ਜਲੰਧਰ (ਸੋਨੂੰ)— ਕੋਰੋਨਾ ਵਾਇਰਸ ਦੇ ਕਾਰਨ ਪੂਰੇ ਦੇਸ਼ ਭਰ ’ਚ ਹਾਹਾਕਾਰ ਮਚੀ ਹੋਈ ਹੈ। ਕੋਰੋਨਾ ਦੇ ਕਾਰਨ ਦੇਸ਼ ਭਰ ਸਮੇਤ ਪੰਜਾਬ ਭਰ ’ਚ ਵੀ ਇਸ ਸਮੇਂ ਹਾਲਾਤ ਗੰਭੀਰ ਬਣੇ ਹੋਏ ਹਨ। ਇਸ ਦੇ ਨਾਲ ਹੀ ਆਕਸੀਜਨ ਦੀ ਕਮੀ ਨੇ ਹੋਰ ਵੀ ਵੱਡੀ ਸਮੱਸਿਆ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਵਿਦੇਸ਼ੀ ਧਰਤੀ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਟਾਂਡਾ ਦੇ ਨੌਜਵਾਨ ਦੀ ਇਟਲੀ ’ਚ ਦਰਦਨਾਕ ਮੌਤ
ਇਸ ਦੀ ਕਾਲਾਬਾਜ਼ਾਰੀ ਪੂਰੇ ਪ੍ਰਦੇਸ਼ ’ਚ ਚੱਲ ਰਹੀ ਹੈ। ਅਜਿਹਾ ਹੀ ਮਾਮਲਾ ਜਲੰਧਰ ਦਾ ਸਾਹਮਣੇ ਆਇਆ ਹੈ, ਜਿੱਥੇ ਫੇਅਰ ਡੀਲ ਏਜੰਸੀ ਨਾਂ ਦੇ ਸ਼ੋਅਰੂਮ ’ਚ ਆਕਸੀਜਨ ਗੈਸ ਦੀ ਬਲੈਕ ਮੇਲਿੰਗ ਕੀਤੀ ਜਾ ਰਹੀ ਹੈ। ਇਥੋਂ ਤੱਕ ਇਕ ਦੁਕਾਨਦਾਰ ਵੱਲੋਂ ਬਲੈਕ ਆਕਸੀਜਨ ਵੇਚੇ ਜਾ ਰਹੇ ਹਨ।
ਇਹ ਵੀ ਪੜ੍ਹੋ : ‘ਕੋਰੋਨਾ’ ਬਣਿਆ ਆਫ਼ਤ, ਜਲੰਧਰ ਜ਼ਿਲ੍ਹੇ ’ਚ ਮਰੀਜ਼ਾਂ ਲਈ ਖ਼ੂਨ ਦੀ ਕਮੀ ਆਉਣੀ ਹੋਈ ਸ਼ੁਰੂ
ਦੱਸਿਆ ਜਾ ਰਿਹਾ ਹੈ ਕਿ ਇਕ ਸਿਲੰਡਰ 18600 ਰੁਪਏ ਦਾ ਵੇਚਿਆ ਜਾ ਰਿਹਾ ਹੈ। ਉਥੇ ਹੀ ਸੂਚਨਾ ਮਿਲਦੇ ਹੀ ਮੌਕੇ ’ਤੇ ਪਹੁੰਚੀ ਥਾਣਾ ਡਿਵੀਜ਼ਨ ਨੰਬਰ-3 ਦੀ ਪੁਲਸ ਨੇ ਛਾਪੇਮਾਰੀ ਕਰਦੇ ਹੋਏ ਦੁਕਾਨਦਾਰ ਨੂੰ ਗਿ੍ਰਫ਼ਤਾਰ ਕਰ ਲਿਆ ਹੈ।
ਇਹ ਵੀ ਪੜ੍ਹੋ : ਜਲੰਧਰ: ਲਾੜਾ ਚਾਵਾਂ ਨਾਲ ਵਿਆਹੁਣ ਆਇਆ ਸੀ ਲਾੜੀ, ਪਰ ਪੁਲਸ ਫੜ ਕੇ ਲੈ ਗਈ ਥਾਣੇ (ਤਸਵੀਰਾਂ)
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਪੰਜਾਬ ਭਰ ’ਚ ਢਾਂਚਾ ਬਣਾ ਕੇ ਪਾਰਟੀ ਨੂੰ ਮਜ਼ਬੂਤ ਕਰੇ ਵਿਦਿਆਰਥੀ ਵਿੰਗ: ਸੁਖਬੀਰ ਬਾਦਲ
NEXT STORY