ਚੰਡੀਗੜ੍ਹ : ਪੰਜਾਬ ਦੀਆਂ ਮੰਡੀਆਂ 'ਚ ਰੁਲ ਰਹੇ ਝੋਨੇ ਨੂੰ ਗੁਆਂਢੀ ਸੂਬਾ ਹਰਿਆਣਾ ਖੁਸ਼ੀ ਨਾਲ ਖਰੀਦ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਸਰਕਾਰ ਦੇ ਪ੍ਰਬੰਧਾਂ ਤੋਂ ਦੁਖੀ ਹੋਏ ਪੰਜਾਬ ਦੇ ਕਿਸਾਨਾਂ ਨੇ ਵੀ ਹੁਣ ਹਰਿਆਣਾ ਦਾ ਰੁਖ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਭਾਵੇਂ ਹੀ 1 ਅਕਤੂਬਰ ਤੋਂ ਝੋਨੇ ਦੀ ਫਸਲ ਖਰੀਦਣ ਦਾ ਐਲਾਨ ਕਰ ਦਿੱਤਾ ਹੈ ਪਰ ਕਰੀਬ 18 ਦਿਨ ਬੀਤ ਜਾਣ ਦੇ ਬਾਵਜੂਦ ਵੀ ਕਿਸਾਨ ਮੰਡੀਆਂ 'ਚ ਰੁਲਣ ਲਈ ਮਜ਼ਬੂਰ ਹਨ।
ਕਿਸਾਨਾਂ ਦਾ ਕਹਿਣਾ ਹੈ ਕਿ ਖਰੀਦ ਅਧਿਕਾਰੀ ਨਮੀ ਜ਼ਿਆਦਾ ਹੋਣ ਦਾ ਬਹਾਨਾ ਲਾ ਕੇ ਝੋਨਾ ਨਹੀਂ ਖਰੀਦ ਰਹੇ, ਜਿਸ ਕਾਰਨ ਕਿਸਾਨਾਂ ਵਲੋਂ ਆਪਣੀ ਫਸਲ ਹਰਿਆਣਾ ਦੀਆਂ ਮੰਡੀਆਂ 'ਚ ਵੇਚਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਖਿਡਾਰੀਆਂ ਵਲੋਂ ਹਰਿਆਣਾ ਦਾ ਰੁਖ ਕੀਤਾ ਗਿਆ ਸੀ ਕਿਉਂਕਿ ਉਨ੍ਹਾਂ ਨੂੰ ਹਰਿਆਣਾ 'ਚ ਪੰਜਾਬ ਨਾਲੋਂ ਵਧ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਤੇ ਹੁਣ ਕਿਸਾਨਾਂ ਵਲੋਂ ਹਰਿਆਣਾ ਦੀਆਂ ਮੰਡੀਆਂ 'ਚ ਚੰਗੇ ਪ੍ਰਬੰਧ ਦਾ ਹਵਾਲਾ ਦੇ ਕੇ ਫਸਲ ਉੱਥੇ ਵੇਚਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਪੰਜਾਬ 'ਚ ਖੱਜਲ-ਖੁਆਰੀ ਤੋਂ ਬਚਣ ਲਈ ਕਿਸਾਨ ਵੀ ਖੁਸ਼ੀ-ਖੁਸ਼ੀ ਆਪਣਾ ਝੋਨਾ ਹਰਿਆਣਾ ਵੇਚਣ ਜਾ ਰਹੇ ਹਨ। ਹਰਿਆਣਾ ਵਾਸੀਆਂ ਦਾ ਕਹਿਣਾ ਹੈ ਕਿ ਝੋਨਾ ਵੇਚਣ ਲਈ ਰੋਜ਼ਾਨਾ ਪੰਜਾਬ ਦੇ ਲੋਕਾਂ ਦਾ ਤਾਂਤਾ ਲੱਗਾ ਰਹਿੰਦਾ ਹੈ।
ਕਾਂਗਰਸ 'ਚ ਜਾਣ ਦੀਆਂ ਅਟਕਲਾਂ 'ਤੇ ਵਿਰਾਮ, 'ਝਾੜੂ' ਤੋਂ ਲੜਨਗੇ 'ਭਗਵੰਤ ਮਾਨ'
NEXT STORY