ਗੁਰਦਾਸਪੁਰ, (ਵਿਨੋਦ)- ਪੀ.ਡਬਲਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵੱਲੋਂ ਗੁਰੂ ਨਾਨਕ ਪਾਰਕ ਵਿਖੇ ਧਰਨਾ ਦਿੱਤਾ ਗਿਆ, ਜਿਸ ਉਪਰੰਤ ਡੀ. ਸੀ. ਰਾਹੀਂ ਮੰਗ-ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਗਿਆ। ਧਰਨੇ ਦੀ ਪ੍ਰਧਾਨਗੀ ਨੇਕ ਰਾਜ, ਸਤਨਾਮ ਸਿੰਘ ਤੇ ਮਾਨ ਸਿੰਘ ਨੇ ਕੀਤੀ।
ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਚੋਣਾਂ 'ਚ ਵਾਅਦੇ ਕੀਤੇ ਸਨ, ਉਨ੍ਹਾਂ 'ਚੋਂ ਅਜੇ ਤੱਕ ਇਕ ਵੀ ਪੂਰਾ ਨਹੀਂ ਕੀਤਾ, ਜਿਵੇਂ ਕਿ ਵੱਖ-ਵੱਖ ਵਿਭਾਗਾਂ 'ਚ ਕੱਚੇ ਮੁਲਾਜ਼ਮ ਪੱਕੇ ਕਰਨਾ, ਡੀ. ਏ. ਦੀਆਂ ਕਿਸ਼ਤਾਂ ਰਿਲੀਜ਼ ਕਰਨੀਆਂ, ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕਰਨੀ, ਖਜ਼ਾਨੇ 'ਤੇ ਰੋਕ ਹਟਾਉਣੀ, ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੇ ਜੀ. ਪੀ. ਫੰਡ ਤੇ ਹੋਰ ਬਕਾਏ ਖਜ਼ਾਨੇ ਵਿਚ ਫਸੇ ਹੋਏ ਹਨ, 6-6 ਮਹੀਨਿਆਂ ਤੋਂ ਅਜੇ ਤੱਕ ਖਜ਼ਾਨਾ ਦਫਤਰ ਵੱਲੋਂ ਬਕਾਏ ਰਿਲੀਜ਼ ਨਹੀਂ ਕੀਤੇ ਗਏ। ਜਥੇਬੰਦੀ ਮੰਗ ਕਰਦੀ ਹੈ ਕਿ ਉਕਤ ਮੰਗਾਂ ਦਾ ਹੱਲ ਸਰਕਾਰ ਜਲਦ ਕਰੇ, ਨਹੀਂ ਤਾਂ ਜਥੇਬੰਦੀ ਵੱਲੋਂ ਅਗਲਾ ਪੰਜਾਬ ਪੱਧਰੀ ਸੰਘਰਸ਼ ਕੀਤਾ ਜਾਵੇਗਾ।
ਬੁਲਾਰਿਆਂ ਨੇ ਕਿਹਾ ਕਿ 7 ਫਰਵਰੀ 2018 ਨੂੰ ਮੋਹਾਲੀ ਵਿਖੇ ਡਿਪਟੀ ਡਾਇਰੈਕਟਰ ਫੋਰੈਸਟ ਕੰਪਲੈਕਸ ਮੋਹਾਲੀ ਵਿਖੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਗੁਰਨਾਮ ਸਿੰਘ, ਹਰਜਿੰਦਰ ਸਿੰਘ, ਰਮੇਸ਼ ਸਿੰਘ, ਸੰਪੂਰਨ ਸਿੰਘ, ਜਸਵਿੰਦਰ ਸਿੰਘ, ਜਗਤ ਰਾਮ , ਕਰਤਾਰ ਮਸੀਹ ਆਦਿ ਹਾਜ਼ਰ ਸਨ।
ਚੋਣ ਕਮਿਸ਼ਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਅਣਗਹਿਲੀ
NEXT STORY