ਜਲਾਲਾਬਾਦ (ਸੇਤੀਆ) - ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਦੇਣ ਦੀ ਗੱਲ ਕਹੀ ਹੈ ਅਤੇ ਕਿਸਾਨਾਂ ਨੂੰ 391.51 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਖਰੀਦ ਦਾ ਕੰਮ ਸਮੂਹ ਮੰਡੀਆਂ ਵਿਚ ਨਿਰਵਿਘਨ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ 289104 ਮੀਟ੍ਰਿਕ ਟਨ ਝੋਨੇ ਦੀ ਆਮਦ ਅਤੇ 288589 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਝੋਨੇ ਦੀ ਖਰੀਦ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕੀਤੀ, ਤਾਂ ਜੋ ਉਨ੍ਹਾਂ ਨੂੰ ਆਪਣੀ ਢੇਰੀ ਵੇਚਣ ਲਈ ਮੰਡੀਆਂ ਵਿਚ ਜ਼ਿਆਦਾ ਦੇਰ ਰੁਕਣਾ ਨਾ ਪਵੇ ਇਸ ਦੇ ਨਾਲ-ਨਾਲ ਉੁਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਫਸਲ ਪੱਕਣ ਬਾਅਦ ਹੀ ਮੰਡੀਆਂ ਵਿਚ ਲਿਆਈ ਜਾਵੇ। ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ੍ਰੀਮਤੀ ਗੀਤੂ ਬਿਸ਼ੰਬੂ ਨੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦ ਕੀਤੇ ਗਏ ਝੋਨੇ ਦਾ ਵੇਰਵਾ ਦਿੰਦਿਆਂ ਕਿਹਾ ਕਿ ਪਨਗ੍ਰੇਨ ਵੱਲੋ 58135 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 51385 ਮੀਟ੍ਰਿਕ ਟਨ, ਪਨਸਪ ਵੱਲੋਂ 88397 ਮੀਟ੍ਰਿਕ ਟਨ, ਵੇਅਰਹਾਉਸ ਵੱਲੋਂ 31040 ਮੀਟ੍ਰਿਕ ਟਨ, ਪੰਜਾਬ ਐਗਰੋ ਵੱਲੋਂ 24406 ਮੀਟ੍ਰਿਕ ਟਨ, ਐਫ. ਸੀ. ਆਈ ਵੱਲੋਂ 19 ਮੀਟ੍ਰਿਕ ਟਨ ਅਤੇ ਪ੍ਰਾਇਵੇਟ ਵਪਾਰੀਆਂ ਵੱਲੋਂ 35207 ਮੀਟ੍ਰਿਕ ਟਨ ਝੋਨਾ ਖਰੀਦ ਕੀਤਾ ਗਿਆ ਹੈ।
ਸਿਹਤ ਮੰਤਰੀ ਨੇ ਹਲਕਾ ਬੁਢਲਾਡਾ ਦੀਆਂ ਸਿਹਤ ਸਹੂਲਤਾਂ ਨੂੰ ਪੂਰਾ ਕਰਨ ਲਈ ਬੀਬੀ ਭੱਟੀ ਨੂੰ ਦਿੱਤਾ ਭਰੋਸਾ
NEXT STORY