ਜਲੰਧਰ (ਵਿਸ਼ੇਸ਼) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਾਲ 2021 ’ਚ ਉਨ੍ਹਾਂ ਦੀ ਸਰਕਾਰ ਨੇ 2 ਕਿੱਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨਾਂ ਵਾਲੇ ਖ਼ਪਤਕਾਰਾਂ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕੀਤੇ ਸਨ। ਉਨ੍ਹਾਂ ਕਿਹਾ ਕਿ ਜਦੋਂ ਦੁਬਾਰਾ ਉਨ੍ਹਾਂ ਦੀ ਸਰਕਾਰ ਬਣੇਗੀ ਤਾਂ ਇਸੇ ਫ਼ੈਸਲੇ ਨੂੰ ਮੁੜ ਲਾਗੂ ਕਰਦਿਆਂ ਲੋਕਾਂ ਦੇ ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕੀਤੇ ਜਾਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਭਲਕੇ ਤੋਂ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਕਰ ਦਿੱਤਾ ਵੱਡਾ ਐਲਾਨ
ਚੰਨੀ ਨੇ ਆਪਣੀ ਸਰਕਾਰ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਆਮ ਲੋਕਾਂ, ਗਰੀਬਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਰਾਹਤ ਦੇਣ ਲਈ ਕਈ ਮਹੱਤਵਪੂਰਨ ਫ਼ੈਸਲੇ ਲਏ ਸਨ।
ਇਹ ਵੀ ਪੜ੍ਹੋ : ਪੰਜਾਬ 'ਚ 2 ਲੱਖ ਖ਼ਪਤਕਾਰਾਂ ਦੇ ਗੈਸ ਕੁਨੈਕਸ਼ਨ ਰੱਦ! ਨਵੇਂ ਕੁਨੈਕਸ਼ਨਾਂ 'ਤੇ ਲੱਗੀ ਪਾਬੰਦੀ, ਤਿਉਹਾਰਾਂ 'ਚ ਮਚੀ ਹਾਹਾਕਾਰ
ਬਿਜਲੀ ਦੇ ਬਕਾਇਆ ਬਿੱਲ ਮੁਆਫ਼ ਕਰਨ ਦਾ ਮਕਸਦ ਆਰਥਿਕ ਬੋਝ ਘੱਟ ਕਰਨਾ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਹਤ ਪਹੁੰਚਾਉਣਾ ਸੀ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਦੁਬਾਰਾ ਸੱਤਾ ’ਚ ਆਉਣ ’ਤੇ ਉਨ੍ਹਾਂ ਦੀ ਸਰਕਾਰ ਲੋਕ ਹਿੱਤ ਨਾਲ ਜੁੜੇ ਫ਼ੈਸਲਿਆਂ ਨੂੰ ਪਹਿਲ ਦੇਵੇਗੀ ਅਤੇ ਆਮ ਲੋਕਾਂ ਨੂੰ ਰਾਹਤ ਦੇਣ ਲਈ ਵਚਨਬੱਧ ਰਹੇਗੀ। ਉਨ੍ਹਾਂ ਦਾ ਮਕਸਦ ਸਿਰਫ ਐਲਾਨ ਕਰਨਾ ਨਹੀਂ, ਸਗੋਂ ਆਮ ਜਨਤਾ ਨੂੰ ਆਰਥਿਕ ਰਾਹਤ ਪਹੁੰਚਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L17
ਪੰਜਾਬ 'ਚ 2 ਲੱਖ ਖ਼ਪਤਕਾਰਾਂ ਦੇ ਗੈਸ ਕੁਨੈਕਸ਼ਨ ਰੱਦ! ਨਵੇਂ ਕੁਨੈਕਸ਼ਨਾਂ 'ਤੇ ਲੱਗੀ ਪਾਬੰਦੀ, ਤਿਉਹਾਰਾਂ 'ਚ ਮਚੀ ਹਾਹਾਕਾਰ
NEXT STORY