ਪਟਿਆਲਾ (ਮਨਦੀਪ ਜੋਸਨ) : ਪੰਜਾਬ ਸਰਕਾਰ ਨੇ ਝੋਨੇ ਦੀ ਖ਼ਰੀਦ ਇਕ ਅਕਤੂਬਰ ਤੋਂ ਕਰਨ ਦਾ ਰਸਮੀ ਐਲਾਨ ਕਰ ਦਿੱਤਾ ਹੈ ਅਤੇ ਸੂਬੇ ਦੀਆਂ ਮੰਡੀਆਂ ’ਚ ਖ਼ਰੀਦ ਪ੍ਰਬੰਧ ਮੁਕੰਮਲ ਕਰਨ ਦਾ ਦਾਅਵਾ ਵੀ ਕੀਤਾ ਹੈ। ਚੰਨੀ ਸਰਕਾਰ ਵੱਲੋਂ ਇਹ ਖ਼ਰੀਦ ਪ੍ਰੀਖਿਆ ਦੀ ਘੜੀ ਹੈ। ਇਸ ਸਾਲ 191 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ।
ਏਜੰਸੀਆਂ ਝੋਨੇ ਦੀ ਖ਼ਰੀਦ 1960 ਅਤੇ 1940 ਰੁਪਏ ਨਾਲ ਖ਼ਰੀਦਣਗੀਆਂ ਸਰਕਾਰ ਵੱਲੋਂ ਜਾਰੀ ਖ਼ਰੀਦ ਪਾਲਿਸੀ ਅਨੁਸਾਰ ਪੰਜਾਬ ਦੀਆਂ ਖ਼ਰੀਦ ਏਜੰਸੀਆਂ ਪਨਗ੍ਰੇਨ, ਮਾਰਕਫੈੱਡ, ਵੇਅਰਹਾਊਸ ਅਤੇ ਪਨਸਪ ਤੋਂ ਇਲਾਵਾ ਕੇਂਦਰੀ ਖ਼ਰੀਦ ਏਜੰਸੀ ਐੱਫ. ਸੀ. ਆਈ. ਭਾਰਤ ਸਰਕਾਰ ਵੱਲੋਂ ਨਿਰਧਾਰਿਤ ਮਾਪਦੰਡਾਂ ’ਤੇ ਗ੍ਰੇਡ-ਏ ਝੋਨੇ ਦੀ ਖ਼ਰੀਦ 1960 ਰੁਪਏ ਅਤੇ ਕਾਮਨ ਝੋਨੇ ਦੀ ਖ਼ਰੀਦ 1940 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਘੱਟੋ-ਘੱਟ ਸਮਰਥਨ ਮੁੱਲ ’ਤੇ ਕਰਨਗੀਆਂ। ਇਨ੍ਹਾਂ ਸਾਰੀਆਂ ਖ਼ਰੀਦ ਏਜੰਸੀਆਂ ਨੂੰ ਮੰਡੀਆਂ ਦੀ ਵੰਡ ਵੀ ਕਰ ਦਿੱਤੀ ਗਈ ਹੈ। ਜਿੱਥੋਂ ਇਹ ਆਪਣੇ ਹਿੱਸੇ ਦਾ ਬਣਦਾ ਝੋਨਾ ਖਰੀਦਣਗੀਆਂ। ਸਰਕਾਰ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਉਹ ਕਿਸਾਨ ਦੀ ਝੋਨੇ ਦੀ ਫਸਲ ਘੱਟੋ-ਘੱਟ ਸਮਰਥਨ ਮੁੱਲ ਤੋਂ ਹੇਠਾਂ ਨਾ ਵਿਕਣ ਦੇਣ ਅਤੇ ਕਿਸਾਨਾਂ ਦੇ ਮਾਪਦੰਡਾਂ ’ਤੇ ਖ਼ਰਾ ਉਤਰਨ ਵਾਲੇ ਝੋਨੇ ਦੀ ਖ਼ਰੀਦ ਏਜੰਸੀਆਂ ਤੋਂ ਕਰਵਾਉਣ ਨੂੰ ਯਕੀਨੀ ਬਣਾਉਣ।
ਇਹ ਵੀ ਪੜ੍ਹੋ : ਡੁੱਬਣ ਦੀ ਕਗਾਰ ’ਤੇ 'ਪੰਜਾਬ ਕਾਂਗਰਸ' ਦੀ ਬੇੜੀ, ਨਹੀਂ ਮਿਲ ਰਿਹਾ ਕੋਈ ਖੇਵਣਹਾਰ
1806 ਖ਼ਰੀਦ ਕੇਂਦਰ ਸਥਾਪਿਤ
ਸਰਕਾਰ ਵੱਲੋਂ ਜਾਰੀ ਕੀਤੀ ਗਈ ਖ਼ਰੀਦ ਪਾਲਿਸੀ ਅਨੁਸਾਰ ਪੰਜਾਬ ਅੰਦਰ ਪੰਜਾਬ ਬੋਰਡ ਵੱਲੋਂ ਝੋਨੇ ਦੀ ਖ਼ਰੀਦ ਲਈ 1806 ਖ਼ਰੀਦ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸਮਾਜਿਕ ਦੂਰੀ ਬਣਾਏ ਰੱਖਣ ਅਤੇ ਝੋਨੇ ਦੇ ਗਲੱਟ ਤੋਂ ਬਚਣ ਲਈ ਰਾਈਸ ਮਿੱਲਾਂ ਅਤੇ ਜਨਤਕ ਥਾਵਾਂ ਦੀ ਵਰਤੋਂ ਆਰਜ਼ੀ ਖਰੀਦ ਕੇਂਦਰਾਂ ਵਜੋਂ ਕਰਨ ਲਈ ਸਬੰਧਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਮੁੱਖ ਮੰਤਰੀ ਦਾ ਵੱਡਾ ਐਲਾਨ, ਇਨ੍ਹਾਂ ਲੋਕਾਂ ਦਾ ਬਿਜਲੀ ਦਾ ਬਕਾਇਆ ਬਿੱਲ ਹੋਵੇਗਾ ਮੁਆਫ਼
ਏਜੰਸੀਆਂ ਨੂੰ ਵੰਡਿਆ ਸਾਰਾ ਕੰਮ
ਸਰਕਾਰ ਵੱਲੋਂ ਇਸ ਸਾਲ ਵੀ ਪਿਛਲੇ ਸਾਲ 2020-21 ਦੌਰਾਨ ਹੋਈ 191 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ ਬਰਾਬਰ ਇਸ ਸਾਲ ਝੋਨੇ ਦੀ ਅੰਦਾਜਨ ਖ਼ਰੀਦ 191 ਲੱਖ ਮੀਟ੍ਰਿਕ ਟਨ ਦੀ ਝੋਨੇ ਦੀ ਖ਼ਰੀਦ ਦਾ ਟੀਚਾ ਮਿੱਥਿਆ ਹੈ। ਪੰਜਾਬ ਦੀਆਂ ਖ਼ਰੀਦ ਏਜੰਸੀਆਂ ਨੂੰ ਦਿੱਤੇ ਟੀਚੇ ਅਨੁਸਾਰ ਪਨਗ੍ਰੇਨ 34 ਫ਼ੀਸਦੀ, ਮਾਰਕਫੈੱਡ 26 ਫ਼ੀਸਦੀ, ਪਨਸਪ 22 ਫ਼ੀਸਦੀ, ਵੇਅਰ ਹਾਊਸ 13 ਫ਼ੀਸਦੀ ਝੋਨੇ ਦੀ ਖ਼ਰੀਦ ਕਰਨਗੀਆਂ, ਜਦੋਂ ਕਿ ਕੇਂਦਰੀ ਏਜੰਸੀ ਐੱਫ. ਸੀ. ਆਈ. 5 ਫ਼ੀਸਦੀ ਖ਼ਰੀਦ ਕਰੇਗਾ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਦੀ ਦਰਿਆਦਿਲੀ ਆਈ ਸਾਹਮਣੇ, ਸੁਣੀ ਬਜ਼ੁਰਗ ਦੀ ਫਰਿਆਦ (ਤਸਵੀਰਾਂ)
ਕਿਸਾਨਾਂ ਦੇ ਖਾਤਿਆਂ ’ਚ ਜਾਵੇਗੀ ਪੇਮੈਂਟ
ਕਿਸਾਨਾਂ ਦੇ ਖਾਤਿਆਂ ਵਿਚ ਸਿੱਧੇ ਹੀ ਝੋਨੇ ਦੀ ਅਦਾਇਗੀ ਪਾਈ ਜਾਵੇਗੀ। ਸੂਬੇ ਦੀਆਂ ਸਮੂਹ ਮੰਡੀਆਂ ਵਿਚ ਝੋਨੇ ਦੀ ਨਿਰਵਿਘਨ ਖ਼ਰੀਦ ਕਰਨ ਅਨੁਸਾਰ 50.25 ਫ਼ੀਸਦੀ ਅਨੁਪਾਤ ਅਨੁਸਾਰ ਨਵੀਆਂ ਗੱਠਾਂ ਸਬੰਧਿਤ ਏਜੰਸੀਆਂ ਮੁਹੱਈਆ ਕਰਵਾਉਣਗੀਆਂ, ਜਦੋਂ ਕਿ ਬਾਕੀ ਦੀਆਂ 49.75 ਫ਼ੀਸਦੀ ਬਾਰਦਾਨਾ ਮਿੱਲਰ ਸਪਲਾਈ ਕਰਨਗੇ। ਝੋਨੇ ਦੀ ਖ਼ਰੀਦ, ਲਿਫਟਿੰਗ, ਬਾਰਦਾਨੇ ਅਤੇ ਖ਼ਰੀਦ ਸਬੰਧੀ ਮੁਸ਼ਕਲਾਂ ਨੂੰ ਹੱਲ ਕਰਨ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਖ਼ਰੀਦ ਏਜੰਸੀਆਂ ਦੇ ਮੁਖੀਆਂ ਦੀਆਂ ਕਮੇਟੀਆਂ ਬਣਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਡੁੱਬਣ ਦੀ ਕਗਾਰ ’ਤੇ 'ਪੰਜਾਬ ਕਾਂਗਰਸ' ਦੀ ਬੇੜੀ, ਨਹੀਂ ਮਿਲ ਰਿਹਾ ਕੋਈ ਖੇਵਣਹਾਰ
NEXT STORY