ਚੰਡੀਗੜ੍ਹ (ਰਮਨਜੀਤ) : ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਇੱਥੇ ਕਿਸਾਨ ਭਵਨ 'ਚ ਕਿਸਾਨਾਂ ਜੱਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਜਾ ਰਹੀ ਹੈ। ਅਚਾਨਕ ਇਸ ਮੀਟਿੰਗ 'ਚ ਇਕ ਬਾਹਰੀ ਵਿਅਕਤੀ ਜਾ ਵੜਿਆ। ਜਦੋਂ ਇਸ ਬਾਰੇ ਕਿਸਾਨ ਜੱਥੇਬੰਦੀਆਂ ਨੂੰ ਪਤਾ ਲੱਗਾ ਤਾਂ ਤੁਰੰਤ ਉਕਤ ਵਿਅਕਤੀ ਨੂੰ ਮੀਟਿੰਗ 'ਚੋਂ ਬਾਹਰ ਕੱਢ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਦੀ ਖੇਤੀ ਕਾਨੂੰਨਾਂ ਸਬੰਧੀ ਮੀਟਿੰਗ ਬੇਸਿੱਟਾ ਰਹੀ ਸੀ, ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਵੱਡੇ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ ਅਤੇ ਇਸ ਦੇ ਮੱਦੇਨਜ਼ਰ ਹੀ ਅੱਜ ਕਿਸਾਨ ਭਵਨ ਵਿਖੇ ਕਿਸਾਨ ਜੱਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਜਾ ਰਹੀ ਹੈ, ਤਾਂ ਕਿ ਮੋਦੀ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਅੱਗੇ ਦੀ ਰਣਨੀਤੀ ਬਣਾਈ ਜਾ ਸਕੇ।
ਗੈਂਗਸਟਰ ਸਿਮਰਨਜੀਤ ਸਿੰਘ ਜੁਝਾਰ ਗੈਂਗ ਦੇ 3 ਹੋਰ ਮੈਂਬਰ ਗ੍ਰਿਫ਼ਤਾਰ
NEXT STORY