ਅੰਮ੍ਰਿਤਸਰ (ਦਲਜੀਤ ਸ਼ਰਮਾ) - ਕੇਂਦਰ ਸਰਕਾਰ ਵੱਲੋਂ ਝੋਨੇ ਦੀ ਫ਼ਸਲ ਖਰੀਦ ਵੇਚ ਦੇਰੀ ਕਰਨ ਦੇ ਨਾਲ ਕਿਸਾਨਾਂ ਅਤੇ ਆੜਤੀ ਵਰਗ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕੇਂਦਰ ਦੇ ਇਸ ਫ਼ਸਲੇ ਖ਼ਿਲਾਫ਼ ਅੱਜ ਜ਼ਿਲ੍ਹੇ ਦੀ ਸਭ ਤੋਂ ਵੱਡੀ ਦਾਣਾ ਮੰਡੀ ਭਗਤਾਂ ਵਾਲਾ ਆੜ੍ਹਤੀ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾ ਦੀ ਅਗਵਾਈ ’ਚ ਜ਼ਿਲੇ ਦੀਆਂ ਸਮੂਹ ਮੰਡੀਆਂ ਦੇ ਅਹੁਦੇਦਾਰਾਂ ਦੀ ਹੰਗਾਮੀ ਮੀਟਿੰਗ ਬੁਲਾਈ ਗਈ ਅਤੇ ਕੇਂਦਰ ਦੇ ਫ਼ੈਸਲੇ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਗਿਆ।
ਇਸ ਮੌਕੇ ਛੀਨਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਦੇ ਲਈ ਜਾਣਬੁਝ ਕੇ ਫ਼ਸਲ ਖਰੀਦ ਵੇਚ ਦੇਰੀ ਕੀਤੀ ਜਾ ਰਹੀ ਹੈ। ਕੇਂਦਰ ਦੀ ਲਾਪ੍ਰਵਾਹੀ ਕਾਰਨ ਦਿੱਲੀ ਦੀ ਸਰਹੱਦ ’ਤੇ ਕਿਸਾਨ ਵਰਗ ਮਾੜੀਆਂ ਨੀਤੀਆਂ ਕਾਰਨ ਪਿਛਲੇ ਕਈ ਸਾਲਾਂ ਤੋਂ ਧਰਨੇ ’ਤੇ ਬੈਠੇ ਹੋਇਆ ਹੈ ਅਤੇ ਉਨ੍ਹਾਂ ਨੂੰ ਰਾਹਤ ਦੇਣ ਦੀ ਬਜਾਏ ਹੋਰ ਖਰੀਦ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੇ ਨਾਲ਼ ਸੌਤੇਲਾ ਮਾਂ ਵਰਗਾ ਵਤੀਰਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਜਲਦ ਖਰੀਦ ਸ਼ੁਰੂ ਨਾ ਹੋਈ ਤਾਂ ਆਉਣ ਵਾਲੇ ਸਮੇਂ ’ਚ ਕਿਸਾਨਾਂ ਦੀਆਂ ਪਕਿਆ ਫ਼ਸਲਾਂ ਬੇਮੌਸਮੀ ਬਰਸਾਤ ਕਾਰਨ ਖਰਾਬ ਹੋ ਸਕਦੀਆਂ ਹਨ। ਸਰਕਾਰ ਵੱਲੋਂ ਇਕ ਦਮ ਤਰੀਕ ਅੱਗੇ ਵਧਾਉਣਾ ਕਿਸਾਨ ਵਿਰੋਧੀ ਨੀਤੀਆਂ ਨੂੰ ਦਰਸਾਉਂਦਾ ਹੈ।
ਇਸ ਮੌਕੇ ਅਮਨਦੀਪ ਸਿੰਘ ਛੀਨਾ ਨੇ ਕਿਹਾ ਕਿ ਸੂਬੇ ਦੇ ਕਈ ਖੇਤਰਾਂ ’ਚ ਝੋਨੇ ਦੀ ਕਟਾਈ ਤੋਂ ਬਾਅਦ ਕਿਸਾਨਾਂ ਨੇ ਆਲੂ ਬੀਜਣੇ ਹੁੰਦੇ ਹੈ। ਇਸ ਦੇ ਨਾਲ ਕਿਸਾਨਾਂ ਦੀ ਉਹ ਫ਼ਸਲ ਵੀ ਪ੍ਰਭਾਵਤ ਹੋਵੇਗੀ। ਛੀਨਾ ਨੇ ਕਿਹਾ ਕਿ ਮੰਡੀ ਵਿਚ ਤਿਆਰੀਆਂ ਮੁਕੰਮਲ ਹਨ ਪਰ ਖਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਜਲਦ ਖਰੀਦ ਸ਼ੁਰੂ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ’ਚ ਸੰਘਰਸ਼ ਕੀਤਾ ਜਾਵੇਗਾ।
ਪੰਜਾਬ ਸਰਕਾਰ ਨੇ ਕੋਰੋਨਾ ਦੌਰਾਨ ਮਾਪਿਆਂ ਨੂੰ ਗੁਆ ਚੁੱਕੀਆਂ ਧੀਆਂ ਲਈ ਆਸ਼ੀਰਵਾਦ ਸਕੀਮ ਤਹਿਤ ਲਿਆ ਵੱਡਾ ਫ਼ੈਸਲਾ
NEXT STORY