ਗੁਰਦਾਸਪੁਰ (ਗੁਰਪ੍ਰੀਤ) : ਗੁਰਦਾਸਪੁਰ ਦੇ ਪਿੰਡ ਸੋਹਲ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਮਣੇ ਆਇਆ ਹੈ। ਉਥੇ ਹੀ ਮਰਨ ਵਾਲੇ ਨੌਜਵਾਨ ਹਰਪ੍ਰੀਤ ਸਿੰਘ (23 ਸਾਲ) ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਨ੍ਹਾਂ ਦਾ ਬੇਟੇ ਦੀ ਮੌਤ ਦੀ ਵਜ੍ਹਾ ਪਿੰਡ ਦੀ ਰਹਿਣ ਵਾਲੀ ਇਕ ਔਰਤ ਹੈ ਜੋ ਨਸ਼ੇ ਦਾ ਧੰਦਾ ਕਰ ਰਹੀ ਹੈ ਅਤੇ ਉਸ ਵਲੋਂ ਹਰਪ੍ਰੀਤ ਨੂੰ ਨਸ਼ੇ ਦੀ ਓਵਰਡੋਜ਼ ਦਿੱਤੀ ਗਈ ਜਿਸ ਦੇ ਚੱਲਦੇ ਉਸਦੀ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਿਵਾਰ ਨੇ ਮੁਲਜ਼ਮ ਔਰਤ ’ਤੇ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਤਰਨਤਾਰਨ ਜ਼ਿਲ੍ਹੇ ’ਚ ਵੱਡੀ ਵਾਰਦਾਤ, ਚਾਚੇ-ਭਤੀਜੇ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਉਥੇ ਹੀ ਸੂਚਨਾ ਮਿਲਣ ’ਤੇ ਥਾਣਾ ਸਦਰ ਦੀ ਪੁਲਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਬਟਾਲਾ ਭੇਜ ਦਿੱਤਾ। ਪੁਲਸ ਅਧਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਸਿਵਲ ਹਸਪਤਾਲ ਬਟਾਲਾ ਤੋਂ ਕਰਵਾਇਆ ਜਾ ਰਿਹਾ ਹੈ ਅਤੇ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ’ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਅਗੇ ਦੀ ਜਾਂਚ ਅਰੰਭ ਕਰ ਦਿੱਤੀ ਗਈ ਹੈ। ਪੁਲਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲੇ ਵਿਚ ਜੇ ਕੋਈ ਦੋਸ਼ੀ ਪਾਇਆ ਗਿਆ ਤਾਂ ਮੁਲਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਸਟੈਂਡ ਤੋਂ ਹਾਈਕਮਾਨ ਔਖੀ, ਚੰਨੀ ਨੂੰ ਸੌਂਪੀ ਇਹ ਵੱਡੀ ਜ਼ਿੰਮੇਵਾਰੀ
ਫਗਵਾੜਾ ’ਚ ਸ਼ੱਕ ਦੇ ਚਲਦਿਆਂ ਪਤੀ ਵੱਲੋਂ ਪਤਨੀ ਦਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
NEXT STORY