ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐਸਸੀ) ਦੇ ਦੋ ਨਵ-ਨਿਯੁਕਤ ਮੈਂਬਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਦੱਸਣਯੋਗ ਹੈ ਕਿ ਰਾਜਪਾਲ ਵੱਲੋਂ ਕਮਿਸ਼ਨ ਦੇ ਅਧਿਕਾਰਤ ਮੈਂਬਰਾਂ ਵਜੋਂ ਸੰਜੇ ਗਰਗ ਅਤੇ ਸਰਬਜੀਤ ਸਿੰਘ ਧਾਲੀਵਾਲ ਨੂੰ ਅਹੁਦੇ ਅਤੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ ਚੁਕਾਈ ਗਈ। ਮੋਗਾ ਦੇ ਰਹਿਣ ਵਾਲੇ ਸੰਜੇ ਗਰਗ ਸੇਵਾਮੁਕਤ ਪ੍ਰਿੰਸੀਪਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਮੋਹਾਲੀ ਦੇ ਸਰਬਜੀਤ ਸਿੰਘ ਧਾਲੀਵਾਲ ਸੇਵਾਮੁਕਤ ਜ਼ਿਲ੍ਹਾ ਅਤੇ ਸੈਸ਼ਨ ਜੱਜ ਵਜੋਂ ਸੇਵਾ ਨਿਭਾਅ ਚੁੱਕੇ ਹਨ।
ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਦਾ ਸੰਚਾਲਨ ਕੀਤਾ। ਇਸ ਸਹੁੰ ਚੁੱਕ ਸਮਾਗਮ ਵਿਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਗੁਰਮੀਤ ਸਿੰਘ ਖੁੱਡੀਆਂ, ਚੇਅਰਮੈਨ ਪੀਪੀਐਸਸੀ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਅਤੇ ਨਵ-ਨਿਯੁਕਤ ਮੈਂਬਰਾਂ ਦੇ ਪਰਿਵਾਰਕ ਮੈਂਬਰ ਅਤੇ ਸ਼ੁਭਚਿੰਤਕ ਸ਼ਾਮਲ ਸਨ।
Big Breaking: ਪੰਜਾਬ 'ਚ ਭਿਆਨਕ ਹਾਦਸਾ! ਸੜਕ 'ਤੇ ਵਿਛ ਗਈਆਂ ਲਾਸ਼ਾਂ
NEXT STORY