ਗਿਣਤੀ 850 ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1336 ਵਿਅਕਤੀਆਂ ਦੇ ਨਵੇਂ ਸੈਂਪਲ ਲੈਣ ਨਾਲ ਅਤੇ 1330 ਸੈਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੁੱਲ ਪਾਜ਼ੇਟਿਵ ਮਰੀਜਾਂ ਦੀ ਗਿਣਤੀ 850 ਹੋ ਗਈ ਹੈ ਅਤੇ ਕੰਧਲਾਂ ਸ਼ੇਖਾਂ ਦੀ ਇਕ 36 ਸਾਲਾ ਔਰਤ ਜੋ ਪਿਛਲੇ ਦੋ ਮਹੀਨਿਆਂ ਤੋਂ ਪੀ. ਜੀ. ਆਈ. ਚੰਡੀਗਡ਼੍ਹ ਵਿਚ ਦਾਖਲ ਸੀ, ਦੀ ਬੀਤੇ ਦਿਨ ਮੌਤ ਹੋਣ ਉਪਰੰਤ ਉਹ ਕੋਰੋਨਾ ਪਾਜ਼ੇਟਿਵ ਆਈ ਹੈ, ਜਿਸ ਨਾਲ ਜ਼ਿਲ੍ਹੇ ਵਿਚ ਮੌਤਾਂ ਦੀ ਕੁੱਲ ਗਿਣਤੀ 24 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ ਸੈਪਲਾਂ ਦੀ ਗਿਣਤੀ 41169 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 37010 ਸੈਂਪਲ ਨੈਗਟਿਵ, ਜਦਕਿ 3331 ਸੈਂਪਲਾਂ ਦੀ ਰਿਪੋਰਟ ਦਾ ਇੰਤਜਾਰ ਹੈ, 61 ਸੈਂਪਲ ਇਨਵੈਲਿਡ ਹਨ। ਐਕਟਿਵ ਕੇਸਾਂ ਦੀ ਗਿਣਤੀ 178 ਹੈ ਅਤੇ 648 ਮਰੀਜ ਠੀਕ ਹੋ ਕੇ ਆਪਣੇ ਘਰ ਜਾ ਚੁਕੇ ਹਨ। ਸਿਵਲ ਸਰਜਨ ਨੇ ਦੱਸਿਆ ਕਿ ਕੋਰੋਨਾ ਪਾਜ਼ੇਟਿਵ ਚੱਕੋਵਾਲ ਬਲਾਕ ਦੇ 3 ਕੇਸ, ਪੋਸੀ ਦੇ 4, ਟਾਡਾਂ 6, ਦਸੂਹਾ 1, ਹਾਰਟਾ ਬਡਲਾ 2, ਹੁਸ਼ਿਆਰਪੁਰ 3, ਮੰਡ ਮੰਡੇਰ 1, ਪਾਲਦੀ 2 ਤੇ 1 ਕੇਸ ਪਿੰਡ ਰਜਵਾਲ ਅਤੇ 43 ਹੋਰ ਕੇਸ ਜ਼ਿਲ੍ਹੇ ਨਾਲ ਸਬੰਧਿਤ ਪਾਜ਼ੇਟਿਵ ਆਏ ਹਨ।
ਸਿਹਤ ਐਡਵਾਈਜ਼ਰੀ ਦਿੰਦੇ ਹੋਏ ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿਚ ਕੋਵਿਡ-19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜ਼ਿਲ੍ਹਾ ਵਾਸੀ ਘਬਰਾਉਣ ਨਾ ਬਲਕਿ ਸਿਹਤ ਨਿਯਮਾਂ ਨੂੰ ਅਪਣਾਉਂਦੇ ਹੋਏ ਇਸ ਬੀਮਾਰੀ ਨੂੰ ਹਰਾਉਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਫਤਹਿ ਨੂੰ ਹਾਸਿਲ ਕਰਨ ਲਈ ਸਾਨੂੰ ਘਰ ਤੋਂ ਬਾਹਰ ਨਿਕਲਣ ਸਮੇਂ ਮਾਸਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਸਮੇਂ-ਸਮੇਂ ’ਤੇ ਹੱਥਾਂ ਨੂੰ ਸਾਫ਼ ਕਰਦੇ ਰਹਿਣਾ ਚਾਹੀਦਾ ਹੈ।
ਥਾਣਾ ਅਜੀਤਵਾਲ ਦੇ ਮੁਖੀ ਸਮੇਤ 4 ਪੁਲਸ ਮੁਲਾਜ਼ਮ ਕੋਰੋਨਾ ਪਾਜ਼ੇਟਿਵ
NEXT STORY