ਮੱਲੀਆਂ ਕਲਾਂ (ਟੁੱਟ) : ਸੂਬੇ ਅੰਦਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਪਿਛਲੀਆਂ ਸਰਕਾਰਾਂ ਨੇ ਵੀ ਆਪੋ-ਅਪਣਾ ਅੱਡੀ ਝੋਟੀ ਦਾ ਜ਼ੋਰ ਲਾਇਆ ਤਾਂ ਜੋ ਝੋਨੇ ਦੀ ਲਵਾਈ ਸਮੇਂ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੀ ਲਵਾਈ ਵਾਸਤੇ ਮਾਝਾ ਮਾਲਵਾ ਤੇ ਦੋਆਬਾ ਖੇਤਰ ਨੂੰ ਵੱਖ-ਵੱਖ ਹਿੱਸਿਆਂ ’ਚ ਵੰਡ ਕਰ ਕੇ ਵੱਖਰੀਆਂ-ਵੱਖਰੀਆਂ ਤਰੀਕਾਂ ਨਿਰਧਾਰਤ ਕੀਤੀਆਂ ਸਨ। ਨਾਲ ਹੀ ਸਰਕਾਰ ਦੇ ਖੇਤੀਬਾੜੀ ਵਿਭਾਗ ਨੂੰ ਖਾਸ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ ਕਿ ਜੇਕਰ ਕੋਈ ਕਿਸਾਨ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਦਾ ਹੈ, ਦੇ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸੇ ਅਧੀਨ ਜਲੰਧਰ ਵਾਸਤੇ 21 ਜੂਨ ਤਹਿ ਹੋਈ ਸੀ। ਇਲਾਕੇ ਦੇ ਕਿਸਾਨਾਂ ਨੇ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਇਲਾਕੇ ਅੰਦਰ ਝੋਨੇ ਦੀ ਲਵਾਈ ਆਰੰਭ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਲੇਬਰ ਸੰਕਟ : ਚੌਥੇ ਪੜਾਅ ਅਧੀਨ ਜਲੰਧਰ ਸਮੇਤ 9 ਜ਼ਿਲ੍ਹਿਆਂ ’ਚ ਸ਼ੁਰੂ ਹੋਈ ਝੋਨੇ ਦੀ ਬਿਜਾਈ
ਜ਼ਿਕਰਯੋਗ ਹੈ ਕਿ ਝੋਨੇ ਦੀ ਲਵਾਈ ਦਾ ਕੰਮ ਜ਼ੋਰ-ਸ਼ੋਰ ਨਾਲ ਆਰੰਭ ਹੋ ਚੁੱਕਾ ਹੈ ਅਤੇ ਪ੍ਰਵਾਸੀ ਮਜ਼ਦੂਰ ਕਾਮਿਆਂ ਦੀ ਵੀ ਭਾਰੀ ਆਮਦ ਹੋ ਗਈ ਹੈ। ਅਗਾਹਵਧੂ ਕਿਸਾਨ ਹਰਜਿੰਦਰ ਨੇ ਝੋਨੇ ਦੀ ਲਵਾਈ ਸਮੇਂ ਗੱਲਬਾਤ ਕਰਦਿਆਂ ਦੱਸਿਆ ਕਿ ਧਰਤੀ ਹੇਠਲੇ ਨੂੰ ਬਚਾਉਣ ਲਈ ਮਾਨ ਸਰਕਾਰ ਦੀ ਪਹਿਲ ਕਦਮੀ ਹੈ ਤੇ ਸਰਕਾਰ ਦਾ ਸ਼ਲਾਘਾਯੋਗ ਉਪਰਲਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਵੀ ਸਰਕਾਰ ਦਾ ਸਹਿਯੋਗ ਕਰਨ ਦੀ ਵਧੇਰੇ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਨੂੰ ਸੰਭਾਲ ਕੇ ਰੱਖਿਆ ਜਾ ਸਕੇ। ਸ਼ੁੱਧ ਹਵਾ ਵਾਸਤੇ ਧਰਤੀ ਉੱਪਰ ਰੁੱਖ ਲਗਾਉਣ ਦੀ ਅਹਿਮ ਲੋੜ ਹੈ।
ਇਹ ਵੀ ਪੜ੍ਹੋ : ਸ਼ੈਲਰ ਐਸ਼ੋਸੀਏਸ਼ਨ ਨੇ ਸਾਰੇ ਸ਼ੈਲਰਾਂ ਨੂੰ ਇੱਕੋਂ ਹੀ ਮਾਤਰਾ ’ਚ ਜ਼ੀਰੀ ਅਲਾਟ ਕਰਨ ਦੀ ਕੀਤੀ ਮੰਗ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਨਸ਼ੇ ਨੇ ਉਜਾੜਿਆ ਇਕ ਹੋਰ ਘਰ, 2 ਧੀਆਂ ਦੇ ਸਿਰੋਂ ਉੱਠਿਆ ਪਿਓ ਦਾ ਸਾਇਆ, ਧਾਹਾਂ ਮਾਰਦੇ ਨਹੀਂ ਦੇਖੇ ਜਾਂਦੇ ਮਾਪੇ
NEXT STORY