ਹੁਸ਼ਿਆਰਪੁਰ, (ਘੁੰਮਣ)- ਪੀ. ਡਬਲਯੂ. ਡੀ. ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਫੈਸਲੇ ਅਨੁਸਾਰ ਬ੍ਰਾਂਚ ਹੁਸ਼ਿਆਰਪੁਰ ਵੱਲੋਂ ਡਵੀਜ਼ਨ ਨੰਬਰ-2 ਅੱਗੇ ਬ੍ਰਾਂਚ ਪ੍ਰਧਾਨ ਜਸਵੀਰ ਸਿੰਘ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ। ਰੈਲੀ ਦੀ ਕਾਰਵਾਈ ਚਲਾਉਂਦਿਆਂ ਬ੍ਰਾਂਚ ਸਕੱਤਰ ਅਮਰਜੀਤ ਸਿੰਘ ਗਰੋਵਰ ਨੇ ਕਿਹਾ ਕਿ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਪੰਜਾਬ ਦੀਆਂ ਸਾਰੀਆਂ ਹੀ ਬ੍ਰਾਂਚਾਂ ਅੱਗੇ ਰੈਲੀਆਂ ਕਰਕੇ ਕਾਰਜਕਾਰੀ ਇੰਜੀਨੀਅਰਾਂ ਰਾਹੀਂ ਮੰਗ ਪੱਤਰ ਭੇਜੇ ਜਾ ਰਹੇ ਹਨ। ਬ੍ਰਾਂਚ ਚੇਅਰਮੈਨ ਕੈਲਾਸ਼ ਰਾਮ ਨੇ ਕਿਹਾ ਕਿ 2011 ਵਿਚ ਰੈਗੂਲਰ ਕਰਮਚਾਰੀਆਂ ਤੇ ਜੋ ਮਾਣਯੋਗ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਪੁਰਾਣੀ ਪੈਨਸ਼ਨ ਸਕੀਮ ਲਾਗੂ ਹੋ ਚੁੱਕੀ ਹੈ, ਉਨ੍ਹਾਂ ਦੀ ਨਵੀਂ ਪੈਨਸ਼ਨ ਸਕੀਮ ਅਧੀਨ ਕੀਤੀ ਕਟੌਤੀ ਵਾਪਿਸ ਨਹੀਂ ਕੀਤੀ ਜਾ ਰਹੀ, ਪੰਜਾਬ ਸਰਕਾਰ ਵੱਲੋਂ ਠੇਕੇ ਤੇ ਲੱਗੇ ਕਰਮਚਾਰੀਆਂ ਨੂੰ ਵਿਭਾਗ ਅੰਦਰ ਨਹੀਂ ਲਿਆ ਜਾ ਰਿਹਾ।
ਇਸ ਮੌਕੇ ਸੰਬੋਧਨ ਕਰਦਿਆਂ ਪ. ਸ. ਸ. ਫ. ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਅਤੇ ਜ਼ਿਲਾ ਜਨਰਲ ਸਕੱਤਰ ਇੰਦਰਜੀਤ ਸਿੰਘ ਵਿਰਦੀ ਨੇ ਕਿਹਾ ਕਿ ਮੁਲਾਜ਼ਮਾਂ ਦੇ ਸੰਘਰਸ਼ ਕਰਨ ਦੇ ਜਮਹੂਰੀ ਹੱਕ ਨੂੰ ਕੁਚਲਣ ਲਈ ਸਰਕਾਰ ਵੱਲੋਂ ਕਾਲਾ ਕਾਨੂੰਨ ਪਕੋਕਾ ਲਾਗੂ ਕਰਨ ਦੀ ਤਜਵੀਜ਼ ਬਣਾਈ ਜਾ ਰਹੀ ਹੈ। ਜਿਸ ਸਬੰਧੀ ਵੱਖ-ਵੱਖ ਟ੍ਰੇਡ ਯੂਨੀਅਨਾਂ ਵੱਲੋਂ 17 ਫਰਵਰੀ ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ਦੋਆਬਾ ਜ਼ੋਨਲ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਸੰਬੋਧਨ ਕਰਦਿਆ ਜੱਥੇਬੰਦੀ ਦੇ ਜ਼ਿਲਾ ਮੀਤ ਪ੍ਰਧਾਨ ਮਲਕੀਤ ਸਿੰਘ ਬਾਹੋਵਾਲ ਨੇ ਸਰਕਾਰ ਤੇ ਦੋਸ਼ ਲਾਇਆ ਕਿ ਜਨਵਰੀ ਅਤੇ ਜੁਲਾਈ 2017 ਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ 22 ਮਹੀਨਿਆਂ ਦਾ ਬਕਾਇਆ ਨਹੀਂ ਦਿੱਤਾ ਜਾ ਰਿਹਾ, ਤਨਖਾਹ ਕਮਿਸ਼ਨ ਦੀ ਰਿਪੋਰਟ ਲਾਗੂ ਨਹੀਂ ਕੀਤੀ ਜਾ ਰਹੀ, ਕੱਚੇ ਕਾਮਿਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ ਤਾਂ 7 ਫਰਵਰੀ ਨੂੰ ਮੁਹਾਲੀ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਰੈਲੀ ਉਪਰੰਤ ਮੰਡਲ ਅਧਿਕਾਰੀ ਦੀ ਗੈਰ-ਮੌਜੂਦਗੀ ਵਿਚ ਦਫਤਰ ਦੇ ਸੁਪਰਡੈਂਟ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਰੈਲੀ ਨੂੰ ਜਸਵੰਤ ਸਿੰਘ ਅਵਤਾਰ ਸਿੰਘ, ਜਲ ਸਰੋਤ ਪੈਨਸ਼ਨਰ ਆਗੂ ਬ੍ਰਿਜ ਬਿਹਾਰੀ, ਜੇ. ਪੀ. ਐੱਮ. ਓ. ਆਗੂ ਬਲਵੀਰ ਸਿੰਘ ਸੈਣੀ ਨੇ ਵੀ ਸੰਬੋਧਨ ਕੀਤਾ।
ਦੋ ਦੁਕਾਨਾਂ 'ਚ ਚੋਰੀ
NEXT STORY