ਹੁਸ਼ਿਆਰਪੁਰ(ਘੁੰਮਣ)— ਝੋਨੇ ਦੀ ਕਟਾਈ ਦੇ ਸੀਜ਼ਨ 'ਚ ਸਰਕਾਰ ਵੱਲੋਂ ਨਿਰਧਾਰਤ ਨਮੀ ਨੂੰ ਧਿਆਨ ਵਿਚ ਰੱਖਦਿਆਂ ਜ਼ਿਲਾ ਮੈਜਿਸਟਰੇਟ ਵਿਪੁਲ ਉੱਜਵਲ ਨੇ ਫੌਜਦਾਰੀ ਜ਼ਾਬਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਹੁਸ਼ਿਆਰਪੁਰ ਵਿਚ ਸ਼ਾਮ 7 ਵਜੇ ਤੋਂ ਸਵੇਰੇ 9 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਦੇ ਨੁਕਸਾਨ ਨੂੰ ਧਿਆਨ ਵਿਚ ਰੱਖਦਿਆਂ ਹੋਇਆਂ ਪਰਾਲੀ ਨੂੰ ਸਾੜਨ 'ਤੇ ਵੀ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ 17 ਨਵੰਬਰ 2017 ਤੱਕ ਲਾਗੂ ਰਹਿਣਗੇ।
ਅਣਪਛਾਤੇ ਵਾਹਨ ਨਾਲ ਮੋਟਰਸਾਈਕਲ ਦੀ ਟੱਕਰ, ਇਕ ਦੀ ਮੌਤ
NEXT STORY