ਕਪੂਰਥਲਾ, (ਗੁਰਵਿੰਦਰ ਕੌਰ)- ਪੰਜਾਬ ਪੀ. ਡਬਲਯੂ. ਡੀ. ਵਰਕਰਜ਼ ਯੂਨੀਅਨ (ਇੰਟਕ) ਇਕਾਈ ਕਪੂਰਥਲਾ ਦੀ ਅਹਿਮ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਘੁੰਮਣ ਦੀ ਪ੍ਰਧਾਨਗੀ ਹੇਠ ਸਥਾਨਕ ਯੂਨੀਅਨ ਦੇ ਦਫਤਰ ਵਿਖੇ ਹੋਈ। ਉਪਰੰਤ ਯੂਨੀਅਨ ਵੱਲੋਂ ਮੰਗਾਂ ਸਬੰਧੀ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ।
ਸੰਬੋਧਨ ਕਰਦਿਆਂ ਜਨਰਲ ਸਕੱਤਰ ਮੋਹਿੰਦਰ ਸਿੰਘ ਜਨਰਲ ਸਕੱਤਰ ਨੇ ਦੱਸਿਆ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸਬੰਧੀ ਲਾਰੇ ਦੀ ਨੀਤੀ ਅਪਨਾਈ ਜਾ ਰਹੀ ਹੈ, ਜਿਸ ਕਾਰਨ ਸਮੂਹ ਮੁਲਾਜ਼ਮਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਪੰਜਾਬ ਸੁਬਾਰਡੀਨੇਟ ਸਰਵਿਸ ਫੈੱਡਰੇਸ਼ਨ ਵਲੋਂ 23 ਜਨਵਰੀ ਨੂੰ ਰੈਲੀ ਕੀਤੀ ਜਾ ਰਹੀ ਹੈ, ਜਿਸ 'ਚ ਸਮੂਹ ਸਾਥੀ ਵੱਧ ਚੜ੍ਹ ਕੇ ਭਾਗ ਲੈਣ। ਉਨ੍ਹਾਂ ਦੱਸਿਆ ਕਿ ਰੈਲੀ ਤੋਂ ਬਾਅਦ ਮੰਗਾਂ ਸਬੰਧੀ ਡੀ. ਸੀ. ਕਪੂਰਥਲਾ ਨੂੰ ਪੰਜਾਬ ਸਰਕਾਰ ਦੇ ਨਾਂ ਇਕ ਮੰਗ ਪੱਤਰ ਦਿੱਤਾ ਜਾਵੇਗਾ।
ਇਸ ਸਮੇਂ ਅਮਰੀਕ ਸਿੰਘ ਸੇਖੋਂ ਪ੍ਰਧਾਨ ਵਾਟਰ ਸਪਲਾਈ, ਕੁਲਵੰਤ ਸਿੰਘ ਬਾਜਵਾ ਚੇਅਰਮੈਨ, ਸੁਖਵਿੰਦਰ ਸਿੰਘ ਨਾਗੋਕੇ, ਮਲਕੀਤ ਸਿੰਘ ਵਡਾਲਾ, ਦਲਜੀਤ ਕੌਰ, ਤਰਲੋਕ ਸਿੰਘ, ਸਵਰਨ ਸਿੰਘ, ਜਸਵੰਤ ਸਿੰਘ, ਜਗਤਪਾਲ, ਧੂੜ ਸਿੰਘ, ਚਰਨਜੀਤ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਜਿੰਦਰ ਸਿੰਘ ਡਰਾਈਵਰ, ਦੇਵ, ਦਿਲਬਾਗ ਸਿੰਘ, ਊਧਮ ਚੰਦ ਆਦਿ ਵੀ ਹਾਜ਼ਰ ਸਨ।
2 ਨੌਸਰਬਾਜ਼ ਔਰਤਾਂ ਬੈਂਕ ਗਾਹਕ ਤੋਂ 50 ਹਜ਼ਾਰ ਦੀ ਨਕਦੀ ਲੈ ਕੇ ਫਰਾਰ
NEXT STORY