ਸ੍ਰੀ ਮੁਕਤਸਰ ਸਾਹਿਬ, (ਪਵਨ)- ਨਾਬਾਲਗਾ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲੇ ਵਿਅਕਤੀ ਨੂੰ ਸਿਟੀ ਪੁਲਸ ਨੇ ਕਾਬੂ ਕਰ ਲਿਆ ਹੈ।
ਐੱਸ. ਐੱਚ. ਓ. ਤੇਜਿੰਦਰਪਾਲ ਸਿੰਘ ਨੇ ਦੱਸਿਆ ਕਿ 15 ਨਵੰਬਰ ਨੂੰ ਸ੍ਰੀ ਮੁਕਤਸਰ ਸਾਹਿਬ ਥਾਣਾ ਸਿਟੀ ਵਿਖੇ 235 ਨੰਬਰ ਮੁਕੱਦਮਾ ਦਰਜ ਕੀਤਾ ਗਿਆ ਸੀ, ਜਿਸ ਅਨੁਸਾਰ ਮੁਕਤਸਰ ਵਾਸੀ ਮਨਪ੍ਰੀਤ ਸਿੰਘ 14 ਨਵੰਬਰ ਨੂੰ ਆਪਣੇ ਗੁਆਂਢ 'ਚ ਰਹਿੰਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਸਕੂਲ ਜਾਂਦੇ ਸਮੇਂ ਵਰਗਲਾ ਕੇ ਲੈ ਗਿਆ ਸੀ। ਇਸ ਸਬੰਧੀ ਮਾਮਲਾ ਦਰਜ ਕਰ ਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ, ਜਿਸ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ। ਇਸ ਦੋਸ਼ੀ ਨੂੰ ਥਾਣਾ ਸਿਟੀ ਪੁਲਸ ਨੇ 16 ਨਵੰਬਰ ਨੂੰ ਸਥਾਨਕ ਰੇਲਵੇ ਸਟੇਸ਼ਨ ਤੋਂ ਗ੍ਰਿਫਤਾਰ ਕਰ ਲਿਆ।
ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਰਨ ਦੇ ਦੋਸ਼ 'ਚ 10 ਸਾਲ ਦੀ ਸਜ਼ਾ
NEXT STORY