ਚੰਡੀਗੜ੍ਹ (ਭੁੱਲਰ)— ਰਿਜ਼ਰਵ ਬੈਂਕ ਆਫ਼ ਇੰਡੀਆ ਵਲੋਂ ਅਧਿਕਾਰਤ ਕਰਨ ਉਪਰੰਤ ਸਟੇਟ ਬੈਂਕ ਆਫ਼ ਇੰਡੀਆ ਵਲੋਂ ਖਰੀਫ ਮਾਰਕੀਟਿੰਗ ਸੀਜ਼ਨ 2018-19 ਲਈ 29,695.40 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਜਾਰੀ ਕਰ ਦਿੱਤੀ ਗਈ ਹੈ ਅਤੇ ਸੋਮਵਾਰ ਤੋਂ ਆੜ੍ਹਤੀਆਂ/ਕਿਸਾਨਾਂ ਦੇ ਖਾਤਿਆਂ 'ਚ ਰਕਮ ਟ੍ਰਾਂਸਫਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਇਹ ਜਾਣਕਾਰੀ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ, ਪੰਜਾਬ ਦੇ ਬੁਲਾਰੇ ਨੇ ਦਿੱਤੀ।
ਬੁਲਾਰੇ ਨੇ ਦੱਸਿਆ ਕਿ ਹੁਣ ਤੱਕ 570.41 ਕਰੋੜ ਰੁਪਏ ਦੀਆਂ ਪੇਮੈਂਟ ਐਡਵਾਈਜ਼ਜ਼ ਜਨਰੇਟ ਕੀਤੀਆਂ ਗਈਆਂ ਹਨ ਅਤੇ ਕਿਸਾਨਾਂ/ਆੜ੍ਹਤੀਆਂ ਤੋਂ ਖਰੀਦੀ ਫ਼ਸਲ ਦੀ ਇਵਜ਼ ਵਿਚ ਕਿਸਾਨਾਂ/ਆੜ੍ਹਤੀਆਂ ਦੇ ਖਾਤੇ ਵਿਚ ਇਸ ਰਾਸ਼ੀ ਦੀ ਟਰਾਂਸਫਰ ਪ੍ਰਕਿਰਿਆ ਸੋਮਵਾਰ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਖਰੀਦ ਪ੍ਰਕਿਰਿਆ ਦੇ ਏਜੰਸੀ ਵਾਈਜ਼ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪਨਗ੍ਰੇਨ ਵਲੋਂ 207263 ਟਨ, ਮਾਰਕਫੈੱਡ ਵਲੋਂ 170426 ਟਨ ਅਤੇ ਪਨਸਪ ਵਲੋਂ 139962 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡ ਗਰੇਨਜ਼ ਕਾਰਪੋਰੇਸ਼ਨ ਵਲੋਂ ਕ੍ਰਮਵਾਰ 63450 ਮੀਟ੍ਰਿਕ ਟਨ ਅਤੇ 76212 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐੱਫ. ਸੀ. ਆਈ. ਵਲੋਂ ਵੀ 8294 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।
ਰੈਡੀ ਬਣੇ ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ
NEXT STORY