ਲੁਧਿਆਣਾ (ਅਨਿਲ, ਸ਼ਿਵਮ) : ਥਾਣਾ ਪੀ. ਏ. ਯੂ. ਦੀ ਪੁਲਸ ਨੇ 12 ਘੰਟਿਆਂ ’ਚ ਡਿਪਾਰਟਮੈਂਟਲ ਸਟੋਰ ’ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ।
ਡੀ. ਸੀ. ਪੀ. ਹੈੱਡ ਕੁਆਰਟਰ ਸਨੇਹਦੀਪ ਸ਼ਰਮਾ ਨੇ ਵਧੀਕ ਡਿਪਟੀ ਕਮਿਸ਼ਨਰ ਕਮਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਬੁੱਧਵਾਰ ਦੀ ਰਾਤ ਕਿਚਲੂ ਨਗਰ ਇਲਾਕੇ ’ਚ ਏ. ਵੀ. ਇੰਟਰਨੈਸ਼ਨਲ ਡਿਪਾਰਟਮੈਂਟਲ ਸਟੋਰ ’ਚ 4 ਅਣਪਛਾਤੇ ਵਿਅਕਤੀ ਹਥਿਆਰ ਦੀ ਨੋਕ ’ਤੇ ਦਾਖਲ ਹੋ ਕੇ ਸਟੋਰ ’ਚ ਬੈਠੇ ਵਿਨੀਤ ਅਨੇਜਾ ਅਤੇ ਉਸ ਦੀ ਪਤਨੀ ਆਰਤੀ ਅਨੇਜਾ ਨੂੰ ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਡਰਾ-ਧਮਕਾ ਕੇ ਉਨ੍ਹਾਂ ਤੋਂ 10,000 ਦੀ ਨਕਦੀ ਅਤੇ 2 ਮੋਬਾਈਲ ਫੋਨ ਲੁੱਟ ਕੇ ਫਰਾਰ ਹੋ ਗਏ, ਜਿਸ ਤੋਂ ਬਾਅਦ ਪੁਲਸ ਨੇ ਉਕਤ ਮਾਮਲੇ ’ਤੇ ਕਾਰਵਾਈ ਕਰਦਿਆਂ ਅਣਪਛਾਤੇ ਲੁਟੇਰਿਆਂ ਖਿਲਾਫ ਥਾਣਾ ਪੀ. ਏ. ਯੂ. ’ਚ ਲੁੱਟ ਦਾ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ : 16 ਲੱਖ ਰੁਪਏ ਦੀ ਬੈਂਕ ਡਕੈਤੀ ’ਚ ਲੋੜੀਂਦਾ ਮੁਲਜ਼ਮ ਗੈਰ-ਕਾਨੂੰਨੀ ਪਿਸਤੌਲ ਸਮੇਤ ਕਾਬੂ
ਡੀ. ਸੀ. ਪੀ. ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਜਿਸ ਤੋਂ ਬਾਅਦ ਥਾਣਾ ਪੀ. ਏ. ਯੂ. ਮੁਖੀ ਇੰਸ. ਹਰਸ਼ਵੀਰ ਸਿੰਘ ਦੀ ਪੁਲਸ ਟੀਮ ਨੇ ਉਕਤ ਇਲਾਕੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਚੈੱਕ ਕੀਤੀ ਅਤੇ ਲੁੱਟ ਦੀ ਵਾਰਦਾਤ ਕਰਨ ਵਾਲੇ 3 ਮੁਲਜ਼ਮਾਂ ਨੂੰ ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਪਿੰਡ ਚਾਹੜਾਂ ਅਤੇ ਰੱਜੋਵਾਲ ਤੋਂ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਉਰਫ ਮੱਖਣ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਚਾਹੜਾਂ, ਬਬਲੂ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਰੱਜੋਵਾਲ ਅਤੇ ਸਮੀਰ ਪੁੱਤਰ ਫਗੂ ਲਾਲ ਵਾਸੀ ਪਿੰਡ ਚਾਹੜਾਂ ਵਜੋਂ ਕੀਤੀ ਗਈ ਹੈ, ਜਦੋਂਕਿ ਉਨ੍ਹਾਂ ਦਾ ਚੌਥਾ ਸਾਥੀ ਗੋਲੂ ਵਾਸੀ ਰੱਜੋਵਾਲ ਅਜੇ ਤੱਕ ਫਰਾਰ ਹੈ।
ਉਨ੍ਹਾਂ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੇ ਕਬਜ਼ੇ ’ਚੋਂ 4 ਮੋਟਰਸਾਈਕਲ, ਚਾਰ ਮੋਬਾਈਲ ਫੋਨ ਅਤੇ ਇਕ ਸਵਿਫਟ ਕਾਰ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ 3 ਲੋਹੇ ਦੇ ਤੇਜ਼ਧਾਰ ਦਾਤਰ, 1 ਦਸਤਾ ਵੀ ਬਰਾਮਦ ਕੀਤਾ ਹੈ। ਪੁਲਸ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕਰੇਗੀ ਤਾਂ ਕਿ ਮੁਲਜ਼ਮਾਂ ਤੋਂ ਅੱਗੇ ਦੀ ਪੁੱਛਗਿੱਛ ਕੀਤੀ ਜਾ ਸਕੇ, ਜਿਸ ਦਾ ਖੁਲਾਸਾ ਪੁਲਸ ਆਉਣ ਵਾਲੇ ਦਿਨਾਂ ’ਚ ਕਰ ਸਕਦੀ ਹੈ।
ਇਹ ਵੀ ਪੜ੍ਹੋ : ਹੁਣ ਪਾਕਿਸਤਾਨੀ ਰੇਡੀਓ 'ਤੇ ਸੁਣਾਈ ਨਹੀਂ ਦੇਣਗੇ ਭਾਰਤੀ ਗਾਣੇ, ਪਹਿਲਗਾਮ ਹਮਲੇ ਪਿੱਛੋਂ PBA ਨੇ ਲਾਇਆ ਬੈਨ
ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਆਧਾਰ ’ਤੇ ਲੁਟੇਰਿਆਂ ਤੱਕ ਪੁੱਜੀ ਪੁਲਸ
ਡਿਪਟੀ ਕਮਿਸ਼ਨਰ ਹੈੱਡ ਕੁਆਰਟਰ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਲੁਟੇਰਿਆਂ ਵਲੋਂ ਜਦੋਂ ਡਿਪਾਰਟਮੈਂਟਲ ਸਟੋਰ ਨੂੰ ਲੁੱਟ ਕੇ ਫਰਾਰ ਹੋ ਰਹੇ ਸਨ ਤਾਂ ਉਕਤ ਮੁਲਜ਼ਮ ਗ੍ਰੇਅ ਕਲਰ ਦੀ ਸਵਿਫਟ ਕਾਰ ’ਚ ਬੈਠ ਕੇ ਫਰਾਰ ਹੋਏ ਸਨ, ਜਿਸ ਤੋਂ ਬਾਅਦ ਪੁਲਸ ਵਲੋਂ ਉਸ ਕਾਰ ਦੀ ਸੀ. ਸੀ. ਟੀ. ਵੀ. ਫੁਟੇਜ ਚੈੱਕ ਕਰਨੀ ਸ਼ੁਰੂ ਕਰ ਦਿੱਤੀ ਗਈ, ਜਿਸ ’ਚ ਉਕਤ ਸਵਿਫਟ ਕਾਰ ਫਿਰੋਜ਼ਪੁਰ ਬਾਈਪਾਸ ਤੋਂ ਲਾਡੋਵਾਲ ਬਾਈਪਾਸ ਵੱਲ ਜਾਂਦੀ ਹੋਈ ਦਿਖਾਈ ਦਿੱਤੀ। ਪੁਲਸ ਵਲੋਂ ਉਕਤ ਰਸਤੇ ’ਤੇ ਲੱਗੇ ਸਾਰੇ ਕੈਮਰਿਆਂ ਦਾ ਰਿਕਾਰਡ ਚੈੱਕ ਕੀਤਾ ਗਿਆ। ਲੁਟੇਰਿਆਂ ਦੀ ਕਾਰ ਬੱਗਾ ਕਲਾਂ ਕੋਲ ਜਾ ਕੇ ਲਾਡੋਵਾਲ ਵੱਲ ਚਲੀ ਗਈ, ਜਿਸ ਤੋਂ ਬਾਅਦ ਪੁਲਸ ਨੇ ਉਕਤ ਰਸਤੇ ’ਤੇ ਲੱਗੇ ਹੋਏ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਅਤੇ ਪੁਲਸ ਲੁੱਟ ਦੀ ਵਾਰਦਾਤ ਕਰਨ ਵਾਲੇ ਮੁਲਜ਼ਮਾਂ ਤੱਕ ਪੁੱਜ ਗਈ ਅਤੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਰੋਇਨ ਮਾਮਲੇ ’ਚ ਗ੍ਰਿਫ਼ਤਾਰ ਮਹਿਲਾ ਕਾਂਸਟੇਬਲ ਨੂੰ ਜ਼ਮਾਨਤ, 29 ਦਿਨਾਂ ਬਾਅਦ ਜੇਲ੍ਹ 'ਚੋਂ ਆਵੇਗੀ ਬਾਹਰ
NEXT STORY