ਮੋਗਾ (ਕਸ਼ਿਸ਼) : ਮੋਗਾ ਦੇ ਪਿੰਡ ਸਿੰਘਾਂਵਾਲਾ ਦੇ ਪੰਜਾਬ ਹੋਮਗਾਰਡ ਵਿਚ ਤਾਇਨਾਤ ਜਵਾਨ ਦੇ 22 ਸਾਲਾ ਨੌਜਵਾਨ ਪੁੱਤਰ ਦੀ ਨਸ਼ੇ ਕਾਰਣ ਮੌਤ ਹੋਣ ਦੀ ਸੂਚਨਾ ਮਿਲੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਮ੍ਰਿਤਕ ਨੌਜਵਾਨ ਰਣਜੀਤ ਸਿੰਘ ਉਰਫ ਭੋਲਾ ਨੂੰ ਉਸਦੇ ਪਿੰਡ ਦੇ ਹੀ ਦੋ ਨੌਜਵਾਨਾਂ ਵੱਲੋਂ ਨਸ਼ਾ ਕਰਾਇਆ ਗਿਆ ਸੀ, ਜਿਸ ਤੋਂ ਬਾਅਦ ਉਕਤ ਨੌਜਵਾਨ ਦੀ ਮੌਤ ਹੋ ਗਈ। ਇਸ ਮੌਕੇ ਪੁਲਸ ਅਧਿਕਾਰੀ, ਡਾਕਟਰ ਅਤੇ ਨੌਜਵਾਨ ਦੇ ਮਾਪਿਆਂ ਵੱਲੋਂ ਇਸ ਘਟਨਾ ਸਬੰਧੀ ਪੁਸ਼ਟੀ ਕੀਤੀ ਗਈ ਹੈ। ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ ਅਤੇ ਦੋ ਬੱਚਿਆਂ ਦਾ ਪਿਤਾ ਸੀ।
ਇਹ ਵੀ ਪੜ੍ਹੋ : ਵਿਆਹ ਦੌਰਾਨ ਸਟੇਜ 'ਤੇ ਗਾਲਾਂ ਕੱਢਣ ਵਾਲੀ ਮਾਡਲ ਸਿਮਰ ਸੰਧੂ ਆਈ ਸਾਹਮਣੇ, ਕਰ ਦਿੱਤੇ ਸਨਸਨੀਖੇਜ਼ ਖ਼ੁਲਾਸੇ
ਪੰਜਾਬ ਹੋਮਗਾਰਡ ਵਿਚ ਤਾਇਨਾਤ ਮ੍ਰਿਤਕ ਨੌਜਵਾਨ ਦੇ ਪਿਤਾ ਸ਼ਿਵਰਾਜ ਸਿੰਘ ਨੇ ਦੱਸਿਆ ਕਿ ਸਵੇਰੇ ਦੋ ਨੌਜਵਾਨ ਜਿਨ੍ਹਾਂ ਵਿਚ ਇਕ ਨੌਜਵਾਨ ਸੁੱਖਾ ਸਿੰਘ ਸੀ ਜਦਕਿ ਇਕ ਦਾ ਮੂੰਹ ਢਕਿਆ ਹੋਇਆ ਸੀ ਮੋਟਰਸਾਈਕਲ 'ਤੇ ਉਨ੍ਹਾਂ ਦੇ ਘਰ ਆਏ ਅਤੇ ਉਸ ਦੇ ਪੁੱਤਰ ਬਾਰੇ ਪੁੱਛ ਕੇ ਚਲੇ ਗਏ। ਇਸ ਤੋਂ ਬਾਅਦ ਉਨ੍ਹਾਂ ਨੂੰ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਤੁਹਾਡਾ ਪੁੱਤ ਡਿੱਗਾ ਪਿਆ ਹੈ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਪਿਤਾ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੇ ਪਹਿਲਾਂ ਵੀ ਕਿਹਾ ਸੀ ਕਿ ਅਸੀਂ ਤੁਹਾਡੇ ਪੁੱਤ ਨੂੰ ਗੱਡੀ ਚੜ੍ਹਾ ਕੇ ਮਾਰ ਦੇਵਾਂਗੇ। ਉਨ੍ਹਾਂ ਕਿਹਾ ਕਿ ਉਸ ਦੇ ਪੁੱਤਰ ਦੀ ਮੌਤ ਨਸ਼ੇ ਕਾਰਣ ਹੋਈ ਹੈ, ਉਨ੍ਹਾਂ ਦੇ ਪਿੰਡ ਵਿਚ ਵੱਡੀ ਗਿਣਤੀ ਵਿਚ ਲੋਕ ਨਸ਼ਾ (ਚਿੱਟਾ) ਪੀ ਰਹੇ ਹਨ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਨਸ਼ੇ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਮੁਲਜ਼ਮਾਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਮਾੜੀ ਖ਼ਬਰ ਨੇ ਪਰਿਵਾਰ 'ਚ ਪੁਆਏ ਵੈਣ, 27 ਸਾਲਾ ਨੌਜਵਾਨ ਪੁੱਤ ਦੀ ਅਚਾਨਕ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਮਾਮਲੇ 'ਚ ਨੌਜਵਾਨ ਬਰੀ
NEXT STORY